ਲੂਕਾ ਦੀ ਇੰਜੀਲ 17
17
ਪਾਪਾਂ ਦਾ ਕਾਰਣ ਨਾ ਬਣੋ ਅਤੇ ਮਾਫ਼ੀ ਲਈ ਤਿਆਰ ਰਹੋ
(ਮੱਤੀ 18:6-7, 21-22; ਮਰਕੁਸ 9:42)
1ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਯਕੀਨੀ ਤੌਰ ਤੇ ਅਜਿਹੀਆਂ ਗੱਲਾਂ ਹੋਣਗੀਆਂ ਜੋ ਲੋਕਾਂ ਲਈ ਪਾਪ ਦਾ ਕਾਰਣ ਬਣਨਗੀਆਂ। ਪਰ ਇਹ ਉਸ ਬੰਦੇ ਲਈ ਭਿਆਨਕ ਹੋਵੇਗਾ ਜੋ ਇਨ੍ਹਾਂ ਗੱਲਾਂ ਦਾ ਕਾਰਣ ਹੋਵੇਗਾ। 2ਇਨ੍ਹਾਂ ਕਮਜ਼ੋਰ ਲੋਕਾਂ ਨੂੰ ਪਾਪ ਕਮਾਉਣ ਦਾ ਕਾਰਣ ਬਨਣ ਨਾਲੋਂ ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸ ਦੇ ਗਲ ਵਿੱਚ ਚੱਕੀ ਦਾ ਪੁੜ ਬੰਨ੍ਹਕੇ ਉਸ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਜਾਵੇ। 3ਖਬਰਦਾਰ ਰਹੋ!
“ਜੇਕਰ ਤੁਹਾਡਾ ਭਰਾ ਪਾਪ ਕਰੇ ਤਾਂ ਉਸ ਨੂੰ ਦੱਸੋ ਕਿ ਉਹ ਗਲਤ ਹੈ। ਜੇਕਰ ਉਹ ਮਾਫ਼ੀ ਮੰਗਦਾ ਹੈ ਤਾਂ ਉਸ ਨੂੰ ਮਾਫ਼ ਕਰ ਦਿਉ। 4ਜੇਕਰ ਤੁਹਾਡਾ ਭਰਾ ਇੱਕ ਦਿਨ ਵਿੱਚ ਸੱਤ ਵਾਰ ਤੁਹਾਡਾ ਬੁਰਾ ਕਰਦਾ ਹੈ ਅਤੇ ਹਰ ਵਾਰ ਤੁਹਾਡੇ ਕੋਲ ਵਾਪਸ ਆਕੇ ਖਿਮਾ ਮੰਗਦਾ ਹੈ ਤਾਂ ਉਸ ਨੂੰ ਖਿਮਾ ਕਰ ਦਿਉ।”
ਤੇਰਾ ਵਿਸ਼ਵਾਸ ਕਿੰਨਾ ਵੱਡਾ ਹੈ
5ਰਸੂਲਾਂ ਨੇ ਯਿਸੂ ਨੂੰ ਕਿਹਾ, “ਸਾਡਾ ਵਿਸ਼ਵਾਸ ਵੱਧਾ।”
6ਪ੍ਰਭੂ ਨੇ ਆਖਿਆ, “ਜੇਕਰ ਤੁਹਾਨੂੰ ਸਰ੍ਹੋਂ ਦੇ ਦਾਣੇ ਜਿੰਨੀ ਵੀ ਵਿਸ਼ਵਾਸ ਹੈ, ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਵੀ ਹੁਕਮ ਦੇ ਸੱਕਦੇ ਹੋ, ‘ਜਾ, ਆਪਣੇ-ਆਪ ਨੂੰ ਉਖਾੜ ਤੇ ਸਮੁੰਦਰ ਵਿੱਚ ਲੱਗ ਜਾ’ ਤਾਂ ਉਹ ਤੁਹਾਡੀ ਗੱਲ ਮੰਨ ਲਵੇਗਾ।
ਚੰਗੇ ਸੇਵਕ ਬਣੋ
7“ਫ਼ਰਜ ਕਰੋ ਤੁਹਾਡੇ ਵਿੱਚੋਂ ਕਿਸੇ ਇੱਕ ਕੋਲ ਨੇਕਰ ਹੋਵੇ ਜੋ ਖੇਤਾਂ ਵਿੱਚ ਕੰਮ ਕਰਦਾ ਹੋਵੇ, ਹੱਲ ਵਾਹੁੰਦਾ ਹੋਵੇ ਜਾਂ ਭੇਡਾਂ ਦੀ ਰੱਖਵਾਲੀ ਕਰਦਾ ਹੋਵੇ, ਜਦੋਂ ਉਹ ਖੇਤ ਤੋਂ ਵਾਪਸ ਆਉਂਦਾ ਹੈ, ਕੀ ਤੁਸੀਂ ਉਸ ਨੂੰ ਆਖੋਂਗੇ, ‘ਛੇਤੀ ਆ ਅਤੇ ਭੋਜਨ ਲਈ ਬੈਠ ਜਾ?’ 8ਨਹੀਂ! ਤੁਸੀਂ ਆਪਣੇ ਸੇਵਕ ਨੂੰ ਆਖੋਂਗੇ, ‘ਮੇਰੇ ਲਈ ਰਾਤ ਦਾ ਭੋਜਨ ਤਿਆਰ ਕਰ, ਕੱਪੜੇ ਪਾ ਅਤੇ ਜਦੋਂ ਤੀਕ ਮੈਂ ਖਾਂਦਾ ਤੇ ਪੀਂਦਾ ਹਾਂ, ਮੇਰੀ ਸੇਵਾ ਕਰ। ਫ਼ਿਰ ਤੂੰ ਖਾ ਪੀ ਸੱਕਦਾ ਹੈਂ। 9ਕੀ ਉਹ ਆਪਣੇ ਆਦੇਸ਼ ਨੂੰ ਮੰਨਣ ਲਈ ਅਤੇ ਆਪਣੇ ਉਸ ਨੋਕਰ ਦਾ ਧੰਨਵਾਦ ਕਰਨ ਲਈ ਮਜਬੂਰ ਹੈ। 10ਇਸੇ ਤਰ੍ਹਾਂ ਤੁਹਾਡੇ ਨਾਲ ਹੁੰਦਾ ਹੈ? ਜੇ ਤੁਸੀਂ ਉਹ ਸਭ ਕੁਝ ਉਵੇਂ ਹੀ ਕੀਤਾ ਹੈ, ਜਿਵੇਂ ਤੁਹਾਨੂੰ ਕਰਨ ਲਈ ਕਿਹਾ ਗਿਆ ਸੀ, ਤਾਂ ਤੁਹਾਨੂੰ ਆਖਣਾ ਚਾਹੀਦਾ ਹੈ ਕਿ ਅਸੀਂ ਕਿਸੇ ਖਾਸ ਧੰਨਵਾਦ ਦੇ ਲਾਇੱਕ ਨਹੀਂ। ਅਸੀਂ ਤਾਂ ਸਿਰਫ਼ ਉਹੀ ਕੁਝ ਕੀਤਾ ਹੈ ਜੋ ਕੁਝ ਸਾਨੂੰ ਕਰਨਾ ਚਾਹੀਦਾ ਹੈ।’”
ਧੰਨਵਾਦੀ ਬਣੋ
11ਜਦੋਂ ਯਿਸੂ ਯਰੂਸ਼ਲਮ ਵੱਲ ਜਾ ਰਿਹਾ ਸੀ। ਉਹ ਗਲੀਲ ਅਤੇ ਸਾਮਰਿਯਾ ਰਾਹੀਂ ਲੰਘਿਆ। 12ਜਦੋਂ ਉਹ ਇੱਕ ਪਿੰਡ ਵਿੱਚ ਵੜ ਰਿਹਾ ਸੀ, ਉੱਥੇ ਉਸ ਨੂੰ ਦਸ ਕੋੜ੍ਹੀ ਮਿਲੇ। ਉਹ ਉਸ ਤੋਂ ਥੋੜੀ ਦੂਰੀ ਤੇ ਖੜ੍ਹੇ ਹੋ ਗਏ। 13ਪਰ ਉਨ੍ਹਾਂ ਸਾਰਿਆਂ ਨੇ ਉਸ ਅੱਗੇ ਤਰਲਾ ਕੀਤਾ, “ਯਿਸੂ ਸੁਆਮੀ, ਕਿਰਪਾ ਕਰਕੇ ਸਾਡੇ ਤੇ ਰਹਿਮ ਕਰ।”
14ਜਦੋਂ ਯਿਸੂ ਨੇ ਉਨ੍ਹਾਂ ਮਨੁੱਖਾਂ ਨੂੰ ਵੇਖਿਆ ਤਾਂ ਕਿਹਾ, “ਜਾਓ ਅਤੇ ਆਪਣੇ-ਆਪ ਨੂੰ ਜਾਕੇ ਜਾਜਕਾਂ ਨੂੰ ਦਿਖਾਵੋ।”
ਜਦੋਂ ਉਹ ਦਸ ਆਦਮੀ ਜਾਜਕਾਂ ਵੱਲ ਜਾ ਰਹੇ ਸਨ ਤਾਂ ਉਹ ਠੀਕ ਹੋ ਚੁੱਕੇ ਸਨ। 15ਜਦੋਂ ਉਨ੍ਹਾਂ ਵਿੱਚੋਂ ਇੱਕ ਨੇ ਵੇਖਿਆ ਕਿ ਉਹ ਚੰਗਾ ਹੋ ਗਿਆ ਸੀ ਤਾਂ ਉਹ ਯਿਸੂ ਕੋਲ ਵਾਪਸ ਆਇਆ ਅਤੇ ਉੱਚੀ ਅਵਾਜ਼ ਵਿੱਚ ਪਰਮੇਸ਼ੁਰ ਦੀ ਉਸਤਤਿ ਕਰਨ ਲੱਗਾ। 16ਉਸ ਨੇ ਯਿਸੂ ਦੇ ਚਰਨਾਂ ਅੱਗੇ ਸਿਰ ਝੁਕਾਇਆ ਅਤੇ ਯਿਸੂ ਦਾ ਧੰਨਵਾਦ ਕੀਤਾ। ਇਹ ਆਦਮੀ ਯਹੂਦੀ ਨਹੀਂ ਸਾਮਰੀ ਸੀ। 17ਯਿਸੂ ਨੇ ਜਵਾਬ ਦਿੱਤਾ, “ਕੀ ਸਾਰੇ ਦਸ ਚੰਗੇ ਨਹੀਂ ਹੋਏ, ਬਾਕੀ ਦੇ ਨੌ ਕਿੱਥੇ ਹਨ? 18ਕੀ ਇਹ ਵਿਦੇਸ਼ੀ ਸਾਮਰਿਯਾ ਤੋਂ ਹੈ, ਜੋ ਸਿਰਫ ਇੱਕ ਪਰਮੇਸ਼ੁਰ ਦੀ ਉਸਤਤਿ ਲਈ ਵਾਪਸ ਆਇਆ ਹੈ?” 19ਤਦ ਯਿਸੂ ਨੇ ਉਸ ਨੂੰ ਆਖਿਆ, “ਖੜ੍ਹਾ ਹੋ! ਅਤੇ ਜਾ। ਤੇਰੇ ਵਿਸ਼ਵਾਸ ਨੇ ਹੀ ਤੈਨੂੰ ਰਾਜੀ ਕੀਤਾ ਹੈ।”
ਪਰਮੇਸ਼ੁਰ ਦਾ ਰਾਜ ਤੁਹਾਡੇ ਅੰਦਰ ਹੈ
(ਮੱਤੀ 24:23-28, 37-41)
20ਇੱਕ ਫਰੀਸੀ ਨੇ ਯਿਸੂ ਨੂੰ ਪੁੱਛਿਆ, “ਪਰਮੇਸ਼ੁਰ ਦਾ ਰਾਜ ਕਦੋਂ ਆਵੇਗਾ?”
ਯਿਸੂ ਨੇ ਆਖਿਆ, “ਪਰਮੇਸ਼ੁਰ ਦਾ ਰਾਜ ਆਵੇਗਾ ਪਰ ਇਸ ਤਰ੍ਹਾਂ ਨਹੀਂ ਕਿ ਤੁਸੀਂ ਇਸ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਦੇ ਯੋਗ ਹੋਵੋਂ। 21ਅਤੇ ਨਾ ਹੀ ਲੋਕ ਇਹ ਕਹਿਣਗੇ ਕਿ ‘ਵੇਖੋ, ਪਰਮੇਸ਼ੁਰ ਦਾ ਰਾਜ ਇੱਥੇ ਹੈ’, ਜਾਂ ‘ਇਹ ਉੱਥੇ ਹੈ।’ ਨਹੀਂ, ਸਗੋਂ ਪਰਮੇਸ਼ੁਰ ਦਾ ਰਾਜ ਤੁਹਾਡੇ ਅੰਦਰ ਹੈ।”
22ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਉਹ ਸਮਾਂ ਆਵੇਗਾ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਕਿਸੇ ਇੱਕ ਦਿਨ ਨੂੰ ਵੇਖਣਾ ਚਾਹੋਂਗੇ ਪਰ ਤੁਸੀਂ ਵੇਖਣ ਯੋਗ ਨਹੀਂ ਹੋਵੋਂਗੇ। 23ਲੋਕ ਤੁਹਾਨੂੰ ਦੱਸਣਗੇ, ‘ਵੇਖੋ, ਇਹ ਉੱਥੇ ਹੈ।’ ਜਾਂ ‘ਵੇਖੋ, ਉਹ ਇੱਥੇ ਹੈ।’ ਤੁਸੀਂ ਜਿੱਥੇ ਹੋ ਉੱਥੇ ਹੀ ਠਹਿਰੋ; ਅਤੇ ਜਾਕੇ ਉਨ੍ਹਾਂ ਦਾ ਅਨੁਸਰਣ ਨਾ ਕਰੋ। 24ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਉਹ ਸਪੱਸ਼ਟ ਤੌਰ ਤੇ ਉਸ ਬਿਜਲੀ ਦੀ ਤਰ੍ਹਾਂ ਦਿਸੇਗਾ ਜੋ ਅਕਾਸ਼ ਨੂੰ ਇੱਕ ਹੱਦ ਤੋਂ ਦੂਸਰੀ ਹੱਦ ਤੱਕ ਚਮਕਾਉਂਦੀ ਹੈ। 25ਪਰ ਪਹਿਲਾਂ, ਮਨੁੱਖ ਦੇ ਪੁੱਤਰ ਨੂੰ ਬਹੁਤ ਤਸੀਹੇ ਝੱਲਣੇ ਪੈਣਗੇ ਅਤੇ ਉਸ ਨੂੰ ਇਸ ਪੀੜ੍ਹੀ ਦੇ ਲੋਕਾਂ ਦੁਆਰਾ ਨਾਮੰਜ਼ੂਰ ਕੀਤਾ ਜਾਵੇਗਾ।
26“ਜਿਸ ਤਰ੍ਹਾਂ ਨੂਹ ਦੇ ਦਿਨਾਂ ਵਿੱਚ ਹੋਇਆ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ। 27ਜਦੋਂ ਤੱਕ ਨੂਹ ਨੇ ਕਿਸ਼ਤੀ ਵਿੱਚ ਪ੍ਰਵੇਸ਼ ਕੀਤਾ, ਲੋਕ ਖਾਂਦੇ-ਪੀਂਦੇ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ। ਪਰ ਤਦ ਹੜ੍ਹ ਆਇਆ ਅਤੇ ਉਸ ਵਿੱਚ ਸਭ ਲੋਕ ਖਤਮ ਹੋ ਗਏ।
28“ਇਸੇ ਤਰ੍ਹਾਂ ਹੀ ਲੂਤ ਦੇ ਸਮੇਂ ਵਿੱਚ ਵਾਪਰਿਆ। ਲੋਕ ਖਾਂਦੇ-ਪੀਂਦੇ ਖਰੀਦਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ। 29ਉਸ ਦਿਨ ਜਦੋਂ ਲੂਤ ਸਦੂਮ ਤੋਂ ਬਾਹਰ ਆਇਆ ਫ਼ਿਰ ਅਕਾਸ਼ ਤੋਂ ਅੱਗ ਅਤੇ ਗੰਧਕ ਦਾ ਮੀਂਹ ਪਿਆ ਅਤੇ ਹਰ ਕੋਈ ਮਰ ਗਿਆ। 30ਇਹ ਬਿਲਕੁਲ ਇਸੇ ਤਰ੍ਹਾਂ ਹੀ ਹੋਵੇਗਾ ਜਦੋਂ ਮਨੁੱਖ ਦਾ ਪੁੱਤਰ ਪ੍ਰਗਟ ਹੋਵੇਗਾ।
31“ਉਸ ਦਿਨ ਜੇਕਰ ਕੋਈ ਆਪਣੇ ਘਰ ਦੀ ਛੱਤ ਤੇ ਹੈ, ਅਤੇ ਉਸ ਦੀਆਂ ਚੀਜ਼ਾਂ ਘਰ ਦੇ ਅੰਦਰ ਹਨ ਤਾਂ ਉਨ੍ਹਾਂ ਨੂੰ ਲੈਣ ਵਾਸਤੇ ਉਸ ਨੂੰ ਥੱਲੇ ਨਹੀਂ ਜਾਣਾ ਚਾਹੀਦਾ। ਇਸੇ ਤਰ੍ਹਾਂ ਹੀ ਜੇਕਰ ਕੋਈ ਖੇਤ ਵਿੱਚ ਹੈ, ਉਸ ਨੂੰ ਵਾਪਸ ਘਰ ਨਹੀਂ ਆਉਣਾ ਚਾਹੀਦਾ। 32ਯਾਦ ਰੱਖੋ ਕਿ ਲੂਤ ਦੀ ਪਤਨੀ ਨਾਲ ਕੀ ਹੋਇਆ ਸੀ?
33“ਜਿਹੜਾ ਮਨੁੱਖ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰੇਗਾ ਉਸ ਨੂੰ ਗੁਆ ਬੈਠੇਗਾ ਅਤੇ ਜਿਹੜਾ ਕੋਈ ਉਸ ਨੂੰ ਗੁਆਵੇ ਉਸ ਨੂੰ ਵਾਪਸ ਪਾ ਲਵੇਗਾ। 34ਮੈਂ ਤੁਹਾਨੂੰ ਦੱਸਦਾ ਹਾਂ ਕਿ ਉਸ ਰਾਤ, ਹੋ ਸੱਕਦਾ ਹੈ ਇੱਕ ਹੀ ਮੰਜੇ ਤੇ ਦੋ ਲੋਕ ਸੌਂ ਰਹੇ ਹੋਣ, ਪਰ ਇੱਕ ਨੂੰ ਉੱਪਰ ਚੁੱਕ ਲਿਆ ਜਾਵੇਗਾ ਅਤੇ ਦੂਜੇ ਨੂੰ ਛੱਡ ਦਿੱਤਾ ਜਾਵੇਗਾ। 35ਦੋ ਔਰਤਾਂ ਦਾਣੇ ਪੀਹ ਰਹੀਆਂ ਹੋਣਗੀਆਂ ਤਾਂ ਇੱਕ ਔਰਤ ਰਹਿ ਜਾਵੇਗੀ ਅਤੇ ਦੂਜੀ ਚੁੱਕ ਲਈ ਜਾਵੇਗੀ।” 36#17:36 ਲੂਕਾ ਦੀਆਂ ਕੁਝ ਯੂਨਾਨੀ ਨਕਲਾਂ ਵਿੱਚ ਤੁਕ 36 ਜੋੜੀ ਗਈ ਹੈ: “ਦੋ ਆਦਮੀ ਇੱਕੋ ਖੇਤ ਵਿੱਚ ਹੋਣਗੇ। ਇੱਕ ਆਦਮੀ ਨੂੰ ਫ਼ੜ ਲਿਆ ਜਾਵੇਗਾ, ਪਰ ਦੂਸਰੇ ਆਦਮੀ ਨੂੰ ਛੱਡ ਦਿੱਤਾ ਜਾਵੇਗਾ।”
37ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਅਜਿਹਾ ਕਿੱਥੇ ਹੋਵੇਗਾ?”
ਯਿਸੂ ਨੇ ਆਖਿਆ, “ਜਿੱਥੇ ਕਿਤੇ ਵੀ ਮੁਰਦਾ ਸਰੀਰ ਹੈ, ਉੱਥੇ ਗਿਰਝ ਇਕੱਠੇ ਹੋਕੇ ਆਉਣਗੇ।”
Currently Selected:
ਲੂਕਾ ਦੀ ਇੰਜੀਲ 17: PERV
Highlight
Share
Copy
Want to have your highlights saved across all your devices? Sign up or sign in
Punjabi Holy Bible: Easy-to-Read Version
All rights reserved.
© 2002 Bible League International

: