ਉਤਪਤ 37
37
ਯੂਸੁਫ਼ ਦਾ ਮਿਸਰ ਵਿੱਚ ਵਿਕਣਾ
1ਯਾਕੂਬ ਆਪਣੇ ਪਿਤਾ ਦੀ ਮੁਸਾਫਰੀ ਦੀ ਧਰਤੀ ਵਿੱਚ ਅਰਥਾਤ ਕਨਾਨ ਦੇ ਦੇਸ ਵਿੱਚ ਵੱਸਿਆ। ਏਹ ਯਾਕੂਬ ਦੀ ਕੁੱਲਪੱਤ੍ਰੀ ਹੈ 2ਜਦ ਯੂਸੁਫ਼ ਸਤਾਰਾਂ ਵਰਿਹਾਂ ਦਾ ਸੀ ਉਹ ਆਪਣੇ ਭਰਾਵਾਂ ਦੇ ਨਾਲ ਇੱਜੜ ਚਾਰਦਾ ਸੀ ਅਤੇ ਉਹ ਜਵਾਨ ਬਿਲਹਾਹ ਅਰ ਜਿਲਪਾਹ ਆਪਣੇ ਪਿਤਾ ਦੀਆਂ ਤੀਵੀਆਂ ਦੇ ਪੁੱਤ੍ਰਾਂ ਨਾਲ ਹੁੰਦਾ ਸੀ ਅਰ ਯੂਸੁਫ਼ ਉਨ੍ਹਾਂ ਦੀਆਂ ਬੁਰੀਆਂ ਗੱਲਾਂ ਉਨ੍ਹਾਂ ਦੇ ਪਿਤਾ ਕੋਲ ਲੈ ਆਉਂਦਾ ਸੀ 3ਇਸਰਾਏਲ ਯੂਸੁਫ਼ ਨੂੰ ਆਪਣੇ ਸਾਰੇ ਪੁੱਤ੍ਰਾਂ ਨਾਲੋਂ ਵੱਧ ਤੇਹ ਕਰਦਾ ਸੀ ਕਿਉਂਜੋ ਉਹ ਉਸ ਦੀ ਬਿਰਧ ਅਵਸਥਾ ਦਾ ਪੁੱਤ੍ਰ ਸੀ ਅਰ ਉਸ ਨੇ ਉਹ ਦੇ ਲਈ ਇੱਕ ਲੰਮਾ ਚੋਲਾ ਬਣਾਇਆ 4ਉਪਰੰਤ ਜਾਂ ਉਹ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਤੇਹ ਕਰਦਾ ਹੈ ਤਾਂ ਓਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਰ ਉਹ ਦੇ ਨਾਲ ਸ਼ਾਂਤੀ ਨਾਲ ਨਹੀਂ ਬੋਲ ਸੱਕਦੇ ਸਨ 5ਫੇਰ ਯੂਸੁਫ਼ ਨੇ ਏਹ ਸੁਫਨਾ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਤਾਂ ਓਹ ਉਹ ਦੇ ਨਾਲ ਹੋਰ ਵੈਰ ਰੱਖਣ ਲੱਗੇ 6ਓਸ ਉਨ੍ਹਾਂ ਨੂੰ ਆਖਿਆ ਕਿ ਜਿਹੜਾ ਸੁਫਨਾ ਮੈਂ ਡਿੱਠਾ ਸੁਣੋ 7ਵੇਖੋ ਅਸੀਂ ਖੇਤ ਦੇ ਵਿੱਚ ਭਰੀਆਂ ਬੰਨ੍ਹਦੇ ਸਾਂ ਅਰ ਵੇਖੋ ਮੇਰੀ ਭਰੀ ਉੱਠ ਖੜੀ ਹੋਈ ਅਰ ਵੇਖੋ ਤੁਹਾਡੀਆਂ ਭਰੀਆਂ ਨੇ ਉਹ ਦੇ ਦੁਆਲੇ ਆਕੇ ਮੇਰੀ ਭਰੀ ਨੂੰ ਮੱਥਾ ਟੇਕਿਆ 8ਫੇਰ ਉਹ ਦੇ ਭਰਾਵਾਂ ਨੇ ਉਹ ਨੂੰ ਆਖਿਆ, ਕੀ ਤੂੰ ਸੱਚ ਮੁੱਚ ਸਾਡੇ ਉੱਤੇ ਰਾਜ ਕਰੇਂਗਾ ਅਤੇ ਸਾਡੇ ਉੱਤੇ ਹਕੂਮਤ ਕਰੇਂਗਾ ? ਤਾਂ ਓਹ ਉਹ ਦੇ ਨਾਲ ਉਹ ਦੇ ਸੁਫ਼ਨੇ ਅਰ ਉਹ ਦੀਆਂ ਗੱਲਾਂ ਦੇ ਕਾਰਨ ਹੋਰ ਵੀ ਵੈਰ ਰੱਖਣ ਲੱਗ ਪਏ 9ਫੇਰ ਉਸ ਨੇ ਇੱਕ ਹੋਰ ਸੁਫਨਾ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਰ ਆਖਿਆ ਕਿ ਵੇਖੋ ਮੈਂ ਇੱਕ ਹੋਰ ਸੁਫਨਾ ਡਿੱਠਾ ਅਰ ਵੇਖੋ ਸੂਰਜ ਅਰ ਚੰਦ ਅਰ ਗਿਆਰਾਂ ਤਾਰਿਆਂ ਨੇ ਮੇਰੇ ਅੱਗੇ ਮੱਥਾ ਟੇਕਿਆ 10ਉਸ ਨੇ ਉਹ ਨੂੰ ਆਪਣੇ ਪਿਤਾ ਅਰ ਆਪਣੇ ਭਰਾਵਾਂ ਨੂੰ ਦੱਸਿਆ ਅਰ ਉਹ ਦੇ ਪਿਤਾ ਨੇ ਉਹ ਨੂੰ ਘੁਰਕਿਆ ਅਰ ਉਹ ਨੂੰ ਆਖਿਆ ਏਹ ਕੀ ਸੁਫਨਾ ਹੈ ਜਿਹੜਾ ਤੈਂ ਵੇਖਿਆ ਹੈ ? ਕੀ ਸੱਚ ਮੁੱਚ ਮੈਂ ਅਰ ਤੇਰੀ ਮਾਤਾ ਅਰ ਮੇਰੇ ਭਰਾ ਆਕੇ ਤੇਰੇ ਅੱਗੇ ਧਰਤੀ ਤੀਕ ਮੱਥਾ ਟੇਕਾਂਗੇ ? 11ਤਾਂ ਉਹ ਦੇ ਭਰਾਵਾਂ ਨੂੰ ਖੁਣਸ ਆਈ ਪਰ ਉਹ ਦੇ ਪਿਤਾ ਨੇ ਏਸ ਗੱਲ ਨੂੰ ਚੇਤੇ ਰੱਖਿਆ ।। 12ਫੇਰ ਉਹ ਦੇ ਭਰਾ ਆਪਣੇ ਪਿਤਾ ਦੀਆਂ ਭੇਡਾਂ ਚਾਰਨ ਲਈ ਸ਼ਕਮ ਨੂੰ ਗਏ 13ਅਤੇ ਇਸਰਾਏਲ ਨੇ ਯੂਸੁਫ ਨੂੰ ਆਖਿਆ, ਕੀ ਤੇਰੇ ਭਰਾ ਸ਼ਕਮ ਵਿੱਚ ਭੇਡਾਂ ਨੂੰ ਨਹੀਂ ਚਾਰਦੇ ਹਨ ? ਜਾਹ ਮੈਂ ਤੈਨੂੰ ਉਨਾਂ ਦੇ ਕੋਲ ਘੱਲਦਾ ਹਾਂ ਤਾਂ ਉਸ ਨੇ ਆਖਿਆ, ਮੈਂ ਹਾਜਰ ਹਾਂ 14ਓਸ ਉਹ ਨੂੰ ਆਖਿਆ, ਜਾਹ ਆਪਣੇ ਭਰਾਵਾਂ ਅਰ ਇੱਜੜਾਂ ਦੀ ਸੁੱਖ ਸਾਂਦ ਦਾ ਪਤਾ ਲੈ ਅਤੇ ਮੈਨੂੰ ਮੁੜ ਖ਼ਬਰ ਦਿਹ ਸੋ ਉਸ ਨੇ ਉਹ ਨੂੰ ਹਬਰੋਨ ਦੇ ਦੂਣ ਤੋਂ ਘੱਲਿਆ ਅਰ ਉਹ ਸ਼ਕਮ ਨੂੰ ਆਇਆ 15ਅਤੇ ਕੋਈ ਮਨੁੱਖ ਉਹ ਨੂੰ ਮਿਲਿਆ ਅਰ ਵੇਖੋ ਉਹ ਰੜ ਵਿੱਚ ਭੁੱਲਾ ਫਿਰਦਾ ਸੀ ਸੋ ਉਸ ਮਨੁੱਖ ਨੇ ਉਸ ਤੋਂ ਏਹ ਪੁੱਛਿਆ, ਤੂੰ ਕੀ ਭਾਲਦਾ ਹੈਂ ? 16ਤਾਂ ਉਸ ਆਖਿਆ, ਮੈਂ ਆਪਣੇ ਭਰਾਵਾਂ ਨੂੰ ਭਾਲਦਾ ਹਾਂ । ਮੈਨੂੰ ਦੱਸ ਜੋ ਉਹ ਕਿੱਥੇ ਚਾਰਦੇ ਹਨ 17ਫੇਰ ਉਸ ਮਨੁੱਖ ਨੇ ਆਖਿਆ, ਓਹ ਐਥੋਂ ਤੁਰ ਗਏ ਕਿਉਂਜੋ ਮੈਂ ਉਨ੍ਹਾਂ ਨੂੰ ਏਹ ਆਖਦੇ ਸੁਣਿਆ ਕਿ ਅਸੀਂ ਦੋਥਾਨ ਨੂੰ ਚੱਲੀਏ ਸੋ ਯੂਸੁਫ ਆਪਣੇ ਭਰਾਵਾਂ ਦੇ ਮਗਰ ਚੱਲ ਪਿਆ ਅਰ ਉਹਨਾਂ ਨੂੰ ਦੋਥਾਨ ਵਿੱਚ ਜਾ ਲੱਭਾ 18ਤਾਂ ਉਨ੍ਹਾਂ ਨੇ ਉਹ ਨੂੰ ਦੂਰੋਂ ਡਿੱਠਾ ਅਤੇ ਉਹ ਦੇ ਨੇੜੇ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਉਹ ਦੇ ਮਾਰ ਸੁੱਟਣ ਦਾ ਮਤਾ ਪਕਾਇਆ 19ਅਤੇ ਇੱਕ ਦੂਜੇ ਨੂੰ ਆਖਿਆ, ਵੇਖੋ ਇਹ ਸੁਫਨਿਆਂ ਦਾ ਸਾਹਿਬ ਆਉਂਦਾ ਹੈ 20ਹੁਣ ਆਉ ਅਸੀਂ ਇਹ ਨੂੰ ਮਾਰ ਸੁੱਟੀਏ ਅਰ ਕਿਸੇ ਟੋਏ ਵਿੱਚ ਸੁੱਟ ਦੇਈਏ ਅਰ ਆਖੀਏ ਭਈ ਕੋਈ ਬੁਰਾ ਜਾਨਵਰ ਉਹ ਨੂੰ ਭੱਛ ਗਿਆ ਹੈ ਤਾਂ ਅਸੀਂ ਵੇਖੀਏ ਕਿ ਉਹ ਦੇ ਸੁਫਨਿਆਂ ਦਾ ਕੀ ਬਣੇਗਾ 21ਪਰ ਰਊਬੇਨ ਨੇ ਸੁਣ ਕੇ ਉਹ ਨੂੰ ਉਨ੍ਹਾਂ ਦੇ ਹੱਥੋਂ ਬਚਾਇਆ ਅਰ ਆਖਿਆ, ਅਸੀਂ ਏਸ ਨੂੰ ਜਾਨੋਂ ਨਾ ਮਾਰੀਏ 22ਅਰ ਰਊਬੇਨ ਨੇ ਉਨ੍ਹਾਂ ਨੂੰ ਆਖਿਆ, ਖੂਨ ਨਾ ਕਰੋ ਉਹ ਨੂੰ ਏਸ ਟੋਏ ਵਿੱਚ ਸੁੱਟ ਦਿਓ ਜਿਹੜਾ ਉਜਾੜ ਵਿੱਚ ਹੈ ਪਰ ਉਸ ਨੂੰ ਹੱਥ ਨਾ ਲਾਓ ਤਾਂਜੋ ਉਹ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾ ਕੇ ਉਹ ਦੇ ਪਿਤਾ ਕੋਲ ਪੁਚਾਵੇ 23ਐਉਂ ਹੋਇਆ ਜਦ ਯੂਸੁਫ਼ ਆਪਣੇ ਭਰਾਵਾਂ ਦੇ ਕੋਲ ਆਇਆ ਤਾਂ ਉਨ੍ਹਾਂ ਨੇ ਯੂਸੁਫ਼ ਉੱਤੋਂ ਉਸ ਦਾ ਚੋਲਾ ਅਰਥਾਤ ਉਹ ਲੰਮਾਂ ਚੋਲਾ ਜਿਹੜਾ ਉਸ ਦੇ ਉੱਤੇ ਸੀ ਲਾਹ ਲਿਆ 24ਤਾਂ ਉਨ੍ਹਾਂ ਨੇ ਉਹ ਨੂੰ ਲੈਕੇ ਟੋਏ ਵਿੱਚ ਸੁੱਟ ਦਿੱਤਾ ਪਰ ਉਹ ਟੋਆ ਸੱਖਣਾ ਸੀ ਉਸ ਵਿੱਚ ਪਾਣੀ ਨਹੀਂ ਸੀ 25ਜਦ ਓਹ ਰੋਟੀ ਖਾਣ ਬੈਠੇ ਤਾਂ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕਕੇ ਡਿੱਠਾ ਭਈ ਵੇਖੋ ਇਸਮਾਏਲੀਆਂ ਦਾ ਇੱਕ ਕਾਫਿਲਾ ਗਿਲਆਦ ਤੋਂ ਆਉਂਦਾ ਸੀ ਅਰ ਉਨ੍ਹਾਂ ਨੇ ਊਠਾਂ ਉੱਤੇ ਗਰਮ ਮਸਾਲਾ ਅਰ ਗੁਗਲ ਅਰ ਗੰਧਰਸ ਲੱਧੀ ਹੋਈ ਸੀ ਜੋ ਮਿਸਰ ਨੂੰ ਲੈ ਜਾ ਰਿਹਾ ਸੀ 26ਉਪਰੰਤ ਯਹੂਦਾਹ ਨੇ ਆਪਣੇ ਭਰਾਵਾਂ ਨੂੰ ਆਖਿਆ,ਕੀ ਲਾਭ ਹੋਊ ਜੇ ਅਸੀਂ ਆਪਣੇ ਭਰਾ ਨੂੰ ਮਾਰ ਸੁੱਟੀਏ ਅਰ ਉਹ ਦੇ ਲਹੂ ਨੂੰ ਲੁਕਾਈਏ ? 27ਆਓ ਅਸੀਂ ਇਸਮਾਏਲੀਆਂ ਕੋਲ ਉਹ ਨੂੰ ਵੇਚ ਦੇਈਏ ਪਰ ਉਸ ਉੱਤੋਂ ਸਾਡਾ ਹੱਥ ਨਾ ਪਵੇ ਕਿਉਂਜੋ ਉਹ ਸਾਡਾ ਭਰਾ ਅਰ ਸਾਡਾ ਮਾਸ ਹੈ ਅਤੇ ਉਹ ਦੇ ਭਰਾਵਾਂ ਨੇ ਮਨ ਲਿਆ 28ਤਾਂ ਓਹ ਮਿਦਯਾਨੀ ਸੌਦਾਗਰ ਉਨ੍ਹਾਂ ਦੇ ਕੋਲੋਂ ਦੀ ਲੰਘੇ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਟੋਏ ਵਿੱਚੋਂ ਖਿੱਚ ਕੇ ਕੱਢਿਆ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਚਾਂਦੀ ਦੇ ਵੀਹਾਂ ਰੁਪਇਆਂ ਨੂੰ ਵੇਚ ਦਿੱਤਾ ਅਤੇ ਓਹ ਯੂਸੁਫ਼ ਨੂੰ ਮਿਸਰ ਵਿੱਚ ਲੈ ਗਏ 29ਜਾਂ ਰਊਬੇਨ ਟੋਏ ਨੂੰ ਮੁੜ ਕੇ ਆਇਆ ਤਾਂ ਵੇਖੋ ਯੂਸੁਫ਼ ਟੋਏ ਵਿੱਚ ਹੈ ਨਹੀਂ ਸੀ ਤਾਂ ਉਹ ਨੇ ਆਪਣੇ ਕੱਪੜੇ ਪਾੜੇ 30ਅਤੇ ਉਹ ਆਪਣੇ ਭਰਾਵਾਂ ਕੋਲ ਮੁੜ ਆਇਆ ਅਰ ਆਖਿਆ, ਉਹ ਮੁੰਡਾ ਹੈ ਨਹੀਂ 31ਅਤੇ ਮੈਂ ਕਿੱਥੇ ਜਾਵਾਂ ? ਤਦ ਉਨ੍ਹਾਂ ਨੇ ਯੂਸੁਫ਼ ਦਾ ਚੋਲਾ ਲੈਕੇ ਇੱਕ ਬੱਕਰਾ ਮਾਰ ਕੇ ਉਸ ਚੋਲੇ ਨੂੰ ਲਹੂ ਵਿੱਚ ਡੋਬਿਆ 32ਫੇਰ ਉਸ ਲੰਮੇ ਚੋਲੇ ਨੂੰ ਚੁੱਕਕੇ ਆਪਣੇ ਪਿਤਾ ਕੋਲ ਲੈ ਆਏ ਅਤੇ ਉਨ੍ਹਾਂ ਨੇ ਆਖਿਆ, ਸਾਨੂੰ ਇਹ ਲੱਭਿਆ ਹੈ। ਏਸ ਨੂੰ ਸਿਆਣੋ ਭਈ ਏਹ ਤੁਹਾਡੇ ਪੁੱਤ੍ਰ ਦਾ ਚੋਲਾ ਹੈ ਕਿ ਨਹੀਂ 33ਤਦ ਉਸ ਨੇ ਉਹ ਨੂੰ ਸਿਆਣਕੇ ਆਖਿਆ, ਏਹ ਮੇਰੇ ਪੁੱਤ੍ਰ ਦਾ ਚੋਲਾ ਹੈ। ਕੋਈ ਬੁਰਾ ਜਾਨਵਰ ਉਹ ਨੂੰ ਭੱਛ ਗਿਆ। ਯੂਸੁਫ਼ ਜ਼ਰੂਰ ਹੀ ਪਾੜਿਆ ਗਿਆ ਹੈ 34ਯਾਕੂਬ ਨੇ ਆਪਣੇ ਬਸਤਰ ਪਾੜੇ ਅਤੇ ਤੱਪੜ ਆਪਣੀ ਕਮਰ ਉੱਤੇ ਪਾਕੇ ਬਹੁਤ ਦਿਨਾਂ ਤੀਕਰ ਆਪਣੇ ਪੁੱਤ੍ਰ ਦਾ ਸੋਗ ਕਰਦਾ ਰਿਹਾ 35ਅਤੇ ਉਹ ਦੇ ਸਾਰੇ ਪੁੱਤ੍ਰ ਧੀਆਂ ਉਹ ਦੇ ਸ਼ਾਂਤ ਕਰਨ ਲਈ ਉੱਠੇ ਪਰ ਉਹ ਨੇ ਸ਼ਾਂਤ ਹੋਣਾ ਨਾ ਚਾਹਿਆ ਪਰ ਆਖਿਆ, ਮੈਂ ਪਤਾਲ#37:35 ਸਓਲ ਅਰਥਾਤ ਮੁਰਦਿਆਂ ਦੀਆਂ ਆਤਮਾ ਦਾ ਅਸਥਾਨ । ਵਿੱਚ ਆਪਣੇ ਪੁੱਤ੍ਰ ਕੋਲ ਰੋਂਦਾ ਰੋਂਦਾ ਉੱਤਰਾਂਗਾ ਅਤੇ ਉਹ ਦਾ ਪਿਤਾ ਉਹ ਦੇ ਲਈ ਰੋਂਦਾ ਰਿਹਾ 36ਅਤੇ ਉਨ੍ਹਾਂ ਮਿਦਯਾਨੀਆਂ ਨੇ ਉਹ ਨੂੰ ਮਿਸਰ ਵਿੱਚ ਪੋਟੀਫ਼ਰ ਕੋਲ ਜਿਹੜਾ ਫ਼ਿਰਊਨ ਦਾ ਇੱਕ ਖੁਸਰਾ ਅਤੇ ਜਲਾਦਾਂ ਦਾ ਸਰਦਾਰ ਸੀ ਵੇਚ ਦਿੱਤਾ ।।
Currently Selected:
ਉਤਪਤ 37: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.

: