1
ਮਰਕੁਸ ਦੀ ਇੰਜੀਲ 16:15
ਪਵਿੱਤਰ ਬਾਈਬਲ
ਉਸ ਨੇ ਉਨ੍ਹਾਂ ਨੂੰ ਆਖਿਆ, “ਸਾਰੀ ਦੁਨੀਆਂ ਵਿੱਚ ਜਾਵੋ ਅਤੇ ਹਰ ਵਿਅਕਤੀ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰੋ।
Compare
Explore ਮਰਕੁਸ ਦੀ ਇੰਜੀਲ 16:15
2
ਮਰਕੁਸ ਦੀ ਇੰਜੀਲ 16:17-18
ਅਤੇ ਜੋ ਕੋਈ ਵੀ ਵਿਸ਼ਵਾਸ ਕਰਦੇ ਹਨ ਇਹ ਕਰਿਸ਼ਮੇ ਸਬੂਤ ਦੇ ਤੌਰ ਤੇ ਕਰਨਗੇ: ਉਹ ਮੇਰੇ ਨਾਂ ਤੇ ਭੂਤਾਂ ਨੂੰ ਕੱਢਣਗੇ। ਅਤੇ ਉਹ ਨਵੀਆਂ-ਨਵੀਆਂ ਬੋਲੀਆਂ ਬੋਲਣਗੇ ਜਿਹੜੀਆਂ ਕਿ ਉਨ੍ਹਾਂ ਕਦੇ ਵੀ ਨਹੀਂ ਸਿੱਖੀਆਂ। ਉਹ ਸੱਪਾਂ ਨੂੰ ਆਪਣੇ ਹੱਥਾਂ ਵਿੱਚ ਫ਼ੜ ਲੈਣਗੇ ਅਤੇ ਜੇਕਰ ਉਹ ਕੋਈ ਜਹਿਰ ਵਾਲੀ ਚੀਜ਼ ਪੀ ਲੈਣਗੇ, ਇਹ ਉਨ੍ਹਾਂ ਨੂੰ ਨੁਕਸਾਨ ਨਹੀਂ ਕਰੇਗੀ। ਜੇਕਰ ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਉਹ ਠੀਕ ਹੋ ਜਾਣਗੇ।”
Explore ਮਰਕੁਸ ਦੀ ਇੰਜੀਲ 16:17-18
3
ਮਰਕੁਸ ਦੀ ਇੰਜੀਲ 16:16
ਜੋ ਕੋਈ ਵੀ ਵਿਸ਼ਵਾਸ ਕਰੇਗਾ ਅਤੇ ਬਪਤਿਸਮਾ ਲਵੇਗਾ ਬਚਾਇਆ ਜਾਵੇਗਾ, ਅਤੇ ਜੋ ਕੋਈ ਵਿਸ਼ਵਾਸ ਨਹੀਂ ਕਰੇਗਾ ਉਸ ਨੂੰ ਦੰਡ ਦਿੱਤਾ ਜਾਵੇਗਾ।
Explore ਮਰਕੁਸ ਦੀ ਇੰਜੀਲ 16:16
4
ਮਰਕੁਸ ਦੀ ਇੰਜੀਲ 16:20
ਤਾਂ ਉਸ ਦੇ ਚੇਲੇ ਚੱਲੇ ਗਏ ਤੇ ਉਨ੍ਹਾਂ ਨੇ ਸਾਰੀ ਦੁਨੀਆਂ ਵਿੱਚ ਜਾਕੇ ਇਸ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਅਤੇ ਪ੍ਰਭੂ ਨੇ ਉਨ੍ਹਾਂ ਦੀ ਮਦਦ ਕੀਤੀ। ਪ੍ਰਭੂ ਨੇ ਉਨ੍ਹਾਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਨੂੰ ਉਸ ਵੱਲੋਂ ਦਿੱਤੀ ਹੋਈ ਕਰਿਸ਼ਮੇ ਕਰਨ ਦੀ ਸ਼ਕਤੀ ਰਾਹੀਂ ਉਨ੍ਹਾਂ ਦੇ ਸੰਦੇਸ਼ ਨੂੰ ਪ੍ਰਮਾਣਿਤ ਕੀਤਾ।
Explore ਮਰਕੁਸ ਦੀ ਇੰਜੀਲ 16:20
5
ਮਰਕੁਸ ਦੀ ਇੰਜੀਲ 16:6
ਪਰ ਉਸ ਆਦਮੀ ਨੇ ਆਖਿਆ, “ਡਰੋ ਨਹੀਂ! ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆਂ ਹੋ, ਜੋ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਫ਼ਿਰ ਜੀਅ ਉੱਠਿਆ ਹੈ। ਉਹ ਇੱਥੇ ਨਹੀਂ ਹੈ। ਵੇਖੋ! ਇਹ ਉਹੀ ਥਾਂ ਹੈ ਜਿੱਥੇ ਉਸ ਨੂੰ ਮਰਨ ਤੋਂ ਬਾਦ ਰੱਖਿਆ ਸੀ।
Explore ਮਰਕੁਸ ਦੀ ਇੰਜੀਲ 16:6
6
ਮਰਕੁਸ ਦੀ ਇੰਜੀਲ 16:4-5
ਪਰ ਜਦੋਂ ਉਨ੍ਹਾਂ ਨੇ ਆਕੇ ਤੱਕਿਆ, ਤਾਂ ਉਨ੍ਹਾਂ ਨੇ ਵੇਖਿਆ ਕਿ ਕਬਰ ਦੇ ਪ੍ਰਵੇਸ਼ ਤੋਂ ਉਹ ਵੱਡਾ ਪੱਥਰ ਪਰ੍ਹਾਂ ਹਟਿਆ ਹੋਇਆ ਸੀ। ਜਿਵੇਂ ਹੀ ਉਹ ਕਬਰ ਵਿੱਚ ਵੜੀਆਂ, ਉਨ੍ਹਾਂ ਨੇ ਇੱਕ ਜੁਆਨ ਆਦਮੀ ਨੂੰ ਸਫ਼ੇਦ ਕੱਪੜੇ ਪਾਈ ਕਬਰ ਦੇ ਸੱਜੇ ਪਾਸੇ ਬੈਠੇ ਵੇਖਿਆ। ਇਹ ਵੇਖਕੇ ਉਹ ਘਬਰਾਈਆਂ।
Explore ਮਰਕੁਸ ਦੀ ਇੰਜੀਲ 16:4-5
Home
Bible
Plans
Videos