1
ਉਤਪਤ 4:7
ਪਵਿੱਤਰ ਬਾਈਬਲ O.V. Bible (BSI)
PUNOVBSI
ਜੇ ਤੂੰ ਭਲਾ ਕਰੇਂ ਕੀ ਉਹ ਉਤਾਹਾਂ ਨਾ ਕੀਤਾ ਜਾਵੇ? ਜੇ ਤੂੰ ਭਲਾ ਨਾ ਕਰੇ ਤਾਂ ਪਾਪ ਬੂਹੇ ਉੱਤੇ ਛੈਹ ਵਿੱਚ ਬੈਠਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ।।
አወዳድር
{{ጥቅስ}} ያስሱ
2
ਉਤਪਤ 4:26
ਅਤੇ ਸੇਥ ਤੋਂ ਵੀ ਇੱਕ ਪੁੱਤ੍ਰ ਜੰਮਿਆਂ ਅਤੇ ਉਸ ਨੇ ਉਹ ਦਾ ਨਾਉਂ ਅਨੋਸ਼ ਰੱਖਿਆ। ਉਸ ਵੇਲੇ ਤੋਂ ਲੋਕ ਯਹੋਵਾਹ ਦਾ ਨਾਮ ਲੈਣ ਲੱਗੇ।।
3
ਉਤਪਤ 4:9
ਤਾਂ ਯਹੋਵਾਹ ਨੇ ਕਇਨ ਨੂੰ ਆਖਿਆ ਤੇਰਾ ਭਰਾ ਹਾਬਲ ਕਿੱਥੇ ਹੈ? ਉਸ ਨੇ ਆਖਿਆ, ਮੈਂ ਨਹੀਂ ਜਾਣਦਾ। ਭਲਾ, ਮੈਂ ਆਪਣੇ ਭਰਾ ਦਾ ਰਾਖਾ ਹਾਂ?
4
ਉਤਪਤ 4:10
ਫੇਰ ਉਸ ਨੇ ਆਖਿਆ, ਕਿ ਤੈਂ ਕੀ ਕੀਤਾ? ਤੇਰੇ ਭਰਾ ਦੇ ਲਹੂ ਦੀ ਅਵਾਜ਼ ਜ਼ਮੀਨ ਵੱਲੋਂ ਮੇਰੇ ਅੱਗੇ ਦੁਹਾਈ ਦਿੰਦੀ ਹੈ
5
ਉਤਪਤ 4:15
ਤਦ ਯਹੋਵਾਹ ਨੇ ਉਹ ਨੂੰ ਆਖਿਆ ਕਿ ਏਸ ਲਈ ਜੋ ਕੋਈ ਕਇਨ ਨੂੰ ਵੱਢੇ ਉਸ ਤੋਂ ਸੱਤ ਗੁਣਾ ਬਦਲਾ ਲਿਆ ਜਾਵੇਗਾ ਅਤੇ ਯਹੋਵਾਹ ਨੇ ਕਇਨ ਲਈ ਇੱਕ ਨਿਸ਼ਾਨ ਠਹਿਰਾਇਆ ਤਾਂ ਜੋ ਕੋਈ ਉਹ ਨੂੰ ਲੱਭ ਕੇ ਨਾ ਮਾਰ ਸੁੱਟੇ।।
ቤት
መጽሐፍ ቅዱስ
እቅዶች
ቪዲዮዎች