ਜਦੋਂ ਸਾਰੇ ਲੋਕਾਂ ਨੂੰ ਬਪਤਿਸਮਾ ਦਿੱਤਾ ਜਾ ਰਿਹਾ ਸੀ, ਤਦ ਯਿਸੂ ਨੂੰ ਵੀ ਬਪਤਿਸਮਾ ਦਿੱਤਾ ਗਿਆ ਅਤੇ ਜਦੋਂ ਯਿਸੂ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਕਾਸ਼ ਖੁਲ੍ਹ ਗਿਆ, ਪਵਿੱਤਰ ਆਤਮਾ ਘੁੱਗੀ ਦੇ ਰੂਪ ਵਿੱਚ ਉਸ ਉੱਪਰ ਆਇਆ ਅਤੇ ਫ਼ੇਰ ਸੁਰਗਾਂ ਤੋਂ ਇੱਕ ਬਾਣੀ ਆਈ, “ਤੂੰ ਮੇਰਾ ਪਿਆਰਾ ਪੁੱਤਰ ਹੈ! ਮੈਂ ਤੈਨੂੰ ਪਿਆਰ ਕਰਦਾ ਹਾਂ ਅਤੇ ਤੇਰੇ ਤੇ ਬਹੁਤ ਖੁਸ਼ ਹਾਂ।”