ਅਤੇ ਮੈਂ ਆਕਾਸ਼ ਵਿੱਚਲੇ ਤਾਰਿਆਂ ਵਾਂਗ ਤੈਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ। ਮੈਂ ਇਹ ਸਾਰੀਆਂ ਜ਼ਮੀਨਾਂ ਤੇਰੇ ਉੱਤਰਾਧਿਕਾਰੀਆਂ ਨੂੰ ਦਿਆਂਗਾ। ਦੁਨੀਆਂ ਦੀਆਂ ਸਾਰੀਆਂ ਕੌਮਾਂ ਤੇਰੇ ਉੱਤਰਾਧਿਕਾਰੀਆਂ ਰਾਹੀਂ ਅਸੀਸਮਈ ਹੋਣਗੀਆਂ। ਮੈਂ ਅਜਿਹਾ ਇਸ ਲਈ ਕਰਾਂਗਾ ਕਿਉਂਕਿ ਤੇਰੇ ਪਿਤਾ ਅਬਰਾਹਾਮ ਨੇ ਮੇਰਾ ਹੁਕਮ ਮੰਨਿਆ ਸੀ ਅਤੇ ਉਵੇਂ ਕੀਤਾ ਜਿਵੇਂ ਮੈਂ ਆਖਿਆ ਸੀ। ਅਬਰਾਹਾਮ ਨੇ ਮੇਰੇ ਹੁਕਮ, ਮੇਰੇ ਨਿਆਵਾਂ ਅਤੇ ਮੇਰੀਆਂ ਬਿਧੀਆਂ ਮੰਨੀਆਂ।”