ਲੂਕਾ ਦੀ ਇੰਜੀਲ 12
12
ਫ਼ਰੀਸੀਆਂ ਵਰਗੇ ਨਾ ਬਣੋ
1ਇਸੇ ਵਿੱਚਕਾਰ ਕਈ ਹਜ਼ਾਰ ਲੋਕ ਇਕੱਠੇ ਹੋ ਗਏ ਅਤੇ ਇੱਕ ਦੂਜੇ ਉੱਤੇ ਡਿੱਗਣ ਲੱਗੇ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਫ਼ਰੀਸੀਆਂ ਦੇ ਖਮੀਰ ਤੋਂ ਹੁਸ਼ਿਆਰ ਰਹਿਣਾ ਜੋ ਉਨ੍ਹਾਂ ਦਾ ਕਪਟ ਹੈ। 2ਅਜਿਹੀ ਕੋਈ ਚੀਜ਼ ਛੁਪੀ ਹੋਈ ਨਹੀਂ ਹੈ ਜੋ ਜਾਹਿਰ ਨਹੀਂ ਕੀਤੀ ਜਾਵੇਗੀ। ਅਜਿਹਾ ਕੁਝ ਵੀ ਗੁਪਤ ਨਹੀਂ ਹੈ ਜੋ ਦੱਸਿਆ ਨਹੀਂ ਜਾਵੇਗਾ। 3ਜੋ ਕੁਝ ਤੁਸੀਂ ਹਨੇਰੇ ਵਿੱਚ ਆਖਿਆ ਉਹ ਚਾਨਣ ਵਿੱਚ ਸੁਣਿਆ ਜਾਵੇਗ਼ਾ। ਅਤੇ ਜੋ ਕੁਝ ਗੱਲਾਂ ਤੁਸੀਂ ਬੰਦ ਕਮਰਿਆਂ ਵਿੱਚ ਖੁਸਰ-ਫੁਸਰ ਕਰਦੇ ਹੋ, ਘਰ ਦੇ ਕੋਠਿਆਂ ਉੱਪਰੋਂ ਪੁਕਾਰ ਕੇ ਸੁਣਾਈਆਂ ਜਾਣਗੀਆਂ।”
ਸਿਰਫ਼ ਪਰਮੇਸ਼ੁਰ ਤੋਂ ਡਰੋ
(ਮੱਤੀ 10:28-31)
4ਤਾਂ ਯਿਸੂ ਨੇ ਲੋਕਾਂ ਨੂੰ ਕਿਹਾ, “ਮੇਰੇ ਮਿੱਤਰੋ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਨ੍ਹਾਂ ਤੋਂ ਨਾ ਡਰੋ ਜੋ ਸਰੀਰ ਨੂੰ ਮਾਰ ਸੱਕਦੇ ਹਨ, ਪਰ ਇਸਤੋਂ ਵੱਧ ਉਹ ਕੁਝ ਨਹੀਂ ਕਰ ਸੱਕਦੇ। 5ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਹਾਨੂੰ ਕਿਸ ਕੋਲੋਂ ਡਰਨਾ ਚਾਹੀਦਾ ਹੈ? ਤੁਹਾਨੂੰ ਉਸ ਕੋਲੋਂ ਡਰਨਾ ਚਾਹੀਦਾ ਹੈ ਜੋ ਤੁਹਾਨੂੰ ਮਾਰਨ ਤੋਂ ਬਾਦ ਨਰਕਾਂ ਵਿੱਚ ਸੁੱਟਣ ਦਾ ਇਖਤਿਆਰ ਰੱਖਦਾ ਹੈ। ਹਾਂ, ਉਹੀ ਹੈ ਜਿਸ ਕੋਲੋਂ ਤੁਹਾਨੂੰ ਡਰਨਾ ਚਾਹੀਦਾ ਹੈ।
6“ਕੀ ਪੰਜ ਚਿੱੜੀਆਂ ਦੋ ਪੈਸਿਆਂ ਲਈ ਨਹੀਂ ਵਿੱਕਦੀਆਂ? ਪਰ ਪਰਮੇਸ਼ੁਰ ਉਨ੍ਹਾਂ ਵਿੱਚੋਂ ਕਿਸੇ ਇੱਕ ਨੂੰ ਵੀ ਨਹੀਂ ਭੁੱਲਦਾ। 7ਹਾਂ ਪਰਮੇਸ਼ੁਰ ਜਾਣਦਾ ਹੈ ਕਿ ਤੁਹਾਡੇ ਸਿਰ ਉੱਪਰ ਕਿੰਨੇ ਵਾਲ ਹਨ। ਡਰੋ ਨਹੀਂ, ਤੁਸੀਂ ਬਹੁਤ ਸਾਰੇ ਪੰਛੀਆਂ ਨਾਲੋਂ ਕਿਤੇ ਉੱਤਮ ਹੋ।
ਯਿਸੂ ਤੋਂ ਸ਼ਰਮਿੰਦਾ ਨਾ ਹੋਵੇ
(ਮੱਤੀ 10:32-33; 12:32; 10:19-20)
8“ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਲੋਕਾਂ ਅੱਗੇ ਇਹ ਇਕਰਾਰ ਕਰੇ ਕਿ ਉਹ ਮੇਰੇ ਨਾਲ ਸੰਬੰਧਿਤ ਹੈ ਤਾਂ ਮਨੁੱਖ ਦਾ ਪੁੱਤਰ ਵੀ ਉਸਦਾ ਇਕਰਾਰ ਪਰਮੇਸ਼ੁਰ ਦੇ ਦੂਤਾਂ ਅੱਗੇ ਕਰੇਗਾ ਕਿ ਉਹ ਵਿਅਕਤੀ ਉਸ ਨਾਲ ਸੰਬੰਧਿਤ ਹੈ। 9ਪਰ ਜੇਕਰ ਕੋਈ ਲੋਕਾਂ ਅੱਗੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਅੱਗੇ ਉਸਦਾ ਵੀ ਇਨਕਾਰ ਕੀਤਾ ਜਾਵੇਗਾ।
10“ਜੇਕਰ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਕੁਝ ਕਹਿੰਦਾ ਹੈ ਤਾਂ ਮਾਫ਼ ਕੀਤਾ ਜਾ ਸੱਕਦਾ ਹੈ ਪਰ ਜੇ ਕੋਈ ਪਵਿੱਤਰ ਆਤਮਾ ਦੇ ਖਿਲਾਫ਼ ਮੰਦੀਆਂ ਗੱਲਾਂ ਕਹਿੰਦਾ ਹੈ ਤਾਂ ਉਸ ਨੂੰ ਮਾਫ਼ ਨਹੀਂ ਕੀਤਾ ਜਾਵੇਗਾ।
11“ਇਸ ਲਈ ਜੇਕਰ ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾ ਅੱਗੇ, ਹਾਕਮਾਂ ਅਤੇ ਅਧਿਕਾਰੀਆਂ ਅੱਗੇ ਲਿਆਉਂਦੇ ਹਨ ਤਾਂ ਇਹ ਚਿੰਤਾ ਨਾ ਕਰੋ ਕਿ ਤੁਸੀਂ ਆਪਣੇ ਆਪ ਨੂੰ ਕਿਵੇਂ ਬਚਾਵੋਂਗੇ ਜਾਂ ਤੁਹਾਨੂੰ ਕੀ ਆਖਣਾ ਚਾਹੀਦਾ ਹੈ। 12ਘਬਰਾਓ ਨਹੀਂ ਕਿਉਂਕਿ ਉਸ ਸਮੇਂ ਪਵਿੱਤਰ ਆਤਮਾ ਤੁਹਾਨੂੰ ਸੂਝ ਦੇਵੇਗਾ ਕਿ ਤੁਹਾਨੂੰ ਕੀ ਆਖਣਾ ਚਾਹੀਦਾ ਹੈ।”
ਯਿਸੂ ਦਾ ਸੁਆਰਥ ਬਾਰੇ ਖਬਰਦਾਰ ਕਰਨਾ
13ਭੀੜ ਵਿੱਚੋਂ ਇੱਕ ਮਨੁੱਖ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਮੇਰੇ ਭਰਾ ਨੂੰ ਸਾਡੇ ਪਿਤਾ ਦੀ ਸੰਪਤੀ ਮੇਰੇ ਨਾਲ ਵੰਡਣ ਲਈ ਕਹੋ।”
14ਪਰ ਯਿਸੂ ਨੇ ਉਸ ਨੂੰ ਕਿਹਾ, “ਹੇ ਆਦਮੀ, ਮੈਨੂੰ ਤੁਹਾਡਾ ਮੁਨਸਫ਼ ਜਾਂ ਫ਼ੈਸਲਾ ਕਰਨ ਵਾਲਾ ਕਿਸਨੇ ਬਣਾਇਆ ਹੈ?” 15ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸਾਵੱਧਾਨ ਰਹੋ! ਅਤੇ ਹਰ ਲੋਭ-ਲਾਲਚ ਤੋਂ ਆਪਣੇ ਆਪ ਨੂੰ ਦੂਰ ਰੱਖੋ ਕਿਉਂਕਿ ਕੋਈ ਬੰਦਾ ਆਪਣੀ ਵੱਡੀ ਦੌਲਤ ਤੋਂ ਜੀਵਨ ਪ੍ਰਾਪਤ ਨਹੀਂ ਕਰ ਸੱਕਦਾ।”
16ਤਾਂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, “ਕਿਸੇ ਆਦਮੀ ਦੀ ਜ਼ਮੀਨ ਤੇ ਬਹੁਤ ਅਧਿਕ ਅਨਾਜ ਹੁੰਦਾ ਸੀ। 17ਤਾਂ ਉਸ ਨੇ ਆਪਣੇ ਮਨ ਵਿੱਚ ਸੋਚਿਆ, ‘ਮੈਂ ਕੀ ਕਰਾਂ? ਮੇਰੇ ਕੋਲ ਫ਼ਸਲ ਸਾਂਭਣ ਲਈ ਕੋਈ ਥਾਂ ਨਹੀਂ।’
18“ਤਦ ਅਮੀਰ ਆਦਮੀ ਨੇ ਕਿਹਾ, ‘ਮੈਂ ਜਾਣਦਾ ਹਾਂ ਮੈਂ ਕੀ ਕਰਾਂਗਾ? ਮੈਂ ਆਪਣੇ ਗੁਦਾਮਾਂ ਨੂੰ ਢਾਹ ਕੇ ਵੱਡੇ ਗੁਦਾਮ ਬਣਾਵਾਂਗਾ ਅਤੇ ਮੈਂ ਆਪਣੀ ਕਣਕ ਤੇ ਹੋਰ ਚੰਗੀਆਂ ਵਸਤਾਂ ਨੂੰ ਉਨ੍ਹਾਂ ਵਿੱਚ ਰੱਖਾਂਗਾ। 19ਤਾਂ ਮੈਂ ਆਪਣੇ-ਆਪ ਨੂੰ ਕਹਾਂਗਾ ਕਿ ਮੇਰੇ ਕੋਲ ਕਾਫੀ ਵੱਧੀਆਂ ਚੀਜ਼ਾਂ ਹਨ ਜਿਹੜੀਆਂ ਬਹੁਤ ਸਾਲਾਂ ਲਈ ਕਾਫੀ ਹਨ। ਇਸ ਲਈ ਅਰਾਮ ਕਰੋ ਖਾਵੋ-ਪੀਵੋ ਅਤੇ ਮੌਜ ਕਰੋ!’
20“ਪਰ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਕਿਹਾ, ‘ਹੇ ਮੂਰਖ! ਅੱਜ ਰਾਤ ਹੀ ਤੂੰ ਮਰ ਜਾਵੇਂਗਾ! ਫ਼ਿਰ ਜਿਹੜੀਆਂ ਵਸਤਾਂ ਤੂੰ ਤਿਆਰ ਕੀਤੀਆਂ ਹਨ ਕਿਸ ਦੀਆਂ ਹੋਣਗੀਆਂ?’
21“ਹਰ ਉਸ ਬੰਦੇ ਨਾਲ ਵੀ ਇਵੇਂ ਹੀ ਹੋਵੇਗਾ ਜੋ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਮੀਰ ਨਹੀਂ ਹੈ ਅਤੇ ਆਪਣੇ ਲਈ ਅਮੀਰੀ ਜਮ੍ਹਾਂ ਕਰਦਾ ਹੈ।”
ਪਰਮੇਸ਼ੁਰ ਦਾ ਰਾਜ ਪਹਿਲਾਂ
(ਮੱਤੀ 6:25-34, 19-21)
22ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਆਖਦਾ ਹਾਂ ਕਿ ਤੁਹਾਨੂੰ ਜਿਉਂਣ ਲਈ ਜੋ ਖਾਣ ਦੀ ਲੋੜ ਹੈ ਤੁਸੀਂ ਉਸਦੀ ਚਿੰਤਾ ਨਾ ਕਰੋ ਅਤੇ ਨਾ ਹੀ ਸਰੀਰ ਢੱਕਣ ਲਈ ਕੱਪੜਿਆਂ ਦੀ ਫ਼ਿਕਰ ਕਰੋ। 23ਕਿਉਂਕਿ ਜ਼ਿੰਦਗੀ ਖਾਣ ਤੋਂ ਕਿਤੇ ਵੱਧ ਮਹੱਤਵਯੋਗ ਹੈ ਅਤੇ ਸਰੀਰ ਕੱਪੜਿਆਂ ਨਾਲੋਂ। 24ਪੰਛੀਆਂ ਵੱਲ ਵੇਖੋ ਉਹ ਬੀਜਦੇ ਜਾਂ ਵਢਦੇ ਨਹੀਂ ਨਾ ਹੀ ਉਹ ਘਰਾਂ ਜਾਂ ਕੋਠਿਆਂ ਵਿੱਚ ਅਨਾਜ ਜਮ੍ਹਾਂ ਕਰਦੇ ਹਨ, ਪਰ ਫ਼ੇਰ ਵੀ ਪਰਮੇਸ਼ੁਰ ਉਨ੍ਹਾਂ ਨੂੰ ਭੋਜਨ ਦਿੰਦਾ ਹੈ। ਤੁਸੀਂ ਪੰਛੀਆਂ ਨਾਲੋਂ ਵੀ ਬਹੁਤ ਵੱਧ ਮੁੱਲਵਾਨ ਹੋ। 25ਤੁਹਾਡੇ ਵਿੱਚੋਂ ਕੌਣ ਹੈ ਜਿਹੜਾ ਚਿੰਤਾ ਕਰਕੇ ਆਪਣੀ ਜ਼ਿੰਦਗੀ ਦਾ ਇੱਕ ਵੀ ਪਲ ਵੱਧਾ ਸੱਕਦਾ ਹੈ। 26ਇਸ ਲਈ ਜੇਕਰ ਤੁਸੀਂ ਇੰਨੀ ਛੋਟੀ ਗੱਲ ਵੀ ਨਹੀਂ ਕਰ ਸੱਕਦੇ ਤਾਂ ਫ਼ਿਰ ਤੁਸੀਂ ਬਾਕੀ ਗੱਲਾਂ ਬਾਰੇ ਚਿੰਤਾ ਕਿਉਂ ਕਰਦੇ ਹੋ?
27“ਜੰਗਲੀ ਫ਼ੁੱਲਾਂ ਵੱਲ ਵੇਖੋ! ਦੇਖੋ ਉਹ ਕਿਵੇਂ ਵੱਧਦੇ ਹਨ! ਉਹ ਨਾ ਹੀ ਸਖਤ ਮਿਹਨਤ ਕਰਦੇ ਹਨ ਅਤੇ ਨਾ ਹੀ ਕੱਤਦੇ ਹਨ, ਤਾਂ ਵੀ ਉਹ ਇੰਨੇ ਵੱਧੀਆ ਦਿਸਦੇ ਹਨ ਕਿ ਸੁਲੇਮਾਨ ਵੀ ਆਪਣੇ ਪੂਰੇ ਤੇਜ ਵਿੱਚ ਇੰਨ੍ਹਾਂ ਵਿੱਚੋਂ ਇੱਕ ਜਿੰਨਾ ਵੀ ਸਜਿਆ ਨਹੀਂ ਹੋਇਆ ਸੀ। 28ਪਰਮੇਸ਼ੁਰ ਤਾਂ ਖੇਤ ਵਿੱਚਲੇ ਘਾਹ ਨੂੰ ਵੀ ਇਉਂ ਪਹਿਰਾਵਾ ਦਿੰਦਾ ਹੈ, ਉਹ ਘਾਹ ਜਿਹੜਾ ਅੱਜ ਜਿਉਂਦਾ ਹੈ ਅਤੇ ਕੱਲ ਭਠੀ ਵਿੱਚ ਮੱਚ ਜਾਣਾ ਹੈ। ਤਾਂ ਹੇ ਥੋੜੀ ਪਰਤੀਤ ਵਾਲੇ ਲੋਕੋ, ਕੀ ਉਹ ਤੁਹਾਨੂੰ ਉਨ੍ਹਾਂ ਨਾਲੋਂ ਵੱਧੇਰੇ ਨਹੀਂ ਸਜਾਵੇਗਾ।
29“ਇਸ ਬਾਰੇ ਨਾ ਸੋਚਦੇ ਰਹੋ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ? ਚਿੰਤਾ ਨਾ ਕਰੋ। 30ਕਿਉਂਕਿ ਇਸ ਦੁਨੀਆਂ ਦੀਆਂ ਸਾਰੀਂ ਕੌਮਾਂ ਇਨ੍ਹਾਂ ਚੀਜ਼ਾਂ ਭਾਲਦੀਆਂ ਹਨ ਪਰ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਕਿਨ੍ਹਾਂ ਚੀਜ਼ਾਂ ਦੀ ਲੋੜ ਹੈ। 31ਪਰ ਪਹਿਲਾਂ ਤੁਸੀਂ ਪਰਮੇਸ਼ੁਰ ਦੇ ਰਾਜ ਲਈ ਚਾਹਨਾ ਕਰੋ। ਤਾਂ ਫ਼ੇਰ ਇਹ ਬਾਕੀ ਦੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।
ਧਨ ਉੱਤੇ ਨਿਰਭਰ ਨਾ ਹੋਵੋ
32“ਛੋਟੇ ਇੱਜੜ, ਡਰ ਨਾ! ਕਿਉਂਕਿ ਤੇਰਾ ਪਿਤਾ ਤਾਂ ਤੈਨੂੰ ਰਾਜ ਦੇਣਾ ਚਾਹੁੰਦਾ ਹੈ। 33ਇਸ ਲਈ ਆਪਣੀ ਸਾਰੀ ਸੰਪੰਤੀ ਵੇਚ ਦੇ ਅਤੇ ਧਨ ਗਰੀਬਾਂ ਵਿੱਚ ਵੰਡ ਦੇ। ਇਸ ਸੰਸਾਰ ਦੀ ਅਮੀਰੀ ਬਹੁਤੇ ਲੰਬੇ ਸਮੇਂ ਤੱਕ ਨਹੀਂ ਰਹਿੰਦੀ। ਇਸ ਲਈ ਆਪਣੇ ਖਜਾਨੇ ਸੁਰਗ ਵਿੱਚ ਰੱਖੋ। ਇਹ ਹਮੇਸ਼ਾ ਲਈ ਰਹਿੰਦਾ ਹੈ ਕਿਉਂਕਿ ਸੁਰਗ ਵਿੱਚ ਨਾ ਤਾਂ ਇਸ ਨੂੰ ਚੋਰ ਚੁਰਾ ਸੱਕਦਾ ਹੈ ਅਤੇ ਨਾ ਹੀ ਇਸ ਨੂੰ ਕੀੜੇ ਨਸ਼ਟ ਕਰ ਸੱਕਦੇ ਹਨ। 34ਕਿਉਂਕਿ ਜਿੱਥੇ ਤੁਹਾਡਾ ਖਜਾਨਾ ਹੋਵੇਗਾ ਤੁਹਾਡਾ ਦਿਲ ਵੀ ਉੱਥੇ ਹੀ ਹੋਵੇਗਾ।
ਹਮੇਸ਼ਾ ਤਿਆਰ ਰਹੋ
(ਮੱਤੀ 24:42-44)
35“ਹਮੇਸ਼ਾ ਸੇਵਾ ਕਰਨ ਲਈ ਤਿਆਰ ਰਹੋ ਅਤੇ ਆਪਣੀ ਰੋਸ਼ਨੀ ਚਮਕਦੀ ਰੱਖੋ। 36ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਹੋਵੋ ਜਿਹੜੇ ਆਪਣੇ ਮਾਲਕ ਦੀ ਕਿਸੇ ਵਿਆਹ ਦੀ ਦਾਅਵਤ ਤੋਂ ਵਾਪਸ ਆਉਣ ਦੀ ਉਡੀਕ ਵਿੱਚ ਹੁੰਦੇ ਹਨ। ਜਦੋਂ ਮਾਲਕ ਆਉਂਦਾ ਹੈ ਤਾਂ ਬੂਹਾ ਖੜਕਾਉਂਦਾ ਹੈ ਅਤੇ ਨੌਕਰ ਝੱਟ ਆਪਣੇ ਮਾਲਕ ਨੂੰ ਬੂਹਾ ਖੋਲ ਦਿੰਦਾ ਹੈ। 37ਧੰਨ ਹਨ ਅਜਿਹੇ ਨੌਕਰ ਜਿਨ੍ਹਾਂ ਨੂੰ ਜਦੋਂ ਉਨ੍ਹਾਂ ਦਾ ਮਾਲਕ ਆਉਂਦਾ ਤਿਆਰ ਅਤੇ ਉਸਦਾ ਇੰਤਜਾਰ ਕਰਦੇ ਹੋਏ ਪਾਉਂਦਾ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਾਲਕ ਖੁਦ ਲੱਕ ਬੰਨ੍ਹਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਖੁਦ ਉਨ੍ਹਾਂ ਦੀ ਟਹਿਲ ਕਰੇਗਾ। 38ਇਨ੍ਹਾਂ ਨੌਕਰਾਂ ਨੂੰ ਭਾਵੇਂ ਅੱਧੀ ਰਾਤ ਤੱਕ ਜਾਂ ਉਸਤੋਂ ਦੇਰ ਤੱਕ ਵੀ ਆਪਣੇ ਮਾਲਕ ਦੇ ਆਉਣ ਦੀ ਉਡੀਕ ਕਰਨੀ ਪਵੇ। ਪਰ ਉਹ ਬੜੇ ਖੁਸ਼ ਹੋਣਗੇ ਜੇਕਰ ਉਨ੍ਹਾਂ ਦਾ ਮਾਲਕ ਆਉਂਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਉਡੀਕ ਵਿੱਚ ਪਾਉਂਦਾ ਹੈ।
39“ਹਮੇਸ਼ਾ ਇਹ ਗੱਲ ਯਾਦ ਰੱਖਣਾ: ਜੇਕਰ ਘਰ ਦਾ ਮਾਲਕ ਜਾਣਦਾ ਹੁੰਦਾ ਕਿ ਕਿਸ ਵਕਤ ਚੋਰ ਨੇ ਘਰ ਵਿੱਚ ਆਉਣਾ ਹੈ, ਤਾਂ ਉਹ ਉਸ ਚੋਰ ਨੂੰ ਆਪਣੇ ਘਰ ਅੰਦਰ ਵੜਨ ਹੀ ਨਾ ਦਿੰਦਾ। 40ਇਸੇ ਲਈ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ। ਮਨੁੱਖ ਦਾ ਪੁੱਤਰ ਉਸ ਵੇਲੇ ਆ ਜਾਵੇਗਾ ਜਿਸ ਵਕਤ ਤੁਹਾਨੂੰ ਉਸ ਦੇ ਆਉਣ ਦੀ ਕੋਈ ਆਸ ਵੀ ਨਹੀਂ ਹੋਵੇਗੀ।”
ਵਫਾਦਾਰ ਸੇਵਕ ਕੌਣ ਹੈ?
(ਮੱਤੀ 24:45-51)
41ਪਤਰਸ ਨੇ ਕਿਹਾ, “ਪ੍ਰਭੂ! ਕੀ ਇਹ ਸਿਰਫ਼ ਸਾਡੇ ਲਈ ਆਖ ਰਿਹਾ ਹੈਂ ਜਾਂ ਸਭਨਾ ਲਈ।”
42ਤਾਂ ਪ੍ਰਭੂ ਨੇ ਆਖਿਆ, “ਉਹ ਕਿਹੜਾ ਸਿਆਣਾ ਅਤੇ ਵਿਸ਼ਵਾਸਯੋਗ ਨੌਕਰ ਹੈ ਜਿਸ ਨੂੰ ਮਾਲਕ ਦੂਜੇ ਨੌਕਰਾਂ ਉੱਤੇ ਉਨ੍ਹਾਂ ਨੂੰ ਠੀਕ ਸਮੇਂ ਤੇ ਭੋਜਨ ਸਮਗਰੀ ਦੀ ਪੂਰਤੀ ਲਈ ਨਿਯੁਕਤ ਕਰੇਗ਼ਾ? 43ਧੰਨ ਹੈ ਉਹ ਨੌਕਰ ਜਿਸ ਨੂੰ ਜਦੋਂ ਉਸਦਾ ਮਾਲਕ ਆਵੇ ਤਾਂ ਦਿੱਤਾ ਹੋਇਆ ਕੰਮ ਕਰਦਾ ਪਾਵੇ। 44ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਉਹ ਉਸ ਨੂੰ ਆਪਣੀ ਸਾਰੀ ਸੰਪਤੀ ਦਾ ਨਿਗਰਾਨ ਨਿਯੁਕਤ ਕਰੇਗ਼ਾ।
45“ਪਰ ਉਸ ਨੌਕਰ ਦਾ ਕੀ ਹੋਵੇਗ਼ਾ ਜਿਹੜਾ ਇਹ ਸੋਚਦਾ ਹੈ ਕਿ ਨਿਕਟ ਭੱਵਿਖ ਵਿੱਚ ਉਸਦਾ ਮਾਲਕ ਨਹੀਂ ਪਰਤੇਗਾ। ਅਤੇ ਦੂਸਰੇ ਨੌਕਰ ਨੌਕਰਾਣੀਆਂ ਨੂੰ ਕੁੱਟਣਾ ਸ਼ੁਰੂ ਕਰ ਦੇਵੇ ਅਤੇ ਖਾਣ ਪੀਣ ਵਿੱਚ ਮਦਮਸਤ ਹੋ ਜਾਵੇ? 46ਅਤੇ ਫ਼ੇਰ ਉਸਦਾ ਮਾਲਕ ਉਦੋਂ ਵਾਪਸ ਆਵੇਗਾ ਜਦੋਂ ਉਸ ਨੂੰ ਉਸਦੀ ਉਡੀਕ ਵੀ ਨਹੀਂ ਹੋਵੇਗੀ ਅਤੇ ਵਕਤ ਤੋਂ ਅਵੇਸਲਾ ਹੋਵੇਗਾ। ਫ਼ਿਰ ਮਾਲਕ ਉਸ ਨੌਕਰ ਨੂੰ ਸਖਤ ਸਜ਼ਾ ਦੇਵੇਗਾ ਅਤੇ ਉਸ ਨੂੰ ਦੂਜੇ ਵਿਸ਼ਵਾਸ ਘਾਤੀ ਨੌਕਰਾਂ ਨਾਲ ਰਹਿਣ ਲਈ ਭੇਜ ਦੇਵੇਗਾ।
47“ਜਿਹੜਾ ਨੌਕਰ ਇਹ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ੇਰ ਵੀ ਉਹ ਆਪਣੇ-ਆਪ ਨੂੰ ਤਿਆਰ ਨਹੀਂ ਕਰਦਾ ਅਤੇ ਜੋ, ਉਸਦਾ ਮਾਲਕ ਚਾਹੁੰਦਾ ਸੀ ਉਹ ਨਹੀਂ ਕਰਦਾ, ਤਾਂ ਉਸ ਨੌਕਰ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ। 48ਪਰ ਜਿਹੜਾ ਨੌਕਰ ਇਹ ਨਹੀਂ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ਿਰ ਵੀ ਉਸ ਨੇ ਕੁਝ ਅਜਿਹਾ ਕੀਤਾ ਜੋ ਸਜ਼ਾ ਦੇ ਯੋਗ ਹੈ ਤਾਂ ਉਸ ਨੂੰ ਘੱਟ ਸਜ਼ਾ ਮਿਲੇਗੀ। ਇਸ ਲਈ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸ ਨੂੰ ਬਹੁਤੇ ਦਾ ਲੇਖਾ ਦੇਣਾ ਪਵੇਗਾ। ਅਤੇ ਜਿਸ ਨੂੰ ਵੱਧੇਰੇ ਸੌਂਪਿਆ ਗਿਆ ਹੈ ਉਸਤੋਂ ਹੋਰ ਵੀ ਵੱਧੇਰੇ ਮੰਗਿਆ ਜਾਵੇਗਾ।”
ਲੋਕ ਯਿਸੂ ਬਾਰੇ ਅਸਹਿਮਤ ਹੋਣਗੇ
(ਮੱਤੀ 10:34-36)
49ਯਿਸੂ ਲਗਾਤਾਰ ਕਹਿੰਦਾ ਰਿਹਾ, “ਮੈਂ ਇਸ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਹੁਣ ਤੱਕ ਇਹ ਜਲ ਰਹੀ ਹੁੰਦੀ। 50ਮੈਨੂੰ ਇੱਕ ਅਜਿਹਾ ਬਪਤਿਸਮਾ ਲੈਣਾ ਪਵੇਗਾ, ਜੋ ਵੱਖਰੀ ਤਰ੍ਹਾਂ ਦਾ ਹੈ ਅਤੇ ਜਦੋਂ ਤੱਕ ਇਹ ਪੂਰਨ ਨਹੀਂ ਹੁੰਦਾ ਮੈਨੂੰ ਕਸ਼ਟ ਹੋਵੇਗਾ। 51ਤੁਸੀਂ ਕੀ ਸੋਚਦੇ ਹੋ ਕਿ ਮੈਂ ਧਰਤੀ ਉੱਤੇ ਸ਼ਾਂਤੀ ਦੇਣ ਆਇਆ ਹਾਂ? ਨਹੀਂ! ਮੈਂ ਦੁਨੀਆਂ ਨੂੰ ਵੰਡਣ ਆਇਆ ਹਾਂ। 52ਹੁਣ ਤੋਂ ਬਾਦ ਪੰਜਾਂ ਜਾਣਿਆਂ ਦੇ ਘਰ ਨੂੰ ਇੱਕ-ਦੂਸਰੇ ਦੇ ਵਿਰੁੱਧ ਵੰਡਿਆ ਜਾਵੇਗਾ। ਤਿੰਨ ਦੋਹਾਂ ਦੇ ਵਿਰੁੱਧ ਹੋਣਗੇ ਅਤੇ ਦੋ ਤਿੰਨਾ ਦੇ ਵਿਰੁੱਧ।
53ਪਿਤਾ ਅਤੇ ਪੁੱਤਰ ਵਿੱਚ ਵੰਡ ਪੈ ਜਾਵੇਗੀ
ਪੁੱਤਰ ਪਿਉ ਦੇ ਵਿਰੁੱਧ ਹੋ
ਜਾਵੇਗਾ ਅਤੇ ਪਿਉ ਪੁੱਤਰ ਦੇ।
ਮਾਂ ਅਤੇ ਧੀ ਵਿੱਚ ਵੀ ਵੰਡ ਪੈ ਜਾਵੇਗੀ
ਮਾਂ ਧੀ ਦੇ ਅਤੇ ਧੀ
ਮਾਂ ਦੇ ਵਿਰੁੱਧ ਹੋ ਜਾਵੇਗੀ।
ਸੱਸ ਅਤੇ ਨੂੰਹ ਵਿੱਚ ਵੀ ਵੰਡ ਪੈ ਜਾਵੇਗੀ।
ਸੱਸ ਆਪਣੀ ਨੂੰਹ ਦੇ ਅਤੇ ਨੂੰਹ ਆਪਣੀ
ਸੱਸ ਦੇ ਵਿਰੁੱਧ ਹੋ ਜਾਵੇਗੀ।”#12:53 ਦੇਖੋ ਮੀਕਾਹ 7:6
ਵਕਤ ਨੂੰ ਸਮਝਣਾ
(ਮੱਤੀ 16:2-3)
54ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਜਦੋਂ ਤੁਸੀਂ ਲਹਿੰਦੇ ਪਾਸਿਓ ਬੱਦਲ ਉੱਠਦਾ ਵੇਖਦੇ ਹੋ ਤਾਂ ਆਖਦੇ ਹੋ, ‘ਮੀਂਹ ਪੈਣ ਵਾਲਾ ਹੈ’ ਅਤੇ ਨਿਸ਼ਚਿਤ ਹੀ ਮੀਂਹ ਪੈਂਦਾ ਹੈ। 55ਜਦੋਂ ਤੁਸੀਂ ਦੱਖਣ ਵੱਲੋਂ ਹਵਾ ਵਗਦੀ ਮਹਿਸੂਸ ਕਰਦੇ ਹੋ ਤਾਂ ਆਖਦੇ ਹੋ, ‘ਅੱਜ ਗਰਮੀ ਹੋਵੇਗੀ’, ਅਤੇ ਹਾਂ, ਤੁਸੀਂ ਠੀਕ ਆਖਦੇ ਹੋ। 56ਕਪਟੀਓ! ਜੇਕਰ ਤੁਸੀਂ ਮੌਸਮ ਦੇ ਸੰਕੇਤ ਸਮਝ ਸੱਕਦੇ ਹੋ ਤਾਂ ਤੁਸੀਂ ਉਸ ਨੂੰ ਕਿਉਂ ਨਹੀਂ ਸਮਝ ਸੱਕਦੇ ਜੋ ਹੁਣ ਵਾਪਰ ਰਿਹਾ ਹੈ?
ਆਪਣੀਆਂ ਮੁਸੀਬਤਾਂ ਹੱਲ ਕਰੋ
(ਮੱਤੀ 5:25-26)
57“ਤੁਸੀਂ ਆਪਣੇ-ਆਪ ਲਈ ਜੋ ਠੀਕ ਹੈ ਉਸਦਾ ਫ਼ੈਸਲਾ ਕਿਉਂ ਨਹੀਂ ਕਰਦੇ? 58ਮੰਨ ਲਵੋ ਕਿ ਇੱਕ ਆਦਮੀ ਤੁਹਾਨੂੰ ਕਚਿਹਰੀ ਲੈ ਜਾ ਰਿਹਾ ਹੈ ਤਾਂ ਰਸਤੇ ਵਿੱਚ ਹੀ ਉਸ ਨਾਲ ਝਗੜ੍ਹੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰੋ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਉਹ ਤੁਹਾਨੂੰ ਮੁਨਸਫ਼ ਦੇ ਕੋਲ ਲੈ ਜਾਵੇਗਾ ਅਤੇ ਮੁਨਸਫ਼ ਤੁਹਾਨੂੰ ਕੈਦ ਵਿੱਚ ਪਾ ਸੱਕਦਾ ਹੈ। 59ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਸੀਂ ਉੱਥੋਂ ਉਦੋਂ ਤੱਕ ਬਾਹਰ ਨਹੀਂ ਜਾਵੋਂਗੇ ਜਦੋਂ ਤੱਕ ਕਿ ਤੁਸੀਂ ਉਹ ਆਖਰੀ ਪੈਸਾ ਵੀ ਨਹੀਂ ਦੇ ਦਿੰਦੇ ਜਿਸਦੇ ਤੁਸੀਂ ਦੇਣਦਾਰ ਹੋ।”
Currently Selected:
ਲੂਕਾ ਦੀ ਇੰਜੀਲ 12: PERV
Highlight
Share
Copy
Want to have your highlights saved across all your devices? Sign up or sign in
Punjabi Holy Bible: Easy-to-Read Version
All rights reserved.
© 2002 Bible League International

: