ਇੱਕ ਵਾਰ ਯਿਸੂ ਇੱਕ ਨਗਰ ਵਿੱਚ ਸੀ। ਉੱਥੇ ਕੋੜ੍ਹ ਨਾਲ ਭਰਿਆ ਹੋਇਆ ਇੱਕ ਬੰਦਾ ਸੀ। ਜਦੋਂ ਉਸ ਨੇ ਯਿਸੂ ਨੂੰ ਵੇਖਿਆ ਉਹ ਯਿਸੂ ਦੇ ਪੈਰਾਂ ਤੇ ਝੁਕ ਗਿਆ ਅਤੇ ਉਸ ਨੂੰ ਬੇਨਤੀ ਕੀਤੀ, “ਪ੍ਰਭੂ, ਮੇਰੇ ਤੇ ਕਿਰਪਾ ਕਰੋ ਅਤੇ ਮੈਨੂੰ ਠੀਕ ਕਰ ਦਿਓ ਕਿਉਂਕਿ ਮੈਂ ਜਾਣਦਾ ਹਾਂ ਕਿ ਜੇ ਤੁਸੀਂ ਚਾਹੋ ਤਾਂ ਮੈਨੂੰ ਰਾਜੀ ਕਰ ਸੱਕਦੇ ਹੋਂ।”
ਯਿਸੂ ਨੇ ਆਪਣਾ ਹੱਥ ਬਾਹਰ ਫ਼ੈਲਾਕੇ ਉਸ ਨੂੰ ਛੋਹਿਆ ਅਤੇ ਉਸ ਨੂੰ ਆਖਿਆ, “ਮੈਂ ਤੈਨੂੰ ਰਾਜੀ ਕਰਨਾ ਚਾਹੁੰਦਾ ਹਾਂ, ਰਾਜੀ ਹੋ ਜਾ!” ਤੁਰੰਤ ਹੀ ਕੋੜ੍ਹ ਗਾਇਬ ਹੋ ਗਿਆ।