1
ਉਤ 22:14
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਬਰਾਹਾਮ ਨੇ ਉਸ ਸਥਾਨ ਦਾ ਨਾਮ ਯਹੋਵਾਹ ਯਿਰਹ ਰੱਖਿਆ, ਅੱਜ ਤੱਕ ਵੀ ਇਹ ਕਿਹਾ ਜਾਂਦਾ ਹੈ “ਯਹੋਵਾਹ ਦੇ ਪਰਬਤ ਉੱਤੇ ਪ੍ਰਬੰਧ ਕੀਤਾ ਜਾਵੇਗਾ।”
Compare
Explore ਉਤ 22:14
2
ਉਤ 22:2
ਉਸ ਨੇ ਆਖਿਆ, ਹੁਣ ਤੂੰ ਆਪਣੇ ਪੁੱਤਰ ਨੂੰ, ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਤੂੰ ਪਿਆਰ ਕਰਦਾ ਹੈਂ ਅਰਥਾਤ ਇਸਹਾਕ ਨੂੰ ਲੈ ਕੇ ਮੋਰੀਆਹ ਦੇਸ਼ ਨੂੰ ਜਾ ਅਤੇ ਪਹਾੜਾਂ ਵਿੱਚੋਂ ਇੱਕ ਉੱਤੇ ਜਿਹੜਾ ਮੈਂ ਤੈਨੂੰ ਦੱਸਾਂਗਾ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾ।
Explore ਉਤ 22:2
3
ਉਤ 22:12
ਉਸ ਨੇ ਆਖਿਆ, ਤੂੰ ਇਸ ਮੁੰਡੇ ਨੂੰ ਹੱਥ ਨਾ ਲਾ ਅਤੇ ਨਾ ਹੀ ਉਸ ਨਾਲ ਕੁਝ ਕਰ। ਹੁਣ ਮੈਂ ਜਾਣ ਗਿਆ ਹਾਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ ਹੈਂ ਕਿਉਂ ਜੋ ਤੂੰ ਆਪਣੇ ਪੁੱਤਰ, ਹਾਂ, ਆਪਣੇ ਇਕਲੌਤੇ ਪੁੱਤਰ ਦਾ ਵੀ ਮੈਥੋਂ ਸਰਫ਼ਾ ਨਹੀਂ ਕੀਤਾ।
Explore ਉਤ 22:12
4
ਉਤ 22:8
ਅਬਰਾਹਾਮ ਨੇ ਆਖਿਆ, ਹੇ ਮੇਰੇ ਪੁੱਤਰ, ਪਰਮੇਸ਼ੁਰ ਹੋਮ ਬਲੀ ਲਈ ਲੇਲਾ ਆਪ ਹੀ ਦੇਵੇਗਾ ਤਾਂ ਓਹ ਦੋਵੇਂ ਇਕੱਠੇ ਤੁਰਦੇ ਗਏ।
Explore ਉਤ 22:8
5
ਉਤ 22:17-18
ਇਸ ਲਈ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਤੇ ਤਾਰਿਆਂ ਜਿੰਨ੍ਹੀਂ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅੱਤ ਵਧਾਵਾਂਗਾ ਅਤੇ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜ਼ਾ ਕਰੇਗੀ। ਧਰਤੀ ਦੀਆਂ ਸਾਰੀਆਂ ਕੌਮਾਂ ਤੇਰੀ ਅੰਸ ਦੇ ਕਾਰਨ ਬਰਕਤ ਪਾਉਣਗੀਆਂ ਕਿਉਂ ਜੋ ਤੂੰ ਮੇਰੇ ਹੁਕਮ ਨੂੰ ਮੰਨਿਆ ਹੈ।
Explore ਉਤ 22:17-18
6
ਉਤ 22:1
ਇਨ੍ਹਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰਤਾਇਆ ਅਤੇ ਉਸ ਨੇ ਆਖਿਆ, ਹੇ ਅਬਰਾਹਾਮ! ਅੱਗੋਂ ਉਸ ਨੇ ਆਖਿਆ, ਮੈਂ ਹਾਜ਼ਰ ਹਾਂ।
Explore ਉਤ 22:1
7
ਉਤ 22:11
ਤਦ ਯਹੋਵਾਹ ਦੇ ਦੂਤ ਨੇ ਅਕਾਸ਼ ਤੋਂ ਉਸ ਨੂੰ ਪੁਕਾਰਿਆ, “ਅਬਰਾਹਾਮ! ਅਬਰਾਹਾਮ!” ਉਸ ਨੇ ਉੱਤਰ ਦਿੱਤਾ, ਮੈਂ ਹਾਜ਼ਰ ਹਾਂ।
Explore ਉਤ 22:11
8
ਉਤ 22:15-16
ਫੇਰ ਯਹੋਵਾਹ ਦੇ ਦੂਤ ਨੇ ਦੂਜੀ ਵਾਰ ਅਕਾਸ਼ ਤੋਂ ਅਬਰਾਹਾਮ ਨੂੰ ਪੁਕਾਰ ਕੇ ਆਖਿਆ, ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਂ ਆਪ ਆਪਣੀ ਹੀ ਸਹੁੰ ਖਾਧੀ ਹੈ, ਕਿ ਤੂੰ ਜੋ ਇਹ ਕੰਮ ਕੀਤਾ ਅਤੇ ਆਪਣੇ ਪੁੱਤਰ ਸਗੋਂ ਆਪਣੇ ਇਕਲੌਤੇ ਪੁੱਤਰ ਦਾ ਵੀ ਸਰਫ਼ਾ ਨਹੀਂ ਕੀਤਾ
Explore ਉਤ 22:15-16
9
ਉਤ 22:9
ਓਹ ਉਸ ਸਥਾਨ ਉੱਤੇ ਜਾ ਪਹੁੰਚੇ ਜਿਹੜਾ ਪਰਮੇਸ਼ੁਰ ਨੇ ਉਹ ਨੂੰ ਦੱਸਿਆ ਸੀ। ਉੱਥੇ ਅਬਰਾਹਾਮ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਉੱਤੇ ਲੱਕੜੀਆਂ ਚਿਣ ਦਿੱਤੀਆਂ ਅਤੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਕੇ ਜਗਵੇਦੀ ਦੀਆਂ ਲੱਕੜੀਆਂ ਉੱਤੇ ਰੱਖ ਦਿੱਤਾ।
Explore ਉਤ 22:9
Home
Bible
Plans
Videos