1
ਉਤਪਤ 22:14
ਪਵਿੱਤਰ ਬਾਈਬਲ
ਇਸ ਲਈ ਅਬਰਾਹਾਮ ਨੇ ਉਸ ਥਾਂ ਨੂੰ ਨਾਮ ਦਿੱਤਾ, “ਯਾਹਵੇਹ ਯਿਰਹ।” ਅੱਜ ਵੀ ਲੋਕ ਆਖਦੇ ਹਨ, “ਇਸ ਪਰਬਤ ਉੱਤੇ ਯਹੋਵਾਹ ਦਾ ਦਰਸ਼ਣ ਕੀਤਾ ਜਾ ਸੱਕਦਾ ਹੈ।”
Compare
Explore ਉਤਪਤ 22:14
2
ਉਤਪਤ 22:2
ਫ਼ੇਰ ਪਰਮੇਸ਼ੁਰ ਨੇ ਆਖਿਆ, “ਆਪਣੇ ਪੁੱਤਰ ਨੂੰ ਮੋਰੀਆਹ ਦੀ ਧਰਤੀ ਉੱਤੇ ਲੈ ਜਾ। ਮੋਰੀਆਹ ਉੱਤੇ ਜਾ ਕੇ ਆਪਣੇ ਪੁੱਤਰ ਦੀ ਮੇਰੇ ਲਈ ਬਲੀ ਚੜ੍ਹਾ। ਇਹ ਤੇਰਾ ਇੱਕਲੌਤਾ ਪੁੱਤਰ, ਇਸਹਾਕ ਹੀ ਹੋਣਾ ਚਾਹੀਦਾ ਹੈ-ਉਹ ਪੁੱਤਰ ਜਿਸ ਨੂੰ ਤੂੰ ਪਿਆਰ ਕਰਦਾ ਹੈਂ। ਉਸ ਨੂੰ ਇੱਥੋਂ ਦੇ ਪਹਾੜਾਂ ਵਿੱਚੋਂ ਕਿਸੇ ਇੱਕ ਉੱਤੇ ਹੋਮ ਦੀ ਭੇਟ ਵਜੋਂ ਚੜ੍ਹਾ। ਮੈਂ ਤੈਨੂੰ ਦੱਸਾਂਗਾ ਕਿਹੜੇ ਪਰਬਤ ਉੱਤੇ।”
Explore ਉਤਪਤ 22:2
3
ਉਤਪਤ 22:12
ਦੂਤ ਨੇ ਆਖਿਆ, “ਆਪਣੇ ਪੁੱਤਰ ਨੂੰ ਨਾ ਮਾਰ ਅਤੇ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਪਹੁੰਚਾ। ਹੁਣ ਮੈਂ ਦੇਖ ਸੱਕਦਾ ਹਾਂ ਕਿ ਤੂੰ ਸੱਚਮੁੱਚ ਪਰਮੇਸ਼ੁਰ ਦਾ ਆਦਰ ਕਰਦਾ ਹੈਂ ਅਤੇ ਉਸ ਦਾ ਹੁਕਮ ਮੰਨਦਾ ਹੈਂ। ਮੈਂ ਦੇਖ ਰਿਹਾ ਹਾਂ ਕਿ ਤੂੰ ਮੇਰੇ ਲਈ ਆਪਣੇ ਪੁੱਤਰ, ਆਪਣੇ ਇੱਕੋ-ਇੱਕ ਪੁੱਤਰ ਦੀ ਬਲੀ ਦੇਣ ਲਈ ਤਿਆਰ ਹੈਂ।”
Explore ਉਤਪਤ 22:12
4
ਉਤਪਤ 22:8
ਅਬਰਾਹਾਮ ਨੇ ਜਵਾਬ ਦਿੱਤਾ, “ਪਰਮੇਸ਼ੁਰ ਖੁਦ ਹੀ ਬਲੀ ਲਈ ਲੇਲਾ ਭੇਜ ਰਿਹਾ ਹੈ, ਮੇਰੇ ਪੁੱਤਰ।” ਇਸ ਤਰ੍ਹਾਂ ਅਬਰਾਹਾਮ ਅਤੇ ਉਸ ਦਾ ਪੁੱਤਰ ਦੋਵੇਂ ਉਸ ਥਾਂ ਚੱਲੇ ਗਏ।
Explore ਉਤਪਤ 22:8
5
ਉਤਪਤ 22:17-18
ਮੈਂ ਤੈਨੂੰ ਸੱਚਮੁੱਚ ਅਸੀਸ ਦੇਵਾਂਗਾ। ਮੈਂ ਤੈਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ, ਜਿੰਨੇ ਕਿ ਆਕਾਸ਼ ਵਿੱਚ ਤਾਰੇ ਹਨ। ਇੱਥੇ ਇੰਨੇ ਲੋਕ ਹੋਣਗੇ ਜਿੰਨੇ ਸਮੁੰਦਰੀ ਕੰਢੇ ਉੱਤੇ ਰੇਤ ਦੇ ਕਣ ਹਨ। ਅਤੇ ਤੇਰੇ ਲੋਕ ਉਨ੍ਹਾਂ ਸ਼ਹਿਰਾਂ ਵਿੱਚ ਰਹਿਣਗੇ ਜਿਹੜੇ ਉਹ ਆਪਣੇ ਦੁਸ਼ਮਣਾ ਤੋਂ ਜਿੱਤਣਗੇ। ਧਰਤੀ ਦੀਆਂ ਸਾਰੀਆਂ ਕੌਮਾਂ ਤੇਰੇ ਉੱਤਰਾਧਿਕਾਰੀਆਂ ਕਾਰਣ ਅਸੀਸਮਈ ਹੋਣਗੀਆਂ, ਕਿਉਂਕਿ ਤੂੰ ਮੇਰੇ ਆਦੇਸ਼ਾਂ ਨੂੰ ਮੰਨਿਆ।”
Explore ਉਤਪਤ 22:17-18
6
ਉਤਪਤ 22:1
ਇਨ੍ਹਾਂ ਘਟਾਨਾਵਾਂ ਤੋਂ ਮਗਰੋਂ, ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰੱਖਣ ਦਾ ਨਿਆਂ ਕੀਤਾ। ਪਰਮੇਸ਼ੁਰ ਨੇ ਉਸ ਨੂੰ ਆਖਿਆ, “ਅਬਰਾਹਾਮ!” ਅਤੇ ਅਬਰਾਹਾਮ ਨੇ ਆਖਿਆ, “ਹਾਂ ਯਹੋਵਾਹ!”
Explore ਉਤਪਤ 22:1
7
ਉਤਪਤ 22:11
ਪਰ ਫ਼ੇਰ ਯਹੋਵਾਹ ਦੇ ਦੂਤ ਨੇ ਅਬਰਾਹਾਮ ਨੂੰ ਰੋਕ ਲਿਆ। ਦੂਤ ਨੇ ਆਕਾਸ਼ ਵਿੱਚੋਂ ਆਵਾਜ਼ ਦਿੱਤੀ ਅਤੇ ਆਖਿਆ, “ਅਬਰਾਹਾਮ, ਅਬਰਾਹਾਮ!” ਅਬਰਾਹਾਮ ਨੇ ਜਵਾਬ ਦਿੱਤਾ, “ਹਾਂ ਜੀ।”
Explore ਉਤਪਤ 22:11
8
ਉਤਪਤ 22:15-16
ਯਹੋਵਾਹ ਦੇ ਦੂਤ ਨੇ ਦੂਸਰੀ ਵਾਰ ਅਬਰਾਹਾਮ ਨੂੰ ਆਕਾਸ਼ੋਂ ਆਵਾਜ਼ ਦਿੱਤੀ। ਦੂਤ ਨੇ ਆਖਿਆ, “ਤੂੰ ਮੇਰੀ ਖਾਤਿਰ ਆਪਣੇ ਪੁੱਤਰ ਦੀ ਬਲੀ ਦੇਣ ਲਈ ਤਿਆਰ ਹੋ ਗਿਆ ਸੀ। ਇਹ ਤੇਰਾ ਇੱਕਲੌਤਾ ਪੁੱਤਰ ਸੀ। ਕਿਉਂਕਿ ਤੂੰ ਮੇਰੀ ਖਾਤਿਰ ਅਜਿਹਾ ਕੀਤਾ, ਮੈਂ ਤੈਨੂੰ ਇਹ ਬਚਨ ਦਿੰਦਾ ਹਾਂ: ਮੈਂ, ਯਹੋਵਾਹ, ਇਕਰਾਰ ਕਰਦਾ ਹਾਂ ਕਿ
Explore ਉਤਪਤ 22:15-16
9
ਉਤਪਤ 22:9
ਉਹ ਉਸ ਥਾਂ ਗਏ ਜਿੱਥੇ ਉਨ੍ਹਾਂ ਨੂੰ ਪਰਮੇਸ਼ੁਰ ਨੇ ਜਾਣ ਵਾਸਤੇ ਆਖਿਆ ਸੀ। ਉੱਥੇ ਅਬਰਾਹਾਮ ਨੇ ਜਗਵੇਦੀ ਉਸਾਰੀ ਅਤੇ ਜਗਵੇਦੀ ਉੱਤੇ ਲੱਕੜਾਂ ਰੱਖ ਦਿੱਤੀਆਂ। ਫ਼ੇਰ ਅਬਰਾਹਾਮ ਨੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਦਿੱਤਾ। ਅਬਰਾਹਾਮ ਨੇ ਇਸਹਾਕ ਨੂੰ ਜਗਵੇਦੀ ਉੱਤੇ ਲੱਕੜਾਂ ਉੱਪਰ ਰੱਖ ਦਿੱਤਾ।
Explore ਉਤਪਤ 22:9
Home
Bible
Plans
Videos