ਉਤਪਤ 30
30
1ਰਾਖੇਲ ਨੇ ਦੇਖਿਆ ਕਿ ਉਹ ਯਾਕੂਬ ਨੂੰ ਕੋਈ ਸੰਤਾਨ ਨਹੀਂ ਦੇ ਰਹੀ ਸੀ। ਰਾਖੇਲ ਆਪਣੀ ਭੈਣ ਲੇਆਹ ਨਾਲ ਈਰਖਾ ਕਰਨ ਲਗੀ। ਇਸ ਲਈ ਰਾਖੇਲ ਨੇ ਯਾਕੂਬ ਨੂੰ ਆਖਿਆ, “ਮੈਨੂੰ ਬੱਚੇ ਦਿਉ ਨਹੀਂ ਤਾਂ ਮੈਂ ਮਰ ਜਾਵਾਂਗੀ!”
2ਯਾਕੂਬ ਰਾਖੇਲ ਨਾਲ ਨਾਰਾਜ਼ ਹੋ ਗਿਆ। ਉਸ ਨੇ ਆਖਿਆ, “ਮੈਂ ਪਰਮੇਸ਼ੁਰ ਨਹੀਂ ਹਾਂ। ਇਹ ਪਰਮੇਸ਼ੁਰ ਹੀ ਹੈ ਜਿਸ ਨੇ ਤੈਨੂੰ ਬੱਚਿਆਂ ਦੀ ਦਾਤ ਨਹੀਂ ਦਿੱਤੀ।”
3ਫ਼ੇਰ ਰਾਖੇਲ ਨੇ ਆਖਿਆ, “ਤੂੰ ਮੇਰੀ ਦਾਸੀ ਬਿਲਹਾਹ ਨਾਲ ਸੰਬੰਧ ਬਣਾ ਸੱਕਦਾ ਹੈਂ। ਉਸ ਨਾਲ ਸੌਂ ਅਤੇ ਉਹ ਮੇਰੇ ਲਈ ਬੱਚਾ ਪੈਦਾ ਕਰੇਗੀ। ਫ਼ੇਰ ਮੈਂ ਉਸ ਦੇ ਕਾਰਣ ਮਾਂ ਬਣ ਜਾਵਾਂਗੀ।”
4ਇਸ ਲਈ ਰਾਖੇਲ ਨੇ ਬਿਲਹਾਹ ਨੂੰ ਆਪਣੇ ਪਤੀ, ਯਾਕੂਬ ਨੂੰ ਉਸ ਦੀ ਪਤਨੀ ਹੋਣ ਲਈ ਦੇ ਦਿੱਤਾ। ਯਾਕੂਬ ਨੇ ਬਿਲਹਾਹ ਨਾਲ ਜਿਸਨੀ ਸੰਬੰਧ ਬਣਾਏ। 5ਬਿਲਹਾਹ ਗਰਭਵਤੀ ਹੋ ਗਈ ਅਤੇ ਯਾਕੂਬ ਨੂੰ ਇੱਕ ਪੁੱਤਰ ਦਿੱਤਾ।
6ਰਾਖੇਲ ਨੇ ਆਖਿਆ, “ਪਰਮੇਸ਼ੁਰ ਨੇ ਮੇਰੀ ਪ੍ਰਾਰਥਨਾ ਸੁਣ ਲਈ ਹੈ। ਉਸ ਨੇ ਮੈਨੂੰ ਪੁੱਤਰ ਦੇਣ ਦਾ ਨਿਆਂ ਕੀਤਾ ਹੈ।” ਇਸ ਲਈ ਰਾਖੇਲ ਨੇ ਇਸ ਪੁੱਤਰ ਦਾ ਨਾਮ ਦਾਨ ਰੱਖਿਆ।
7ਬਿਲਹਾਹ ਇੱਕ ਵਾਰੀ ਫ਼ੇਰ ਗਰਭਵਤੀ ਹੋ ਗਈ ਅਤੇ ਯਾਕੂਬ ਨੂੰ ਦੂਸਰਾ ਪੁੱਤਰ ਦਿੱਤਾ। 8ਰਾਖੇਲ ਨੇ ਆਖਿਆ, “ਮੈਂ ਆਪਣੀ ਭੈਣ ਨਾਲ ਕੜਾ ਸੰਘਰਸ਼ ਕੀਤਾ ਹੈ। ਅਤੇ ਮੈਂ ਜਿੱਤ ਗਈ ਹਾਂ।” ਇਸ ਲਈ ਉਸ ਨੇ ਉਸ ਪੁੱਤਰ ਦਾ ਨਾਮ ਨਫ਼ਤਾਲੀ ਰੱਖਿਆ।
9ਲੇਆਹ ਨੇ ਦੇਖਿਆ ਕਿ ਉਹ ਬੱਚੇ ਪੈਦਾ ਕਰਨੋ ਹਟ ਗਈ ਸੀ। ਇਸ ਲਈ ਉਸ ਨੇ ਆਪਣੀ ਦਾਸੀ ਜ਼ਿਲਫ਼ਾਹ ਯਾਕੂਬ ਦੇ ਹਵਾਲੇ ਕਰ ਦਿੱਤੀ। 10ਤਾਂ ਜ਼ਿਲਫ਼ਾਹ ਨੇ ਪੁੱਤਰ ਨੂੰ ਜਨਮ ਦਿੱਤਾ। 11ਲੇਆਹ ਨੇ ਆਖਿਆ, “ਮੈਂ ਖੁਸ਼ਕਿਸਮਤ ਹਾਂ।” ਇਸ ਲਈ ਉਸ ਨੇ ਪੁੱਤਰ ਦਾ ਨਾਮ ਗਾਦ ਰੱਖਿਆ। 12ਜ਼ਿਲਫ਼ਾਹ ਨੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ। 13ਲੇਆਹ ਨੇ ਆਖਿਆ, “ਮੈਂ ਬਹੁਤ ਖੁਸ਼ ਹਾਂ! ਹੁਣ ਔਰਤਾਂ ਮੈਨੂੰ ਖੁਸ਼ਕਿਸਮਤ ਆਖਣਗੀਆਂ।” ਇਸ ਲਈ ਉਸ ਨੇ ਉਸ ਪੁੱਤਰ ਦਾ ਨਾਮ ਆਸ਼ੇਰ ਰੱਖਿਆ।
14ਕਣਕ ਦੀ ਵਾਢੀ ਸਮੇਂ, ਰਊਬੇਨ ਖੇਤਾਂ ਵਿੱਚ ਗਿਆ ਅਤੇ ਉਸ ਨੂੰ ਕੁਝ ਖਾਸ ਕਿਸਮ ਦੇ ਫ਼ੁੱਲ ਮਿਲੇ। ਰਊਬੇਨ ਇਹ ਫ਼ੁੱਲ ਆਪਣੀ ਮਾਂ ਲੇਆਹ ਕੋਲ ਲੈ ਆਇਆ। ਪਰ ਰਾਖੇਲ ਨੇ ਲੇਆਹ ਨੂੰ ਆਖਿਆ, “ਮਿਹਰਬਾਨੀ ਕਰਕੇ ਆਪਣੇ ਪੁੱਤਰ ਦੇ ਲਿਆਂਦੇ ਫ਼ੁੱਲ ਮੈਨੂੰ ਵੀ ਦੇਹ।”
15ਲੇਆਹ ਨੇ ਜਵਾਬ ਦਿੱਤਾ, “ਤੂੰ ਤਾਂ ਪਹਿਲਾਂ ਹੀ ਮੇਰਾ ਪਤੀ ਮੇਰੇ ਕੋਲੋਂ ਖੋਹ ਲਿਆ ਹੈ। ਹੁਣ ਤੂੰ ਮੇਰੇ ਪੁੱਤਰ ਦੇ ਫ਼ੁੱਲ ਵੀ ਲੈਣਾ ਚਾਹੁੰਦੀ ਹੈਂ।”
ਪਰ ਰਾਖੇਲ ਨੇ ਜਵਾਬ ਦਿੱਤਾ, “ਜੇ ਤੂੰ ਆਪਣੇ ਪੁੱਤਰ ਦੇ ਫ਼ੁੱਲ ਮੈਨੂੰ ਦੇ ਦੇਵੇਂਗੀ ਤਾਂ ਤੂੰ ਅੱਜ ਦੀ ਰਾਤ ਯਾਕੂਬ ਨਾਲ ਸੌਂ ਸੱਕਦੀ ਹੈਂ।”
16ਯਾਕੂਬ ਉਸ ਸਮੇਂ ਖੇਤਾਂ ਵਿੱਚੋਂ ਆਇਆ। ਲੇਆਹ ਨੇ ਉਸ ਨੂੰ ਦੇਖਿਆ ਅਤੇ ਉਸ ਨੂੰ ਮਿਲਣ ਲਈ ਬਾਹਰ ਗਈ। ਉਸ ਨੇ ਆਖਿਆ, “ਤੂੰ ਅੱਜ ਮੇਰੇ ਨਾਲ ਸੌਵੇਂਗਾ। ਮੈਂ ਆਪਣੇ ਪੁੱਤਰ ਦੇ ਫ਼ੁੱਲਾਂ ਨਾਲ ਤੇਰੀ ਕੀਮਤ ਅਦਾ ਕਰ ਦਿੱਤੀ ਹੈ।” ਇਸ ਲਈ ਯਾਕੂਬ ਉਸ ਰਾਤ ਲੇਆਹ ਨਾਲ ਸੁੱਤਾ।
17ਪਰਮੇਸ਼ੁਰ ਦੀ ਰਜ਼ਾ ਨਾਲ ਲੇਆਹ ਇੱਕ ਵਾਰ ਫ਼ੇਰ ਗਰਭਵਤੀ ਹੋਈ। ਉਸ ਨੇ ਪੰਜਵੇਂ ਪੁੱਤਰ ਨੂੰ ਜਨਮ ਦਿੱਤਾ। 18ਲੇਆਹ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਇਨਾਮ ਦਿੱਤਾ ਹੈ ਕਿਉਂਕਿ ਮੈਂ ਆਪਣੀ ਦਾਸੀ ਆਪਣੇ ਪਤੀ ਨੂੰ ਅਰਪਣ ਕਰ ਦਿੱਤੀ ਸੀ।” ਇਸ ਲਈ ਲੇਆਹ ਨੇ ਆਪਣੇ ਪੁੱਤਰ ਦਾ ਨਾਮ ਯਿੱਸਾਕਾਰ ਰੱਖਿਆ।
19ਲੇਆਹ ਇੱਕ ਵਾਰ ਫ਼ੇਰ ਗਰਭਵਤੀ ਹੋਈ ਅਤੇ ਛੇਵੇਂ ਪੁੱਤਰ ਨੂੰ ਜਨਮ ਦਿੱਤਾ। 20ਲੇਆਹ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਬਹੁਤ ਸੁੰਦਰ ਤੋਹਫ਼ਾ ਦਿੱਤਾ। ਹੈ। ਹੁਣ ਜ਼ਰੂਰ ਯਾਕੂਬ ਮੇਰੇ ਬਾਰੇ ਚੰਗਾ ਸੋਚੇਗਾ ਕਿਉਂਕਿ ਮੈਂ ਉਸ ਨੂੰ ਛੇ ਪੁੱਤਰ ਦਿੱਤੇ ਹਨ।” ਇਸ ਲਈ ਲੇਆਹ ਨੇ ਆਪਣੇ ਪੁੱਤਰ ਦਾ ਨਾਮ ਜ਼ਬੂਲੁਨ ਧਰਿਆ।
21ਬਾਦ ਵਿੱਚ ਲੇਆਹ ਨੇ ਇੱਕ ਧੀ ਜੰਮੀ। ਉਸ ਨੇ ਉਸ ਧੀ ਦਾ ਨਾਮ ਦੀਨਾਹ ਰੱਖਿਆ।
22ਫ਼ੇਰ ਪਰਮੇਸ਼ੁਰ ਨੇ ਰਾਖੇਲ ਦੀ ਪ੍ਰਾਰਥਨਾ ਸੁਣ ਲਈ ਪਰਮੇਸ਼ੁਰ ਨੇ ਰਾਖੇਲ ਨੂੰ ਸੰਤਾਨ ਪੈਦਾ ਕਰਨ ਦੇ ਯੋਗ ਬਣਾ ਦਿੱਤਾ। 23-24ਰਾਖੇਲ ਫ਼ਿਰ ਗਰਭਵਤੀ ਹੋਈ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਰਾਖੇਲ ਨੇ ਆਖਿਆ, “ਪਰਮੇਸ਼ੁਰ ਨੇ ਮੇਰੀ ਸ਼ਰਮ ਦੂਰ ਕਰ ਦਿੱਤੀ ਹੈ ਅਤੇ ਮੈਨੂੰ ਪੁੱਤਰ ਦੀ ਦਾਤ ਬਖਸ਼ੀ ਹੈ।” ਇਸ ਲਈ ਰਾਖੇਲ ਨੇ ਪੁੱਤਰ ਦਾ ਨਾਮ ਯੂਸੁਫ਼ ਰੱਖਿਆ।
ਯਾਕੂਬ ਦਾ ਲਾਬਾਨ ਨਾਲ ਧੋਖਾ ਕਰਨਾ
25ਰਾਖੇਲ ਦੇ ਯੂਸੁਫ਼ ਨੂੰ ਜਨਮ ਦੇਣ ਤੋਂ ਬਾਦ, ਯਾਕੂਬ ਨੇ ਲਾਬਾਨ ਨੂੰ ਆਖਿਆ, “ਹੁਣ ਮੈਨੂੰ ਆਪਣੇ ਘਰ ਜਾਣ ਦੇ। 26ਮੈਨੂੰ ਮੇਰੀਆਂ ਪਤਨੀਆਂ ਅਤੇ ਮੇਰੇ ਬੱਚੇ ਦੇ ਦਿਉ। ਮੈਂ 14 ਸਾਲ ਤੇਰੇ ਲਈ ਕੰਮ ਕਰਕੇ ਉਨ੍ਹਾਂ ਨੂੰ ਰੱਖਣ ਦਾ ਹੱਕ ਪ੍ਰਾਪਤ ਕਰ ਲਿਆ ਹੈ। ਤੂੰ ਜਾਣਦਾ ਹੈਂ ਕਿ ਮੈਂ ਤੇਰੀ ਚੰਗੀ ਤਰ੍ਹਾਂ ਸੇਵਾ ਕੀਤੀ ਹੈ।”
27ਲਾਬਾਨ ਨੇ ਉਸ ਨੂੰ ਆਖਿਆ, “ਮੈਨੂੰ ਕੁਝ ਕਹਿਣ ਦੇ! ਮੈਂ ਭਵਿੱਖ ਕਥਨ ਤੋਂ ਸਿੱਖਿਆ ਹੈ ਕਿ ਯਹੋਵਾਹ ਨੇ ਤੇਰੇ ਸਦਕਾ ਮੈਨੂੰ ਅਸੀਸ ਦਿੱਤੀ ਹੈ। 28ਮੈਨੂੰ ਦੱਸ ਕਿ ਤੈਨੂੰ ਕੀ ਦੇਵਾਂ ਮੈਂ ਉਹ ਚੀਜ਼ ਤੈਨੂੰ ਦੇ ਦੇਵਾਂਗਾ।”
29ਯਾਕੂਬ ਨੇ ਜਵਾਬ ਦਿੱਤਾ, “ਤੂੰ ਜਾਣਦਾ ਹੈਂ ਕਿ ਮੈਂ ਤੇਰੇ ਵਾਸਤੇ ਸਖ਼ਤ ਮਿਹਨਤ ਕੀਤੀ ਹੈ। ਤੇਰੇ ਇੱਜੜ ਵੱਧੇ ਫ਼ੁੱਲੇ ਹਨ, ਜਦੋਂ ਤੋਂ ਮੈਂ ਉਨ੍ਹਾਂ ਦੀ ਦੇਖ-ਭਾਲ ਕੀਤੀ ਹੈ। 30ਜਦੋਂ ਮੈਂ ਆਇਆ ਸਾਂ, ਤੇਰੇ ਕੋਲ ਬਹੁਤ ਥੋੜਾ ਸੀ। ਹੁਣ ਤੇਰੇ ਕੋਲ ਬਹੁਤ ਕੁਝ ਹੈ। ਜਦੋਂ ਵੀ ਮੈਂ ਤੇਰੇ ਲਈ ਕੁਝ ਕੀਤਾ ਪਰਮੇਸ਼ੁਰ ਨੇ ਤੈਨੂੰ ਅਸੀਸ ਦਿੱਤੀ। ਹੁਣ ਮੇਰੇ ਲਈ ਆਪਣਾ ਕੰਮ ਕਰਨ ਦਾ ਸਮਾਂ ਆ ਗਿਆ ਹੈ-ਇਹ ਸਮਾਂ ਮੇਰਾ ਆਪਣਾ ਘਰ ਬਨਾਉਣ ਦਾ ਹੈ।”
31ਲਾਬਾਨ ਨੇ ਪੁੱਛਿਆ, “ਤਾਂ ਮੈਂ ਤੈਨੂੰ ਕੀ ਦੇਵਾਂ?”
ਯਾਕੂਬ ਨੇ ਜਵਾਬ ਦਿੱਤਾ, “ਮੈਂ ਨਹੀਂ ਚਾਹੁੰਦਾ ਕਿ ਤੂੰ ਮੈਨੂੰ ਕੁਝ ਵੀ ਦੇਵੇਂ। ਮੈਂ ਸਿਰਫ਼ ਇਹੀ ਚਾਹੁੰਦਾ ਹਾਂ ਕਿ ਤੂੰ ਸਿਰਫ਼ ਮੇਰੀ ਮਿਹਨਤ ਦਾ ਮੁੱਲ ਦੇਵੇਂ ਮੇਰੇ ਲਈ ਸਿਰਫ਼ ਇੰਨੀ ਗੱਲ ਕਰ: ਮੈਂ ਵਾਪਸ ਜਾਵਾਂਗਾ ਅਤੇ ਤੇਰੀ ਭੇਡਾਂ ਦੀ ਦੇਖ-ਭਾਲ ਕਰਾਂਗਾ। 32ਪਰ ਅੱਜ ਮੈਨੂੰ ਤੇਰੇ ਸਾਰੇ ਇੱਜੜਾਂ ਵਿੱਚ ਗੇੜਾ ਮਾਰਨ ਦੇ ਅਤੇ ਹਰ ਉਸ ਲੇਲੇ ਨੂੰ ਲੈ ਲੈਣ ਦੇ ਜਿਸ ਦੇ ਉੱਤੇ ਧੱਬੇ ਜਾਂ ਲਕੀਰਾਂ ਹਨ। ਇਹੀ ਮੇਰੀ ਤਨਖਾਹ ਹੋਵੇਗੀ। 33ਭਵਿੱਖ ਵਿੱਚ, ਤੂੰ ਆਸਾਨੀ ਨਾਲ ਦੇਖ ਸੱਕੇਂਗਾ ਕਿ ਮੈਂ ਇਮਾਨਦਾਰ ਹਾਂ ਜਾਂ ਨਹੀਂ। ਤੂੰ ਮੇਰੇ ਇੱਜੜ ਵੱਲ ਝਾਤੀ ਮਾਰਨ ਆ ਸੱਕਦਾ ਹੈ। ਜੇ ਮੇਰੇ ਕੋਲ ਕੋਈ ਅਜਿਹੀ ਬੱਕਰੀ ਹੋਵੇ ਜਿਸ ਦੇ ਉੱਤੇ ਧੱਬੇ ਨਹੀਂ ਹਨ ਜਾਂ ਕੋਈ ਅਜਿਹੀ ਭੇਡ ਹੋਵੇ ਜੋ ਕਾਲੀ ਨਹੀਂ ਹੈ ਤਾਂ ਤੈਨੂੰ ਪਤਾ ਲੱਗ ਜਾਵੇਗਾ ਕਿ ਉਸ ਨੂੰ ਮੈਂ ਚੋਰੀ ਕੀਤਾ ਸੀ।”
34ਲਾਬਾਨ ਨੇ ਜਵਾਬ ਦਿੱਤਾ, “ਮੈਂ ਇਸ ਨਾਲ ਸਹਿਮਤ ਹਾਂ। ਅਸੀਂ ਉਹੀ ਕਰਾਂਗੇ ਜੋ ਤੂੰ ਕਹਿੰਦਾ ਹੈ।” 35ਤਾਂ ਉਸ ਦਿਨ ਲਾਬਾਨ ਨੇ ਆਪਣੇ ਇੱਜੜ ਵਿੱਚੋਂ ਉਹ ਸਾਰੀਆਂ ਬੱਕਰੀਆਂ ਜਿਨ੍ਹਾਂ ਉੱਤੇ ਧੱਬੇ ਜਾਂ ਧਾਰੀਆਂ ਸਨ ਅਤੇ ਸਾਰਿਆਂ ਕਾਲੀਆਂ ਭੇਡਾਂ ਵੀ ਅਲੱਗ ਕਰ ਦਿੱਤੀਆਂ। ਲਾਬਾਨ ਨੇ ਆਪਣੇ ਪੁੱਤਰ ਨੂੰ ਇਨ੍ਹਾਂ ਭੇਡਾਂ ਦਾ ਧਿਆਨ ਰੱਖਣ ਲਈ ਆਖਿਆ। 36ਇਸ ਲਈ ਪੁੱਤਰਾਂ ਨੇ ਸਾਰੇ ਧੱਬੇ ਵਾਲੇ ਜਾਨਵਰ ਲੈ ਗਏ ਅਤੇ ਉਨ੍ਹਾਂ ਨੂੰ ਲੈ ਕੇ ਕਿਧਰੇ ਹੋਰ ਚੱਲੇ ਗਏ। ਉਹ ਤਿੰਨ ਦਿਨਾਂ ਤੱਕ ਸਫ਼ਰ ਕਰਦੇ ਰਹੇ। ਯਾਕੂਬ ਰੁਕ ਗਿਆ ਅਤੇ ਉਸ ਨੇ ਉਨ੍ਹਾਂ ਸਾਰੇ ਜਾਨਵਰਾਂ ਦਾ ਧਿਆਨ ਰੱਖਿਆ ਜਿਹੜੇ ਬਚ ਗਏ ਸਨ। ਪਰ ਉੱਥੇ ਕੋਈ ਵੀ ਅਜਿਹਾ ਜਾਨਵਰ ਨਹੀਂ ਸੀ ਜਿਸ ਦੇ ਉੱਤੇ ਧੱਬੇ ਸਨ ਜਾਂ ਉਹ ਕਾਲੇ ਸੀ।
37ਇਸ ਲਈ ਯਾਕੂਬ ਨੇ ਪੋਪਲਰ ਅਤੇ ਬਾਦਾਮ ਅਤੇ ਸਾਫ਼ ਰੁੱਖਾਂ ਦੀਆਂ ਹਰੀਆਂ ਟਹਿਣੀਆਂ ਤੋੜੀਆਂ। ਯਾਕੂਬ ਨੇ ਸੱਕਾਂ ਨੂੰ ਛਿੱਲ ਦਿੱਤਾ ਤਾਂ ਜੋ ਟਹਿਣੀਆਂ ਦੇ ਉੱਤੇ ਚਿੱਟੀਆਂ ਧਾਰੀਆਂ ਬਣ ਜਾਣ। 38ਯਾਕੂਬ ਨੇ ਉਹ ਟਹਿਣੀਆਂ ਜੋ ਉਸ ਨੇ ਛਿੱਲੀਆਂ ਸਨ ਉਨ੍ਹਾਂ ਇੱਜੜਾਂ ਦੇ ਸਾਹਮਣੇ ਸੁੱਟ ਦਿੱਤੀਆਂ ਜਿਹੜੇ ਪਾਣੀ ਪੀਣ ਵਾਲੀ ਥਾਂ ਉੱਤੇ ਸਨ। ਜਦੋਂ ਜਾਨਵਰ ਪਾਣੀ ਪੀਣ ਲਈ ਆਏ ਉਨ੍ਹਾਂ ਉਸ ਥਾਵੇਂ ਸੰਭੋਗ ਵੀ ਕੀਤਾ। 39ਫ਼ੇਰ ਜਦੋਂ ਬੱਕਰੇ ਬੱਕਰੀਆਂ ਨੇ ਟਹਿਣੀਆਂ ਦੇ ਸਾਹਮਣੇ ਮੇਲ ਕੀਤਾ ਤਾਂ ਜਿਹੜੇ ਬੱਚੇ ਜੰਮੇ ਉਨ੍ਹਾਂ ਉੱਤੇ ਧੱਬੇ ਸਨ ਜਾਂ ਧਾਰੀਆਂ ਸਨ।
40ਯਾਕੂਬ ਨੇ ਚਿਤਕਬਰੇ ਅਤੇ ਕਾਲੇ ਜਾਨਵਰਾਂ ਨੂੰ ਇੱਜੜ ਦੇ ਹੋਰਨਾਂ ਜਾਨਵਰਾਂ ਤੋਂ ਵੱਖ ਕਰ ਲਿਆ। ਯਾਕੂਬ ਨੇ ਇਨ੍ਹਾਂ ਜਾਨਵਰਾਂ ਨੂੰ ਲਾਬਾਨ ਦੇ ਜਾਨਵਰਾਂ ਤੋਂ ਵੱਖ ਰੱਖਿਆ। 41ਜਦੋਂ ਵੀ ਇੱਜੜ ਦੇ ਤਕੜੇ ਜਾਨਵਰ ਮਿਲਾਪ ਕਰ ਰਹੇ ਹੁੰਦੇ, ਯਾਕੂਬ ਉਨ੍ਹਾਂ ਦੀਆਂ ਅੱਖਾਂ ਅੱਗੇ ਟਹਿਣੀਆਂ ਰੱਖ ਦਿੰਦਾ। ਜਾਨਵਰ ਉਨ੍ਹਾਂ ਟਹਿਣੀਆਂ ਨੇੜੇ ਮਿਲਾਪ ਕਰਦੇ। 42ਪਰ ਜਦੋਂ ਕਮਜ਼ੋਰ ਜਾਨਵਰ ਮਿਲਾਪ ਕਰਦੇ ਯਾਕੂਬ ਉੱਥੇ ਟਹਿਣੀਆਂ ਨਹੀਂ ਰੱਖਦਾ ਸੀ। ਇਸ ਲਈ ਕਮਜ਼ੋਰ ਜੋੜਿਆਂ ਦੇ ਮਿਲਾਪ ਵਿੱਚੋਂ ਜੰਮੇ ਜਾਨਵਰ ਲਾਬਾਨ ਦੇ ਸਨ। ਅਤੇ ਤਕੜੇ ਜੋੜਿਆਂ ਦੇ ਮਿਲਾਪ ਵਿੱਚੋਂ ਜੰਮੇ ਜਾਨਵਰ ਯਾਕੂਬ ਦੇ ਸਨ। 43ਇਸ ਤਰ੍ਹਾਂ ਨਾਲ, ਯਾਕੂਬ ਬਹੁਤ ਅਮੀਰ ਹੋ ਗਿਆ। ਉਸ ਦੇ ਕੋਲ ਵੱਡੇ ਇੱਜੜ ਸਨ, ਬਹੁਤ ਸਾਰੇ ਨੌਕਰ-ਚਾਕਰ, ਊਠ ਅਤੇ ਖੋਤੇ ਸਨ।
Currently Selected:
ਉਤਪਤ 30: PERV
Highlight
Share
Copy
Want to have your highlights saved across all your devices? Sign up or sign in
Punjabi Holy Bible: Easy-to-Read Version
All rights reserved.
© 2002 Bible League International

: