ਲੂਕਸ 13:18-19
ਲੂਕਸ 13:18-19 PMT
ਤਦ ਯਿਸ਼ੂ ਨੇ ਪੁੱਛਿਆ, “ਪਰਮੇਸ਼ਵਰ ਦਾ ਰਾਜ ਕਿਸ ਤਰ੍ਹਾਂ ਦਾ ਹੈ? ਮੈਂ ਇਸ ਦੀ ਤੁਲਨਾ ਕਿਸ ਨਾਲ ਕਰਾ? ਇਹ ਇੱਕ ਰਾਈ ਦੇ ਬੀਜ ਵਰਗਾ ਹੈ, ਜਿਸਨੂੰ ਇੱਕ ਆਦਮੀ ਨੇ ਲਿਆ ਅਤੇ ਆਪਣੇ ਬਾਗ ਵਿੱਚ ਬੀਜਿਆ। ਇਹ ਵੱਡਾ ਹੋਇਆ ਅਤੇ ਇੱਕ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀ ਉਸ ਦੀਆਂ ਟਹਿਣੀਆਂ ਉੱਤੇ ਆਪਣੇ ਆਲ੍ਹਣੇ ਬਣਾਉਂਦੇ ਹਨ।”