1
ਮੱਤੀਯਾਹ 18:20
ਪੰਜਾਬੀ ਮੌਜੂਦਾ ਤਰਜਮਾ
ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਹਨਾਂ ਦੇ ਵਿੱਚਕਾਰ ਹਾਂ।”
Compare
Explore ਮੱਤੀਯਾਹ 18:20
2
ਮੱਤੀਯਾਹ 18:19
“ਦੁਬਾਰਾ, ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ, ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋ ਜਿਹੜਾ ਸਵਰਗ ਵਿੱਚ ਹੈ ਉਹ ਬੇਨਤੀ ਪੂਰੀ ਹੋ ਜਾਵੇਗੀ।
Explore ਮੱਤੀਯਾਹ 18:19
3
ਮੱਤੀਯਾਹ 18:2-3
ਤਦ ਉਹਨਾਂ ਨੇ ਇੱਕ ਛੋਟੇ ਬੱਚੇ ਨੂੰ ਕੋਲ ਬੁਲਾ ਕੇ, ਉਸਨੂੰ ਉਹਨਾਂ ਦੇ ਵਿੱਚਕਾਰ ਖੜ੍ਹਾ ਕਰ ਦਿੱਤਾ। ਅਤੇ ਉਸ ਨੇ ਆਖਿਆ: “ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਦ ਤੱਕ ਤੁਸੀਂ ਆਪਣਾ ਨਜ਼ਰੀਆ ਨਹੀਂ ਬਦਲ ਲੈਂਦੇ ਅਤੇ ਛੋਟੇ ਬੱਚਿਆਂ ਵਰਗੇ ਨਹੀਂ ਬਣ ਜਾਂਦੇ, ਤੁਸੀਂ ਸਵਰਗ ਦੇ ਰਾਜ ਵਿੱਚ ਕਦੀ ਵੀ ਪ੍ਰਵੇਸ਼ ਨਹੀਂ ਕਰੋਗੇ।
Explore ਮੱਤੀਯਾਹ 18:2-3
4
ਮੱਤੀਯਾਹ 18:4
ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬੱਚੇ ਦੀ ਤਰ੍ਹਾ ਛੋਟਾ ਨਾ ਸਮਝੇ, ਉਹੀ ਸਵਰਗ ਦੇ ਰਾਜ ਵਿੱਚ ਸਭ ਤੋਂ ਵੱਡਾ ਹੈ।
Explore ਮੱਤੀਯਾਹ 18:4
5
ਮੱਤੀਯਾਹ 18:5
ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬੱਚੇ ਨੂੰ ਕਬੂਲ ਕਰਦਾ ਹੈ ਉਹ ਮੈਨੂੰ ਕਬੂਲ ਕਰਦਾ ਹੈ।
Explore ਮੱਤੀਯਾਹ 18:5
6
ਮੱਤੀਯਾਹ 18:18
“ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਤੂੰ ਧਰਤੀ ਉੱਤੇ ਬੰਨ੍ਹੇਗਾ ਉਹ ਸਵਰਗ ਵਿੱਚ ਬੰਨ੍ਹਿਆ ਜਾਵੇਗਾ, ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ।
Explore ਮੱਤੀਯਾਹ 18:18
7
ਮੱਤੀਯਾਹ 18:35
“ਇਸੇ ਤਰ੍ਹਾ ਮੇਰਾ ਸਵਰਗੀ ਪਿਤਾ ਵੀ ਤੁਹਾਡੇ ਨਾਲ ਕਰੇਗਾ, ਜੇ ਤੁਸੀਂ ਆਪਣੇ ਭੈਣ-ਭਰਾਵਾਂ ਨੂੰ ਦਿਲੋਂ ਮਾਫ਼ ਨਾ ਕਰੋ।”
Explore ਮੱਤੀਯਾਹ 18:35
8
ਮੱਤੀਯਾਹ 18:6
“ਜੇ ਕੋਈ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ, ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਠੋਕਰ ਦਾ ਕਾਰਨ ਬਣਨ, ਤਾਂ ਉਹਨਾਂ ਲਈ ਚੰਗਾ ਹੋਵੇਗਾ ਕਿ ਉਹਨਾਂ ਦੇ ਗਲੇ ਵਿੱਚ ਇੱਕ ਵੱਡਾ ਚੱਕੀ ਦਾ ਪੁੜਾ ਬੰਨ੍ਹ ਕੇ, ਉਸਨੂੰ ਸਮੁੰਦਰ ਦੀ ਡੂੰਘਾਈ ਵਿੱਚ ਡੁਬੋ ਦਿੱਤਾ ਜਾਵੇ।
Explore ਮੱਤੀਯਾਹ 18:6
9
ਮੱਤੀਯਾਹ 18:12
“ਤੁਸੀਂ ਕੀ ਸੋਚਦੇ ਹੋ? ਅਗਰ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ, ਅਤੇ ਜੇ ਉਹਨਾਂ ਵਿੱਚੋਂ ਇੱਕ ਗੁਆਚ ਜਾਵੇ, ਤਾਂ ਕੀ ਉਹ ਨੜਿੰਨਵਿਆਂ ਨੂੰ ਪਹਾੜ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਲੱਭਣ ਲਈ ਨਹੀਂ ਜਾਵੇਗਾ?
Explore ਮੱਤੀਯਾਹ 18:12
Home
Bible
Plans
Videos