ਫਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਇਹੀ ਹੈ ਜੋ ਲਿਖਿਆ ਗਿਆ ਹੈ: ਮਸੀਹ ਜ਼ਰੂਰ ਮਰੇਗਾ ਅਤੇ ਫੇਰ ਮੌਤ ਤੋਂ ਤੀਜੇ ਦਿਨ ਜੀਅ ਉੱਠੇਗਾ। ਜੋ ਕੁਝ ਵਾਪਰਿਆ ਹੈ ਤੁਸੀਂ ਉਸ ਦੇ ਗਵਾਹ ਹੋ। ਹੁਣ ਤੁਹਾਨੂੰ ਜਾਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਦੱਸੋ ਕਿ ਉਹਨਾਂ ਨੂੰ ਆਪਣੇ ਪਾਪਾਂ ਲਈ ਦੁੱਖੀ ਹੋਣਾ ਹੀ ਚਾਹੀਦਾ ਹੈ। ਅਤੇ ਆਪਣੇ ਦਿਲ ਬਦਲ ਲੈਣੇ ਚਾਹੀਦੇ ਹਨ, ਤਾਂ ਹੀ ਪਰਮੇਸ਼ੁਰ ਉਨ੍ਹਾਂ ਦੇ ਪਾਪ ਮਾਫ਼ ਕਰੇਗਾ। ਤੂਹਾਨੂੰ ਇਹ ਸੰਦੇਸ਼ ਮੇਰੇ ਨਾਮ ਤੇ ਯਰੂਸ਼ਲਮ ਤੋਂ ਲੈ ਕੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਪਰਚਾਰ ਕਰਨਾ ਚਾਹੀਦਾ ਹੈ।