ਲੂਕਸ 4:5-8
ਲੂਕਸ 4:5-8 PMT
ਦੁਸ਼ਟ ਉਸ ਨੂੰ ਉੱਚੇ ਜਗ੍ਹਾ ਉੱਤੇ ਲੈ ਗਿਆ ਅਤੇ ਉਸ ਨੂੰ ਇੱਕ ਪਲ ਵਿੱਚ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦੀ ਸ਼ਾਨ ਵਿਖਾਈ। ਅਤੇ ਦੁਸ਼ਟ ਨੇ ਉਹ ਨੂੰ ਕਿਹਾ, “ਮੈਂ ਤੈਨੂੰ ਇਹ ਸਾਰਾ ਅਧਿਕਾਰ ਅਤੇ ਉਨ੍ਹਾਂ ਦੀ ਸ਼ਾਨ ਦੇਵਾਂਗਾ, ਕਿਉਂਕਿ ਇਹ ਮੈਨੂੰ ਦਿੱਤਾ ਗਿਆ ਹੈ, ਅਤੇ ਇਸ ਲਈ ਮੈਂ ਆਪਣੀ ਮਰਜ਼ੀ ਨਾਲ ਜਿਸ ਨੂੰ ਚਾਹਾ ਉਸ ਨੂੰ ਦੇ ਸਕਦਾ ਹਾਂ। ਅਗਰ ਤੂੰ ਮੇਰੀ ਅਰਾਧਨਾ ਕਰੇ, ਤਾਂ ਇਹ ਸਭ ਕੁਝ ਤੇਰਾ ਹੋ ਜਾਵੇਗਾ।” ਯਿਸ਼ੂ ਨੇ ਉੱਤਰ ਦਿੱਤਾ, “ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਤੂੰ ਕੇਵਲ ਆਪਣੇ ਪ੍ਰਭੂ ਪਰਮੇਸ਼ਵਰ ਦੀ ਅਰਾਧਨਾ ਕਰ ਅਤੇ ਉਸੇ ਦੀ ਹੀ ਸੇਵਾ ਕਰ।’ ”