ਉਸੇ ਸਮੇਂ ਯਿਸੂ ਨੇ ਬਹੁਤਿਆਂ ਨੂੰ ਉਨ੍ਹਾਂ ਦੀਆਂ ਬਿਮਾਰੀਆਂ, ਕਸ਼ਟਾਂ ਅਤੇ ਦੁਸ਼ਟ ਆਤਮਾਵਾਂ ਤੋਂ ਚੰਗਾ ਕੀਤਾ ਅਤੇ ਬਹੁਤ ਸਾਰੇ ਅੰਨ੍ਹਿਆਂ ਨੂੰ ਦ੍ਰਿਸ਼ਟੀ ਪ੍ਰਦਾਨ ਕੀਤੀ। ਫਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ,“ਜੋ ਕੁਝ ਤੁਸੀਂ ਵੇਖਿਆ ਅਤੇ ਸੁਣਿਆ ਜਾ ਕੇ ਯੂਹੰਨਾ ਨੂੰ ਦੱਸੋ ਕਿ ਅੰਨ੍ਹੇ ਵੇਖਦੇ ਹਨ, ਲੰਗੜੇ ਚੱਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲ਼ੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਈ ਜਾਂਦੀ ਹੈ।