ਏਸਾਓ ਨੇ ਆਖਿਆ, “ਮੈਂ ਤਾਂ ਭੁੱਖ ਨਾਲ ਮਰ ਰਿਹਾ ਹਾਂ। ਜੇ ਮੈਂ ਮਰ ਗਿਆ, ਤਾਂ ਮੇਰੇ ਪਹਿਲੋਠੇ ਪੁੱਤਰ ਹੋਣ ਦਾ ਹੱਕ ਮੇਰੇ ਕਿਸ ਕੰਮ ਦਾ ਹੋਵੇਗਾ।”
ਪਰ ਯਾਕੂਬ ਨੇ ਆਖਿਆ, “ਪਹਿਲਾਂ ਇਕਰਾਰ ਕਰ ਕਿ ਤੂੰ ਇਹ ਮੈਨੂੰ ਦੇ ਦੇਵੇਂਗਾ।” ਇਸ ਲਈ ਏਸਾਓ ਨੇ ਯਾਕੂਬ ਨੂੰ ਵਚਨ ਦੇ ਦਿੱਤਾ। ਏਸਾਓ ਨੇ ਪਿਤਾ ਦੀ ਆਪਣੇ ਹਿੱਸੇ ਦੀ ਜ਼ਾਇਦਾਦ ਯਾਕੂਬ ਨੂੰ ਵੇਚ ਦਿੱਤੀ।