ਲੂਕਸ 7:21-22
ਲੂਕਸ 7:21-22 PMT
ਉਸੇ ਵੇਲੇ ਯਿਸ਼ੂ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰ ਰਹੇ ਸਨ, ਜਿਹੜੇ ਬਿਮਾਰ, ਰੋਗੀ ਅਤੇ ਦੁਸ਼ਟ ਆਤਮਾ ਦੇ ਸਤਾਏ ਹੋਏ ਸਨ। ਉਹਨਾਂ ਨੇ ਬਹੁਤ ਸਾਰੇ ਅੰਨ੍ਹੇ ਲੋਕਾਂ ਨੂੰ ਵੀ ਅੱਖਾਂ ਦੀ ਰੋਸ਼ਨੀ ਵਾਪਸ ਦਿੱਤੀ। ਫਿਰ ਯਿਸ਼ੂ ਨੇ ਯੋਹਨ ਦੇ ਚੇਲਿਆਂ ਨੂੰ ਕਿਹਾ, “ਵਾਪਸ ਜਾਓ ਅਤੇ ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾ ਕੇ ਯੋਹਨ ਨੂੰ ਇਹ ਸਭ ਦੀ ਖ਼ਬਰ ਦਿਓ: ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲ਼ੇ ਸੁਣਦੇ ਹਨ, ਮੁਰਦੇ ਜਿਵਾਲੇ ਜਾਂਦੇ ਹਨ, ਅਤੇ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਇਆ ਜਾ ਰਿਹਾ ਹੈ।