ਯਹੋਵਾਹ ਤੈਨੂੰ ਆਕਾਸ਼ ਤੋਂ ਤਰੇਲ ਦੇਵੇ ਤਾਂ ਜੋ
ਤੇਰੇ ਕੋਲ ਕਾਫ਼ੀ ਅਨਾਜ ਅਤੇ ਮੈਅ ਹੋਵੇ।
ਸਾਰੇ ਲੋਕ ਤੇਰੀ ਸੇਵਾ ਕਰਨ।
ਬਹੁਤ ਸਾਰੀਆਂ ਕੌਮਾਂ ਤੇਰੇ ਅੱਗੇ ਸਿਰ ਝੁਕਾਉਣ,
ਤੂੰ ਆਪਣੇ ਭਰਾਵਾਂ ਨਾਲੋਂ ਮਹਾਨ ਹੋਵੇਂਗਾ।
ਤੇਰੀ ਮਾਂ ਦੇ ਪੁੱਤਰ, ਝੁਕਣਗੇ ਅਤੇ ਤੇਰਾ ਹੁਕਮ ਮੰਨਣਗੇ।
ਜਿਹੜਾ ਵੀ ਤੈਨੂੰ ਸਰਾਪ ਦੇਵੇਗਾ, ਖੁਦ ਹੀ ਸਰਾਪਿਆ ਜਾਵੇਗਾ।
ਜਿਹੜਾ ਵੀ ਤੈਨੂੰ ਅਸੀਸ ਦੇਵੇਗਾ, ਉਹ ਅਸੀਸਮਈ ਹੋਵੇਗਾ।”