ਪਰਮੇਸ਼ੁਰ ਨੇ ਮੁੰਡੇ ਦਾ ਰੋਣਾ ਸੁਣਿਆ ਅਤੇ ਪਰਮੇਸ਼ੁਰ ਦੇ ਦੂਤ ਨੇ ਹਾਜਰਾ ਨੂੰ ਆਕਾਸ਼ ਵਿੱਚੋਂ ਆਵਾਜ਼ ਦਿੱਤੀ। ਉਸ ਨੇ ਆਖਿਆ, “ਕੀ ਗੱਲ ਹੈ, ਹਾਜਰਾ? ਡਰ ਨਾ! ਯਹੋਵਾਹ ਨੇ ਬੱਚੇ ਦਾ ਰੋਣਾ ਸੁਣ ਲਿਆ ਹੈ। ਜਾਹ ਅਤੇ ਮੁੰਡੇ ਦੀ ਸਹਾਇਤਾ ਕਰ। ਉਸ ਦਾ ਹੱਥ ਫ਼ੜਕੇ ਉਸ ਨੂੰ ਖੜ੍ਹਾ ਕਰ! ਮੈਂ ਉਸ ਨੂੰ ਇੱਕ ਮਹਾਨ ਕੌਮ ਦਾ ਪਿਤਾ ਬਣਾਵਾਂਗਾ।”