1
ਲੂਕਾ ਦੀ ਇੰਜੀਲ 16:10
ਪਵਿੱਤਰ ਬਾਈਬਲ
ਜੇਕਰ ਕੋਈ ਮਨੁੱਖ ਛੋਟੀਆਂ ਵਸਤਾਂ ਬਾਰੇ ਭਰੋਸੇਮੰਦ ਹੈ, ਉਸਤੇ ਵੱਡੀਆਂ ਵਸਤਾਂ ਬਾਰੇ ਵੀ ਭਰੋਸਾ ਕੀਤਾ ਜਾ ਸੱਕਦਾ ਹੈ। ਪਰ ਜੇਕਰ ਕੋਈ ਮਨੁੱਖ ਛੋਟੀਆਂ ਚੀਜ਼ਾਂ ਵਿੱਚ ਬੇਇਮਾਨ ਹੋਵੇਗਾ ਤਾਂ ਉਹ ਵੱਡੀਆਂ ਵਸਤਾਂ ਵਿੱਚ ਵੀ ਬੇਈਮਾਨੀ ਕਰ ਸੱਕਦਾ ਹੈ।
Compare
Explore ਲੂਕਾ ਦੀ ਇੰਜੀਲ 16:10
2
ਲੂਕਾ ਦੀ ਇੰਜੀਲ 16:13
“ਕੋਈ ਵੀ ਸੇਵਕ ਇੱਕੋ ਵੇਲੇ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸੱਕਦਾ। ਉਹ ਇੱਕ ਨੂੰ ਪਿਆਰ ਕਰੇਗਾ ਅਤੇ ਦੂਜੇ ਨੂੰ ਨਫ਼ਰਤ ਜਾਂ ਇੱਕ ਨਾਲ ਵਫਾਦਾਰ ਹੋਵੇਗਾ ਅਤੇ ਦੂਜੇ ਨਾਲ ਅਣਗਹਿਲੀ ਕਰੇਗਾ। ਤੁਸੀਂ ਪਰਮੇਸ਼ੁਰ ਅਤੇ ਪੈਸੇ ਦੀ ਇੱਕੋ ਵੇਲੇ ਸੇਵਾ ਨਹੀਂ ਕਰ ਸੱਕਦੇ।”
Explore ਲੂਕਾ ਦੀ ਇੰਜੀਲ 16:13
3
ਲੂਕਾ ਦੀ ਇੰਜੀਲ 16:11-12
ਜੇਕਰ ਤੁਸੀਂ ਇਹ ਸਾਬਤ ਨਹੀਂ ਕਰ ਸੱਕਦੇ ਕਿ ਤੁਸੀਂ ਦੁਨਿਆਵੀ ਦੌਲਤ ਨਾਲ ਵਿਸ਼ਵਾਸਯੋਗ ਹੋ, ਤਾਂ ਫ਼ਿਰ ਤੁਹਾਨੂੰ ਸੱਚੀ ਦੌਲਤ ਕੌਣ ਸੌਂਪੇਗਾ? ਜੇਕਰ ਤੁਸੀਂ ਇਹ ਸਾਬਤ ਨਹੀਂ ਕਰਦੇ ਕਿ ਤੁਸੀਂ ਦੂਜਿਆਂ ਦੀ ਮਲਕੀਅਤ ਨਾਲ ਵਫਾਦਾਰ ਨਹੀਂ ਹੋ ਤਾਂ ਫ਼ਿਰ ਤੁਹਾਨੂੰ ਆਪਣੇ ਲਈ ਕੌਣ ਮਲਕੀਅਤ ਦੇਵੇਗਾ?
Explore ਲੂਕਾ ਦੀ ਇੰਜੀਲ 16:11-12
4
ਲੂਕਾ ਦੀ ਇੰਜੀਲ 16:31
“ਪਰ ਅਬਰਾਹਾਮ ਨੇ ਉਸ ਨੂੰ ਆਖਿਆ, ‘ਜੇਕਰ ਉਹ ਮੂਸਾ ਅਤੇ ਨਬੀਆਂ ਨੂੰ ਨਹੀਂ ਸੁਣਨਗੇ, ਤਾਂ ਫ਼ੇਰ ਉਹ ਉਸ ਨੂੰ ਵੀ ਨਹੀਂ ਸੁਣਨਗੇ ਜੋ ਮੁਰਦਿਆਂ ਵਿੱਚੋਂ ਜੀਅ ਉੱਠਿਆ ਹੋਵੇ।’”
Explore ਲੂਕਾ ਦੀ ਇੰਜੀਲ 16:31
5
ਲੂਕਾ ਦੀ ਇੰਜੀਲ 16:18
“ਕੋਈ ਵੀ ਜੋ ਆਪਣੀ ਔਰਤ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਦਾ ਹੈ ਉਹ ਇੱਕ ਬਦਕਾਰ ਹੈ। ਇਸੇ ਤਰ੍ਹਾਂ ਹੀ ਉਹ ਆਦਮੀ ਜੋ ਤਲਾਕ ਦਿੱਤੀ ਹੋਈ ਔਰਤ ਨਾਲ ਵਿਆਹ ਕਰਦਾ ਹੈ ਉਹ ਵੀ ਇੱਕ ਬਦਕਾਰ ਹੈ।”
Explore ਲੂਕਾ ਦੀ ਇੰਜੀਲ 16:18
Home
Bible
Plans
Videos