ਜਦੋਂ ਪੁੱਤਰ ਅੱਠਾਂ ਦਿਨਾਂ ਦਾ ਹੋਵੇ, ਤੁਸੀਂ ਉਸ ਦੀ ਸੁੰਨਤ ਕਰ ਦੇਣੀ। ਕੋਈ ਵੀ ਮੁੰਡਾ ਜੋ ਤੁਹਾਡੇ ਘਰੇ ਜਨਮਿਆ ਜਾਂ ਭਾਵੇਂ ਕਿਸੇ ਵੀ ਵਿਦੇਸ਼ੀ ਗੁਲਾਮ ਦੇ ਘਰੇ ਜਿਸ ਨੂੰ ਤੁਸੀਂ ਖਰੀਦਿਆ ਹੋਵੇ ਜੋ ਤੁਹਾਡੇ ਨਾਲ ਸੰਬੰਧਿਤ ਨਹੀਂ ਹਨ, ਉਸ ਦੀ ਸੁੰਨਤ ਹੋਣੀ ਚਾਹੀਦੀ ਹੈ। ਇਸ ਲਈ ਤੁਹਾਡੇ ਉੱਤਰਾਧਿਕਾਰੀਆਂ ਦਰਮਿਆਨ ਹਰ ਮੁੰਡੇ ਦੀ ਸੁੰਨਤ ਹੋਵੇਗੀ। ਜੋ ਵੀ ਮੁੰਡਾ ਤੁਹਾਡੇ ਪਰਿਵਾਰ ਵਿੱਚ ਜੰਮੇ ਜਾਂ ਗੁਲਾਮ ਵਜੋਂ ਖਰੀਦਿਆ ਜਾਵੇ, ਉਸ ਦੀ ਸੁੰਨਤ ਹੋਣੀ ਚਾਹੀਦੀ ਹੈ। ਇਸ ਤਰ੍ਹਾਂ, ਮੇਰਾ ਇਕਰਾਰਨਾਮਾ ਸਦੀਵੀ ਇਕਰਾਰਨਾਮੇ ਵਜੋਂ ਤੁਹਾਡੇ ਸਰੀਰਾਂ ਉੱਤੇ ਨਿਸ਼ਾਨਿਆਂ ਜਾਵੇਗਾ।