ਤਦ ਸ਼ੈਤਾਨ ਉਸ ਨੂੰ ਯਰੂਸ਼ਲਮ ਵਿੱਚ ਲੈ ਗਿਆ ਅਤੇ ਉਸ ਨੂੰ ਮੰਦਰ ਦੇ ਸਭ ਤੋਂ ਉੱਚੇ ਸਥਾਨ ਤੇ ਖੜ੍ਹਾ ਕਰ ਦਿੱਤਾ ਅਤੇ ਆਖਿਆ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਇੱਥੋਂ ਥੱਲੇ ਕੁੱਦ ਜਾ। ਇਹ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੈ ਕਿ:
‘ਪਰਮੇਸ਼ੁਰ ਤੇਰੇ ਲਈ ਆਪਣੇ ਦੂਤਾਂ ਨੂੰ
ਧਿਆਨ ਨਾਲ ਤੇਰੀ ਰੱਖਿਆ ਕਰਨ ਦਾ ਹੁਕਮ ਦੇਵੇਗਾ।’
ਅਤੇ ਇਹ ਵੀ ਲਿਖਿਆ ਹੋਇਆ ਹੈ ਕਿ!
‘ਉਹ ਤੈਨੂੰ ਆਪਣੇ ਹੱਥਾਂ ਵਿੱਚ ਬੋਚ ਲੈਣਗੇ ਤਾਂ ਜੋ
ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।’”
ਯਿਸੂ ਨੇ ਜਵਾਬ ਦਿੱਤਾ, “ਪਰ ਪੋਥੀਆਂ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ: ‘ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਨਾ ਪਰਤਾ।’”