1
ਲੂਕਸ 8:15
ਪੰਜਾਬੀ ਮੌਜੂਦਾ ਤਰਜਮਾ
ਉਹ ਬੀਜ ਜੋ ਚੰਗੀ ਧਰਤੀ ਉੱਤੇ ਡਿੱਗਿਆ ਉਹਨਾਂ ਲੋਕਾਂ ਨੂੰ ਦਰਸਾਉਂਦਾ ਹੈ, ਜੋ ਚੰਗੇ ਅਤੇ ਨੇਕ ਦਿਲ ਨਾਲ ਬਚਨ ਨੂੰ ਸੁਣਦੇ ਹਨ ਅਤੇ ਉਸ ਵਿੱਚ ਬਣੇ ਰਹਿੰਦੇ ਹਨ ਅਤੇ ਲਗਾਤਾਰ ਫਲ ਲੈ ਕੇ ਆਉਂਦੇ ਹਨ।
Compare
Explore ਲੂਕਸ 8:15
2
ਲੂਕਸ 8:14
ਉਹ ਬੀਜ ਜਿਹੜਾ ਕੰਡਿਆਲੀ ਝਾੜੀਆਂ ਵਿੱਚ ਡਿੱਗਿਆ ਉਹ ਲੋਕ ਹਨ, ਜੋ ਬਚਨ ਸੁਣਦੇ ਹਨ ਪਰ ਸੰਸਾਰ ਦੀਆਂ ਚਿੰਤਾਵਾਂ, ਧਨ-ਦੌਲਤ ਅਤੇ ਖ਼ੁਸ਼ੀਆਂ ਬਚਨ ਨੂੰ ਦੱਬ ਲੈਦੀਆਂ ਹਨ ਅਤੇ ਉਹਨਾਂ ਦਾ ਫਲ ਕਦੇ ਨਹੀਂ ਪੱਕਦਾ ਹੈ।
Explore ਲੂਕਸ 8:14
3
ਲੂਕਸ 8:13
ਪਥਰੀਲੀ ਜ਼ਮੀਨ ਦਾ ਬੀਜ ਉਹਨਾਂ ਲੋਕਾਂ ਨੂੰ ਦਰਸਾਉਂਦਾ ਹੈ, ਜੋ ਬਚਨ ਨੂੰ ਸੁਣਦੇ ਹਨ ਅਤੇ ਖੁਸ਼ੀ ਨਾਲ ਬਚਨ ਨੂੰ ਮੰਨਦੇ ਹਨ ਪਰ ਉਹਨਾਂ ਦੀਆਂ ਜੜ੍ਹਾਂ ਡੂੰਘੀਆਂ ਨਾ ਹੋਣ ਕਰਕੇ ਉਹ ਥੋੜ੍ਹੇ ਸਮੇਂ ਲਈ ਵਿਸ਼ਵਾਸ ਕਰਦੇ ਹਨ। ਪਰ ਜਦੋਂ ਉਹ ਪਰਖੇ ਜਾਂਦੇ ਹਨ ਤਾਂ ਉਹ ਉਸ ਵਿਸ਼ਵਾਸ ਤੋਂ ਦੂਰ ਹੋ ਜਾਂਦੇ ਹਨ।
Explore ਲੂਕਸ 8:13
4
ਲੂਕਸ 8:25
ਯਿਸ਼ੂ ਨੇ ਆਪਣੇ ਚੇਲਿਆਂ ਤੋਂ ਪੁੱਛਿਆ। “ਤੁਹਾਡਾ ਵਿਸ਼ਵਾਸ ਕਿੱਥੇ ਹੈ?” ਚੇਲੇ ਡਰ ਕੇ ਅਤੇ ਹੈਰਾਨ ਹੋ ਕੇ, ਉਹ ਇੱਕ-ਦੂਜੇ ਨੂੰ ਕਹਿਣ ਲੱਗੇ, “ਇਹ ਕੌਣ ਹੈ, ਇਸ ਨੇ ਤੂਫਾਨ ਅਤੇ ਪਾਣੀ ਨੂੰ ਹੁਕਮ ਦਿੱਤਾ ਅਤੇ ਉਹ ਵੀ ਉਸ ਦੇ ਹੁਕਮ ਨੂੰ ਮੰਨਦੇ ਹਨ!”
Explore ਲੂਕਸ 8:25
5
ਲੂਕਸ 8:12
ਸੜਕ ਦੇ ਕਿਨਾਰੇ ਦੀ ਜ਼ਮੀਨ ਉਹ ਲੋਕ ਹਨ, ਜੋ ਬਚਨ ਨੂੰ ਸੁਣਦੇ ਤਾਂ ਹਨ ਪਰ ਦੁਸ਼ਟ ਆਉਂਦਾ ਹੈ ਅਤੇ ਉਹਨਾਂ ਦੇ ਦਿਲ ਵਿੱਚੋਂ ਬਚਨ ਨੂੰ ਕੱਢ ਕੇ ਲੈ ਜਾਂਦਾ ਹੈ ਤਾਂ ਕਿ ਉਹ ਵਿਸ਼ਵਾਸ ਨਾ ਕਰਨ ਅਤੇ ਬਚਾਏ ਨਾ ਜਾਣ।
Explore ਲੂਕਸ 8:12
6
ਲੂਕਸ 8:17
ਅਜਿਹਾ ਕੁਝ ਵੀ ਲੁਕਿਆ ਹੋਇਆ ਨਹੀਂ ਹੈ ਜੋ ਪ੍ਰਗਟ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਕੋਈ ਭੇਤ ਨਹੀਂ ਜੋ ਖੋਲ੍ਹਿਆਂ ਨਹੀਂ ਜਾਵੇਗਾ ਅਤੇ ਸਭ ਦੇ ਸਾਹਮਣੇ ਨਹੀਂ ਲਿਆਂਦਾ ਜਾਵੇਗਾ।
Explore ਲੂਕਸ 8:17
7
ਲੂਕਸ 8:47-48
ਤਦ ਉਸ ਔਰਤ ਨੂੰ ਅਹਿਸਾਸ ਹੋਇਆ ਕਿ ਉਹ ਲੁਕੀ ਨਹੀਂ ਰਹਿ ਸਕਦੀ, ਤਾਂ ਉਹ ਕੰਬਣ ਲੱਗੀ ਅਤੇ ਯਿਸ਼ੂ ਦੇ ਪੈਰਾਂ ਤੇ ਡਿੱਗ ਪਈ ਉਸ ਔਰਤ ਨੇ ਭੀੜ ਦੇ ਸਾਹਮਣੇ ਮੰਨਿਆ ਕਿ ਉਸ ਨੇ ਯਿਸ਼ੂ ਨੂੰ ਕਿਉਂ ਛੋਹਿਆ ਅਤੇ ਉਹ ਤੁਰੰਤ ਚੰਗੀ ਹੋ ਗਈ। ਯਿਸ਼ੂ ਨੇ ਉਸ ਨੂੰ ਕਿਹਾ, “ਬੇਟੀ! ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ। ਸ਼ਾਂਤੀ ਨਾਲ ਵਾਪਸ ਚਲੀ ਜਾ।”
Explore ਲੂਕਸ 8:47-48
8
ਲੂਕਸ 8:24
ਚੇਲਿਆਂ ਨੇ ਜਾ ਕੇ ਯਿਸ਼ੂ ਨੂੰ ਜਗਾਇਆ ਅਤੇ ਕਿਹਾ, “ਸਵਾਮੀ! ਸਵਾਮੀ! ਅਸੀਂ ਡੁੱਬ ਚੱਲੇ ਹਾਂ!” ਯਿਸ਼ੂ ਨੇ ਉੱਠ ਕੇ ਤੂਫਾਨ ਅਤੇ ਜ਼ੋਰਦਾਰ ਲਹਿਰਾਂ ਨੂੰ ਝਿੜਕਿਆ; ਤੂਫਾਨ ਰੁਕ ਗਿਆ ਅਤੇ ਤੇਜ਼ ਲਹਿਰਾਂ ਸ਼ਾਂਤ ਹੋ ਗਈਆਂ।
Explore ਲੂਕਸ 8:24
Home
Bible
Plans
Videos