1
ਯੂਹੰਨਾ 3:16
ਪਵਿੱਤਰ ਬਾਈਬਲ O.V. Bible (BSI)
ਕਿਉਂਕਿ ਪਰਮੇਸ਼ੁਰ ਨੇ ਜਗਤ ਨੂੰ ਅਜਿਹਾ ਪਿਆਰ ਕੀਤਾ ਜੋ ਉਹ ਨੇ ਆਪਣੇ ਇਕਲੌਤਾ ਪੁੱਤ੍ਰ ਬਖ਼ਸ਼ ਦਿੱਤਾ ਤਾਂ ਜੋ ਹਰੇਕ ਜੋ ਉਸ ਉੱਤੇ ਨਿਹਚਾ ਕਰੇ ਨਾਸ ਨਾ ਹੋਵੇ ਪਰ ਸਦੀਪਕ ਜੀਉਣ ਪਾਵੇ
قارن
اكتشف ਯੂਹੰਨਾ 3:16
2
ਯੂਹੰਨਾ 3:17
ਪਰਮੇਸ਼ੁਰ ਨੇ ਪੁੱਤ੍ਰ ਨੂੰ ਜਗਤ ਵਿੱਚ ਇਸ ਲਈ ਨਹੀਂ ਘੱਲਿਆ ਜੋ ਉਹ ਜਗਤ ਨੂੰ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਜਗਤ ਉਹ ਦੇ ਰਾਹੀਂ ਬਚਾਇਆ ਜਾਵੇ
اكتشف ਯੂਹੰਨਾ 3:17
3
ਯੂਹੰਨਾ 3:3
ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਮੈਂ ਤੈਨੂੰ ਸੱਚ ਸੱਚ ਆਖਦਾ ਹਾਂ ਕਿ ਕੋਈ ਮਨੁੱਖ ਜੇਕਰ ਨਵੇਂ ਸਿਰਿਓਂ ਨਾ ਜੰਮੇ ਪਰਮੇਸ਼ੁਰ ਦੇ ਰਾਜ ਨੂੰ ਵੇਖ ਨਹੀਂ ਸੱਕਦਾ
اكتشف ਯੂਹੰਨਾ 3:3
4
ਯੂਹੰਨਾ 3:18
ਜਿਹੜਾ ਉਸ ਉੱਤੇ ਨਿਹਚਾ ਕਰਦਾ ਹੈ ਉਹ ਦੋਸ਼ੀ ਨਹੀਂ ਠਹਿਰਦਾ ਪਰ ਜਿਹੜਾ ਨਿਹਚਾ ਨਹੀਂ ਕਰਦਾ ਉਹ ਦੋਸ਼ੀ ਠਹਿਰ ਚੁੱਕਿਆ ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤ੍ਰ ਦੇ ਨਾਮ ਉੱਤੇ ਨਿਹਚਾ ਨਹੀਂ ਕੀਤੀ ਹੈ
اكتشف ਯੂਹੰਨਾ 3:18
5
ਯੂਹੰਨਾ 3:19
ਅਤੇ ਦੋਸ਼ੀ ਠਹਿਰਨ ਦਾ ਇਹ ਕਾਰਨ ਹੈ ਕਿ ਚਾਨਣ ਜਗਤ ਵਿੱਚ ਆਇਆ ਅਤੇ ਮਨੁੱਖਾਂ ਨੇ ਏਸ ਲਈ ਭਈ ਉਨ੍ਹਾਂ ਦੇ ਕੰਮ ਭੈੜੇ ਸਨ ਅਨ੍ਹੇਰੇ ਨੂੰ ਚਾਨਣ ਨਾਲੋਂ ਵਧੀਕ ਪਿਆਰ ਕੀਤਾ
اكتشف ਯੂਹੰਨਾ 3:19
6
ਯੂਹੰਨਾ 3:30
ਜਰੂਰ ਹੈ ਜੋ ਉਹ ਵਧੇ ਅਤੇ ਮੈਂ ਘਟਾਂ ।।
اكتشف ਯੂਹੰਨਾ 3:30
7
ਯੂਹੰਨਾ 3:20
ਹਰੇਕ ਜੋ ਮੰਦੇ ਕੰਮ ਕਰਦਾ ਹੈ ਸੋ ਚਾਨਣ ਨਾਲ ਵੈਰ ਰੱਖਦਾ ਹੈ ਅਤੇ ਚਾਨਣ ਕੋਲ ਨਹੀਂ ਆਉਂਦਾ ਕਿਤੇ ਐਉਂ ਨਾ ਹੋਵੇ ਜੋ ਉਹ ਦੇ ਕੰਮ ਜ਼ਾਹਰ ਹੋਣ
اكتشف ਯੂਹੰਨਾ 3:20
8
ਯੂਹੰਨਾ 3:36
ਜਿਹੜਾ ਪੁੱਤ੍ਰ ਉੱਤੇ ਨਿਹਚਾ ਕਰਦਾ ਹੈ ਸਦੀਪਕ ਜੀਉਣ ਉਸ ਦਾ ਹੈ ਪਰ ਜੋ ਪੁੱਤ੍ਰ ਨੂੰ ਨਹੀਂ ਮੰਨਦਾ ਸੋ ਜੀਉਣ ਨਾ ਵੇਖੇਗਾ ਸਗੋਂ ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਰਹਿੰਦਾ ਹੈ।।
اكتشف ਯੂਹੰਨਾ 3:36
9
ਯੂਹੰਨਾ 3:14
ਜਿਸ ਤਰਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਇਸੇ ਤਰਾਂ ਜਰੂਰ ਹੈ ਜੋ ਮਨੁੱਖ ਦਾ ਪੁੱਤ੍ਰ ਵੀ ਉੱਚਾ ਕੀਤਾ ਜਾਵੇ
اكتشف ਯੂਹੰਨਾ 3:14
10
ਯੂਹੰਨਾ 3:35
ਪਿਤਾ ਪੁੱਤ੍ਰ ਨਾਲ ਪਿਆਰ ਕਰਦਾ ਹੈ ਅਤੇ ਸੱਭੋ ਕੁਝ ਉਹ ਦੇ ਹੱਥ ਸੌਂਪ ਦਿੱਤਾ ਹੈ
اكتشف ਯੂਹੰਨਾ 3:35
الصفحة الرئيسية
الكتاب المقدس
خطط
فيديوهات