ਲੂਕਸ 7:7-9
ਲੂਕਸ 7:7-9 PMT
ਇਸ ਲਈ ਮੈਂ ਆਪਣੇ ਆਪ ਨੂੰ ਤੁਹਾਡੇ ਕੋਲ ਆਉਣ ਦੇ ਯੋਗ ਨਹੀਂ ਸਮਝਿਆ। ਪਰ ਇਕੱਲਾ ਬਚਨ ਹੀ ਕਰ ਦੇਵੋ ਅਤੇ ਮੇਰਾ ਨੌਕਰ ਚੰਗਾ ਹੋ ਜਾਵੇਗਾ। ਮੈਂ ਵੀ ਇੱਕ ਅਜਿਹਾ ਆਦਮੀ ਹਾਂ ਜੋ ਵੱਡੇ ਅਧਿਕਾਰੀਆਂ ਦੇ ਅਧਿਕਾਰ ਹੇਠਾਂ ਹਾਂ ਅਤੇ ਸਿਪਾਹੀ ਮੇਰੇ ਅਧੀਨ ਹਨ। ਮੈਂ ਕਿਸੇ ਨੂੰ ਹੁਕਮ ਦਿੰਦਾ ਹਾਂ, ‘ਜਾਓ!’ ਅਤੇ ਉਹ ਚਲਾ ਜਾਂਦਾ ਹੈ। ਮੈਂ ਕਿਸੇ ਨੂੰ ਹੁਕਮ ਦਿੰਦਾ ਹਾਂ, ‘ਇਧਰ ਆਓ!’ ਅਤੇ ਉਹ ਆ ਜਾਂਦਾ ਹੈ, ਅਤੇ ਮੈਂ ਆਪਣੇ ਨੌਕਰ ਨੂੰ ਕਹਿੰਦਾ ਹਾਂ, ‘ਇਹ ਕਰੋ!’ ਤਾਂ ਉਹ ਉਹੀ ਕਰਦਾ ਹੈ।” ਤਦ ਯਿਸ਼ੂ ਇਹ ਸੁਣ ਕੇ ਹੈਰਾਨ ਹੋ ਗਏ ਅਤੇ ਉਹਨਾਂ ਨੇ ਮੁੜ ਕੇ ਪਿੱਛੇ ਆਉਂਦੀ ਭੀੜ ਨੂੰ ਕਿਹਾ, “ਮੈਂ ਤੁਹਾਨੂੰ ਕਹਿੰਦਾ ਹਾਂ, ਮੈਂ ਇਸਰਾਏਲ ਵਿੱਚ ਵੀ ਅਜਿਹਾ ਪੱਕਾ ਵਿਸ਼ਵਾਸ ਨਹੀਂ ਵੇਖਿਆ!”