ਫ਼ੇਰ ਯਾਕੂਬ ਨੇ ਇੱਕ ਇਕਰਾਰ ਕੀਤਾ। ਉਸ ਨੇ ਆਖ਼ਿਆ, “ਜੇ ਪਰਮੇਸ਼ੁਰ ਮੇਰੇ ਨਾਲ ਹੈ, ਅਤੇ ਜੇ ਪਰਮੇਸ਼ੁਰ ਮੇਰੀ ਇਸ ਯਾਤਰਾ ਉੱਤੇ ਰੱਖਿਆ ਕਰੇਗਾ, ਅਤੇ ਜੇ ਪਰਮੇਸ਼ੁਰ ਮੈਨੂੰ ਖਾਣ-ਪੀਣ ਅਤੇ ਪਹਿਨਣ ਲਈ ਦਿੰਦਾ ਹੈ, ਅਤੇ ਜੇ ਮੈਂ ਸ਼ਾਂਤੀ ਨਾਲ ਆਪਣੇ ਪਿਤਾ ਦੇ ਘਰ ਆ ਜਾਂਦਾ ਹਾਂ, ਤਾਂ ਯਹੋਵਾਹ ਮੇਰਾ ਪਰਮੇਸ਼ੁਰ ਹੋਵੇਗਾ। ਮੈਂ ਇਸ ਪੱਥਰ ਨੂੰ ਇੱਕ ਯਾਦਗਾਰ ਪੱਥਰ ਵਜੋਂ ਸਥਾਪਿਤ ਕਰ ਰਿਹਾ ਹਾਂ। ਇਹ ਦਰਸਾਵੇਗਾ ਕਿ ਇਹ ਪਰਮੇਸ਼ੁਰ ਲਈ ਪਵਿੱਤਰ ਸਥਾਨ ਹੈ। ਅਤੇ ਮੈਂ ਪਰਮੇਸ਼ੁਰ ਨੂੰ ਉਸ ਸਾਰੇ ਕੁਝ ਦਾ ਦਸਵੰਧ ਦੇਵਾਂਗਾ ਜੋ ਕੁਝ ਵੀ ਉਹ ਮੈਨੂੰ ਦੇਵੇਗਾ।”