ਲੂਕਾ ਦੀ ਇੰਜੀਲ 18
18
ਪਰਮੇਸ਼ੁਰ ਆਪਣੇ ਲੋਕਾਂ ਨੂੰ ਉੱਤਰ ਦੇਵੇਗਾ
1ਯਿਸੂ ਨੇ ਉਨ੍ਹਾਂ ਨੂੰ ਇਹ ਸਮਝਾਉਣ ਲਈ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਕਿਵੇਂ ਉਨ੍ਹਾਂ ਨੂੰ ਹਮੇਸ਼ਾ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਤੇ ਆਸ ਨਹੀਂ ਛੱਡਣੀ ਚਾਹੀਦੀ। 2“ਇੱਕ ਵਾਰ, ਇੱਕ ਸ਼ਹਿਰ ਵਿੱਚ, ਇੱਕ ਨਿਆਂਕਾਰ ਸੀ ਜੋ ਪਰਮੇਸ਼ੁਰ ਤੋਂ ਨਹੀਂ ਡਰਦਾ ਸੀ ਅਤੇ ਨਾ ਹੀ ਲੋਕਾਂ ਵੱਲ ਧਿਆਨ ਦਿੰਦਾ ਸੀ ਕਿ ਉਹ ਉਸ ਬਾਰੇ ਕੀ ਸੋਚਦੇ ਹਨ। 3ਉਸੇ ਸ਼ਹਿਰ ਵਿੱਚ, ਇੱਕ ਔਰਤ ਰਹਿੰਦੀ ਸੀ ਜਿਸਦਾ ਪਤੀ ਮਰ ਚੁੱਕਾ ਸੀ। ਉਹ ਔਰਤ ਉਸ ਹਾਕਮ ਪਾਸ ਬਹੁਤ ਵਾਰ ਆਈ ਅਤੇ ਕਿਹਾ, ‘ਇੱਕ ਆਦਮੀ ਮੈਨੂੰ ਕਸ਼ਟ ਦਿੰਦਾ ਹੈ। ਕਿਰਪਾ ਕਰਕੇ ਮੈਨੂੰ ਨਿਆਂ ਦੇਵੋ!’ 4ਪਰ ਉਹ ਹਾਕਮ ਉਸ ਔਰਤ ਦੀ ਮਦਦ ਨਹੀਂ ਸੀ ਕਰਨਾ ਚਾਹੁੰਦਾ। ਬਹੁਤ ਦੇਰ ਬਾਦ ਹਾਕਮ ਨੇ ਆਪਣੇ ਮਨ ਵਿੱਚ ਸੋਚਿਆ, ‘ਨਾ ਤਾਂ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ ਅਤੇ ਨਾ ਹੀ ਇਸ ਗੱਲ ਦੀ ਪ੍ਰਵਾਹ ਕਰਦਾ ਹਾਂ ਕਿ ਲੋਕ ਮੇਰੇ ਬਾਰੇ ਕੀ ਸੋਚਦੇ ਹਨ। 5ਪਰ ਇਹ ਔਰਤ ਮੈਨੂੰ ਕਿੰਨਾ ਦੁੱਖ ਦਿੰਦੀ ਹੈ। ਜੇਕਰ ਇਹ ਜੋ ਚਾਹੁੰਦੀ ਹੈ ਮੈਂ ਇਸ ਨੂੰ ਦੇ ਦੇਵਾਂ ਤਾਂ ਇਹ ਮੈਨੂੰ ਇੱਕਲਿਆਂ ਛੱਡ ਜਾਵੇਗੀ ਤੇ ਜੇਕਰ ਮੈਂ ਉਸਦੀ ਸਮੱਸਿਆ ਹੱਲ ਨਾ ਕੀਤੀ, ਉਹ ਆਉਣਾ ਜਾਰੀ ਰੱਖੇਗੀ ਅਤੇ ਮੈਨੂੰ ਪਰੇਸ਼ਾਨ ਕਰਦੀ ਰਹੇਗੀ।’”
6ਫਿਰ ਪ੍ਰਭੂ ਨੇ ਆਖਿਆ, “ਸੁਣੋ! ਇਸ ਵਿੱਚ ਡੂੰਘਾ ਭਾਵ ਹੈ, ਜੋ ਕਿ ਹਾਕਮ ਨੇ ਕਿਹਾ। 7ਜਦੋਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਦਿਨ-ਰਾਤ ਉਸ ਅੱਗੇ ਦੁਹਾਈ ਦਿੰਦੇ ਰਹਿੰਦੇ ਹਨ ਤਾਂ ਨਿਸ਼ਚਿਤ ਹੀ ਉਹ ਆਪਣੇ ਲੋਕਾਂ ਨੂੰ ਨਿਆਂ ਦੇਵੇਗਾ। ਉਹ ਬਿਨਾ ਦੇਰੀ ਕੀਤਿਆਂ ਆਪਣੇ ਚੁਣੇ ਹੋਏ ਲੋਕਾਂ ਨੂੰ ਜਵਾਬ ਦੇਵੇਗਾ। 8ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਛੇਤੀ ਹੀ ਆਪਣੇ ਲੋਕਾਂ ਦੀ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਨਿਆਂ ਦੇਵੇਗਾ। ਪਰ ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਕੀ ਉਹ ਧਰਤੀ ਤੇ ਉਨ੍ਹਾਂ ਲੋਕਾਂ ਨੂੰ ਲੱਭੇਗਾ ਜਿਨ੍ਹਾਂ ਨੂੰ ਉਸ ਵਿੱਚ ਵਿਸ਼ਵਾਸ ਹੈ?”
ਪਰਮੇਸ਼ੁਰ ਨੂੰ ਨਿਮ੍ਰਤਾ ਨਾਲ ਬੇਨਤੀ
9ਉੱਥੇ ਕੁਝ ਲੋਕ ਸਨ ਜੋ ਆਪਣੇ-ਆਪ ਨੂੰ ਬਹੁਤ ਭਲਾ ਸਮਝਦੇ ਸਨ। ਉਹ ਬਾਕੀ ਲੋਕਾਂ ਨੂੰ ਆਪਣੇ ਨਾਲੋਂ ਹੀਣੇ ਮੰਨਦੇ ਸਨ। ਤਾਂ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ। 10“ਇੱਕ ਵਾਰ ਇੱਕ ਫਰੀਸੀ ਅਤੇ ਇੱਕ ਮਸੂਲੀਆ ਸੀ। ਇੱਕ ਦਿਨ ਉਹ ਦੋਵੇ ਇਕੱਠੇ ਪ੍ਰਾਰਥਨਾ ਕਰਨ ਲਈ ਮੰਦਰ ਗਏ। 11ਫਰੀਸੀ ਮਸੂਲੀਏ ਕੋਲੋਂ ਦੂਰ ਅਲੱਗ ਪ੍ਰਾਰਥਨਾ ਕਰਨ ਲਈ ਖੜ੍ਹਾ ਹੋਇਆ। ਜਦੋਂ ਫਰੀਸੀ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸ ਨੇ ਆਖਿਆ, ‘ਹੇ ਪਰਮੇਸ਼ੁਰ! ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਮੈਂ ਬਾਕੀ ਲੋਕਾਂ ਵਾਂਗ ਭੈੜਾ ਨਹੀਂ ਹਾਂ। ਮੈਂ ਕੋਈ ਚੋਰ ਜਾਂ ਧੋਖੇਬਾਜ ਜਾਂ ਕੋਈ ਬਦਕਾਰ ਨਹੀਂ ਹਾਂ। ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਮੈਂ ਇਸ ਮਸੂਲੀਏ ਨਾਲੋਂ ਚੰਗਾ ਹਾਂ। 12ਮੈਂ ਚੰਗਾ ਹਾਂ, ਮੈਂ ਹਫਤੇ ਵਿੱਚ ਦੋ ਵਾਰ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ।’
13“ਮਸੂਲੀਆ ਇੱਕ ਖੂੰਜੇ ਵਿੱਚ ਖੜ੍ਹਾ ਹੋ ਗਿਆ, ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ, ਉਸ ਨੇ ਆਪਣਾ ਸਿਰ ਵੀ ਸਵਰਗ ਵੱਲ ਚੁੱਕਣ ਦੀ ਦਲੇਰੀ ਨਾ ਕੀਤੀ। ਉਸ ਨੇ ਪਰਮੇਸ਼ੁਰ ਅੱਗੇ ਆਪਣੇ-ਆਪ ਨੂੰ ਬੜਾ ਨਿਮਾਣਾ ਪ੍ਰਗਟ ਕੀਤਾ ਅਤੇ ਆਖਿਆ, ‘ਹੇ ਪਰਮੇਸ਼ੁਰ! ਮੇਰੇ ਤੇ ਮਿਹਰ ਕਰ! ਮੈਂ ਇੱਕ ਪਾਪੀ ਹਾਂ!’ 14ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਆਦਮੀ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਬਣਕੇ ਘਰ ਗਿਆ, ਪਰ ਫਰੀਸੀ ਜਿਸਨੇ ਆਪਣੇ-ਆਪ ਨੂੰ ਇੱਕ ਚੰਗਾ ਆਦਮੀ ਸਮਝਿਆ, ਧਰਮੀ ਨਹੀਂ ਸੀ। ਕੋਈ ਵੀ ਜੋ ਆਪਣੇ-ਆਪ ਨੂੰ ਉੱਚਾ ਚੁੱਕਦਾ ਹੈ ਨੀਵਾਂ ਕੀਤਾ ਜਾਵੇਗਾ ਅਤੇ ਜੋ ਵਿਅਕਤੀ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਸੋ ਉੱਚਾ ਚੁੱਕਿਆ ਜਾਵੇਗਾ।”
ਪਰਮੇਸ਼ੁਰ ਦੇ ਰਾਜ ਵਿੱਚ ਕੌਣ ਪਰਵੇਸ਼ ਕਰੇਗਾ?
(ਮੱਤੀ 19:13-15; ਮਰਕੁਸ 10:13-16)
15ਕੁਝ ਲੋਕ ਆਪਣੇ ਛੋਟੇ ਬੱਚਿਆਂ ਨੂੰ ਯਿਸੂ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਨੂੰ ਛੂਹਵੇ। ਪਰ ਜਦੋਂ ਉਸ ਦੇ ਚੇਲਿਆਂ ਨੇ ਵੇਖਿਆ ਤਾਂ ਉਨ੍ਹਾਂ ਨੇ ਉਨ੍ਹਾਂ ਨੂੰ ਝਿੜਕਿਆ। 16ਪਰ ਯਿਸੂ ਨੇ ਛੋਟੇ ਬਾਲਕਾਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਪਣੇ ਚੇਲਿਆਂ ਨੂੰ ਆਖਿਆ, “ਬੱਚਿਆਂ ਨੂੰ ਮੇਰੇ ਕੋਲ ਆਉਣ ਦੇਵੋ! ਉਨ੍ਹਾਂ ਨੂੰ ਰੋਕੋ ਨਾ। ਕਿਉਂਕਿ ਪਰਮੇਸ਼ੁਰ ਦਾ ਰਾਜ ਉਨ੍ਹਾਂ ਲੋਕਾਂ ਨਾਲ ਸੰਬੰਧਿਤ ਹੈ ਜੋ ਇਨ੍ਹਾਂ ਬੱਚਿਆਂ ਵਰਗੇ ਹਨ। 17ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਕੋਈ ਵੀ ਜਿਹੜਾ ਪਰਮੇਸ਼ੁਰ ਦੇ ਰਾਜ ਨੂੰ ਬੱਚਿਆਂ ਦੇ ਵਾਂਗ ਨਹੀਂ ਕਬੂਲਦਾ, ਉਹ ਕਦੀ ਵੀ ਪਰਮੇਸ਼ੁਰ ਦੇ ਰਾਜ ਅੰਦਰ ਪ੍ਰਵੇਸ਼ ਨਹੀਂ ਕਰੇਗਾ।”
ਇੱਕ ਅਮੀਰ ਵਿਅਕਤੀ ਦਾ ਯਿਸੂ ਨੂੰ ਸਵਾਲ
(ਮੱਤੀ 19:16-30; ਮਰਕੁਸ 10:17-31)
18ਇੱਕ ਯਹੂਦੀ ਆਗੂ ਨੇ ਯਿਸੂ ਨੂੰ ਪੁੱਛਿਆ, “ਭੱਲੇ ਗੁਰੂ ਜੀ, ਸਦੀਪਕ ਜੀਵਨ ਪਾਉਣ ਵਾਸਤੇ ਮੈਂ ਕੀ ਕਰਾਂ?”
19ਯਿਸੂ ਨੇ ਉਸ ਨੂੰ ਆਖਿਆ, “ਤੂੰ ਮੈਨੂੰ ਭੱਲਾ ਕਿਉਂ ਆਖਦਾ ਹੈਂ। ਇੱਕਲਾ ਪਰਮੇਸ਼ੁਰ ਹੀ ਭੱਲਾ ਹੈ। 20ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਤੂੰ ਹੁਕਮਨਾਮਿਆਂ ਨੂੰ ਜਾਣਦਾ ਹੈਂ? ‘ਤੈਨੂੰ ਬਦਕਾਰੀ ਦਾ ਪਾਪ ਨਹੀਂ ਕਰਨਾ ਚਾਹੀਦਾ, ਤੈਨੂੰ ਕਿਸੇ ਦਾ ਕਤਲ ਨਹੀਂ ਕਰਨਾ ਚਾਹੀਦਾ, ਤੈਨੂੰ ਚੋਰੀ ਨਹੀਂ ਕਰਨੀ ਚਾਹੀਦੀ, ਤੈਨੂੰ ਝੂਠੀ ਗਵਾਹੀ ਨਹੀਂ ਦੇਣੀ ਚਾਹੀਦੀ ਅਤੇ ਤੈਨੂੰ ਆਪਣੇ ਮਾਤਾ-ਪਿਤਾ ਦੀ ਇੱਜ਼ਤ ਕਰਨੀ ਚਾਹੀਦੀ ਹੈ।’”#ਕੂਚ 20:12-16; ਬਿਵਸਥਾ ਸਾਰ 5:16-20
21ਪਰ ਆਗੂ ਨੇ ਕਿਹਾ, “ਇਹ ਸਾਰੇ ਹੁਕਮ ਤਾਂ ਮੈਂ ਬਚਪਨ ਤੋਂ ਮੰਨਦਾ ਚੱਲਿਆ ਆ ਰਿਹਾ ਹਾਂ।”
22ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਆਗੂ ਨੂੰ ਆਖਿਆ, “ਅਜੇ ਵੀ ਇੱਕ ਚੀਜ ਹੈ ਜਿਸਦੀ ਤੇਰੇ ਵਿੱਚ ਘਾਟ ਹੈ। ਉਹ ਇਹ ਕਿ ਤੇਰੇ ਕੋਲ ਜਿੰਨੀ ਵੀ ਦੌਲਤ ਹੈ ਉਸ ਨੂੰ ਵੇਚਕੇ ਧਨ ਗਰੀਬਾਂ ਵਿੱਚ ਵੰਡ ਦੇ। ਤੈਨੂੰ ਸਵਰਗ ਵਿੱਚ ਤੇਰਾ ਖਜਾਨਾ ਮਿਲੇਗਾ। ਇਹ ਸਭ ਕਰਕੇ ਫਿਰ ਤੂੰ ਮੇਰੇ ਕੋਲ ਆ ਤੇ ਮੇਰੇ ਪਿੱਛੇ-ਪਿੱਛੇ ਚੱਲ।” 23ਪਰ ਜਦੋਂ ਉਸ ਆਗੂ ਨੇ ਇਹ ਸੁਣਿਆ ਤਾਂ ਉਹ ਬੜਾ ਉਦਾਸ ਹੋਇਆ ਕਿਉਂਕਿ ਉਹ ਬੜਾ ਅਮੀਰ ਸੀ ਅਤੇ ਸਾਰੀ ਦੌਲਤ ਆਪਣੇ ਕੋਲ ਰੱਖਣੀ ਚਾਹੁੰਦਾ ਸੀ।
24ਜਦੋਂ ਯਿਸੂ ਨੇ ਵੇਖਿਆ ਕਿ ਉਹ ਮਨੁੱਖ ਬੜਾ ਉਦਾਸ ਹੋ ਗਿਆ ਹੈ ਤਾਂ ਉਸ ਨੇ ਆਖਿਆ “ਧਨਵਾਨ ਵਾਸਤੇ ਪਰਮੇਸ਼ੁਰ ਦੇ ਰਾਜ ਵਿੱਚ ਜਾਣਾ ਬੜਾ ਔਖਾ ਹੈ। 25ਅਮੀਰ ਆਦਮੀ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਇੱਕ ਊਠ ਦਾ ਸੂਈ ਦੇ ਨੱਕੇ ਵਿੱਚੋਂ ਲੰਘਣਾ ਸੌਖਾ ਹੈ।”
ਕੌਣ ਬਚਾਇਆ ਜਾ ਸੱਕਦਾ ਹੈ
26ਜਦੋਂ ਲੋਕਾਂ ਨੇ ਇਹ ਸੁਣਿਆ ਤਾਂ ਆਖਣ ਲੱਗੇ, “ਫਿਰ ਕੌਣ ਬਚਾਇਆ ਜਾ ਸੱਕਦਾ ਹੈ?”
27ਯਿਸੂ ਨੇ ਆਖਿਆ, “ਜਿਹੜੀਆਂ ਗੱਲਾਂ ਮਨੁੱਖਾਂ ਲਈ ਅਣਹੋਣੀਆਂ ਹਨ, ਉਹ ਪਰਮੇਸ਼ੁਰ ਤੋਂ ਹੋ ਸੱਕਦੀਆਂ ਹਨ।”
28ਪਤਰਸ ਨੇ ਕਿਹਾ, “ਵੇਖ, ਅਸੀਂ ਆਪਣਾ ਸਭ ਕੁਝ ਛੱਡ ਕੇ ਤੇਰੇ ਮਗਰ ਹੋ ਤੁਰੇ ਹਾਂ।”
29ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਉਹ ਹਰ ਕੋਈ, ਜਿਸਨੇ ਆਪਣੇ ਘਰ, ਪਤਨੀ, ਭਰਾਵਾਂ, ਮਾਪਿਆਂ, ਅਤੇ ਬੱਚਿਆਂ ਨੂੰ ਪਰਮੇਸ਼ੁਰ ਦੇ ਰਾਜ ਵਾਸਤੇ ਛੱਡਿਆ ਹੈ, 30ਉਹ ਆਪਣੇ ਛੱਡੇ ਤੋਂ ਕਿਤੇ ਵੱਧ ਪਾਵੇਗਾ। ਉਹ ਆਪਣੀ ਜ਼ਿੰਦਗੀ ਵਿੱਚ ਛੱਡੇ ਹੋਏ ਤੋਂ ਕਿਤੇ ਵੱਧੇਰੇ ਪ੍ਰਾਪਤ ਕਰੇਗਾ ਅਤੇ ਜਦੋਂ ਉਹ ਮਰੇਗਾ, ਉਸਦਾ ਵਾਸਾ ਹਮੇਸ਼ਾ ਪਰਮੇਸ਼ੁਰ ਦੇ ਨਾਲ ਹੋਵੇਗਾ।”
ਯਿਸੂ ਮੌਤ ਤੋਂ ਜੀਅ ਉੱਠੇਗਾ
(ਮੱਤੀ 20:17-19; ਮਰਕੁਸ 10:32-34)
31ਫਿਰ ਯਿਸੂ ਬਾਰ੍ਹਾਂ ਰਸੂਲਾਂ ਨੂੰ ਇੱਕ ਪਾਸੇ ਲਿਆਇਆ ਅਤੇ ਉਨ੍ਹਾਂ ਨੂੰ ਆਖਿਆ, “ਸੁਣੋ! ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਉਹ ਸਾਰੀਆਂ ਗੱਲਾਂ ਜੋ ਨਬੀਆਂ ਨੇ ਮਨੁੱਖ ਦੇ ਪੁੱਤਰ ਬਾਰੇ ਲਿਖੀਆਂ ਹਨ, ਪੂਰਨ ਹੋ ਜਾਣਗੀਆਂ। 32ਉਸ ਨੂੰ ਗੈਰ-ਯਹੂਦੀ ਲੋਕਾਂ ਦੇ ਹੱਥਾਂ ਵਿੱਚ ਦੇ ਦਿੱਤਾ ਜਾਵੇਗਾ। ਉਹ ਉਸਦਾ ਮਜ਼ਾਕ ਉਡਾਉਣਗੇ, ਉਸਦੀ ਬੇਇੱਜ਼ਤੀ ਕਰਨਗੇ ਅਤੇ ਉਸ ਉੱਪਰ ਥੁੱਕਣਗੇ। 33ਉਸ ਨੂੰ ਕੁੱਟਣਗੇ ਅਤੇ ਫੇਰ ਉਸ ਨੂੰ ਮਾਰ ਦੇਣਗੇ। ਪਰ ਉਹ ਤੀਜੇ ਦਿਨ ਮੁਰਦਿਆਂ ਵਿੱਚੋਂ ਜੀਅ ਉੱਠੇਗਾ।” 34ਰਸੂਲਾਂ ਨੇ ਉਸਦੀ ਗੱਲ ਨੂੰ ਸਮਝਣ ਦੀ ਕੋਸ਼ਿਸ਼ ਕੀਤੀ, ਪਰ ਉਹ ਸਮਝ ਨਾ ਸੱਕੇ, ਉਨ੍ਹਾਂ ਲਈ ਅਰਥ ਗੁਪਤ ਰੱਖਿਆ ਗਿਆ ਸੀ।
ਯਿਸੂ ਦਾ ਇੱਕ ਅੰਨ੍ਹੇ ਆਦਮੀ ਨੂੰ ਠੀਕ ਕਰਨਾ
(ਮੱਤੀ 20:29-34; ਮਰਕੁਸ 10:46-52)
35ਜਦੋਂ ਯਿਸੂ ਯਰੀਹੋ ਦੇ ਨੇੜੇ ਆਇਆ ਉੱਥੇ, ਪੈਸੇ ਮੰਗਦਾ ਹੋਇਆ ਇੱਕ ਅੰਨ੍ਹਾ ਸੜਕ ਦੇ ਕਿਨਾਰੇ ਬੈਠਾ ਸੀ। 36ਜਦੋਂ ਉਸ ਨੇ ਭੀੜ ਲੰਘਦੀ ਨੂੰ ਸੁਣਿਆ ਤਾਂ ਉਸ ਨੇ ਪੁੱਛਿਆ, “ਇਹ ਕੀ ਹੋ ਰਿਹਾ ਹੈ?”
37ਲੋਕਾਂ ਨੇ ਉਸ ਨੂੰ ਦੱਸਿਆ, “ਯਿਸੂ ਨਾਸਰੀ, ਇੱਥੇ ਆ ਰਿਹਾ ਹੈ।”
38ਅੰਨ੍ਹਾ ਆਦਮੀ ਬੜਾ ਉਤਸਾਹਤ ਹੋਇਆ ਅਤੇ ਆਖਣ ਲੱਗਾ, “ਯਿਸੂ, ਦਾਊਦ ਦੇ ਪੁੱਤਰ ਮੇਰੇ ਤੇ ਦਯਾ ਕਰ!”
39ਜਿਹੜੇ ਲੋਕ ਅੱਗੇ ਆਗੂ ਬਣਕੇ ਚਲ ਰਹੇ ਸਨ ਉਨ੍ਹਾਂ ਨੇ ਅੰਨ੍ਹੇ ਆਦਮੀ ਨੂੰ ਇਉਂ ਬੋਲਣ ਤੋਂ ਵਰਜਿਆ। ਪਰ ਅੰਨ੍ਹਾ ਆਦਮੀ ਹੋਰ ਵੀ ਜੋਰ ਦੀ ਰੌਲਾ ਪਾਉਣ ਲੱਗਾ, “ਯਿਸੂ, ਦਾਊਦ ਦੇ ਪੁੱਤਰ, ਮੇਰੇ ਤੇ ਮਿਹਰ ਕਰ!”
40ਯਿਸੂ ਉੱਥੇ ਰੁਕਿਆ ਅਤੇ ਆਖਿਆ, “ਉਸ ਅੰਨ੍ਹੇ ਆਦਮੀ ਨੂੰ ਮੇਰੇ ਕੋਲ ਲਿਆਵੋ।” ਜਦੋਂ ਅੰਨ੍ਹਾ ਆਦਮੀ ਨੇੜੇ ਆਇਆ ਤਾਂ ਉਸ ਨੇ ਉਸ ਨੂੰ ਪੁੱਛਿਆ, 41“ਤੂੰ ਮੈਥੋਂ ਆਪਣੇ ਵਾਸਤੇ ਕੀ ਕਰਾਉਣਾ ਚਾਹੁੰਦਾ ਹੈ?”
ਉਸ ਨੇ ਆਖਿਆ, “ਪ੍ਰਭੂ! ਮੈਂ ਵੇਖਣਾ ਚਾਹੁੰਦਾ ਹਾਂ।”
42ਯਿਸੂ ਨੇ ਉਸ ਨੂੰ ਕਿਹਾ, “ਆਪਣੀ ਦ੍ਰਿਸ਼ਟੀ ਪ੍ਰਾਪਤ ਕਰ! ਤੇਰੇ ਵਿਸ਼ਵਾਸ ਨੇ ਤੈਨੂੰ ਰਾਜੀ ਕੀਤਾ ਹੈ।”
43ਤਦ ਉਹ ਮਨੁੱਖ ਵੇਖਣ ਦੇ ਸਮਰਥ ਸੀ। ਉਹ ਪਰਮੇਸ਼ੁਰ ਦੀ ਉਸਤਤਿ ਕਰਦਾ ਹੋਇਆ ਯਿਸੂ ਦਾ ਅਨੁਸਰਣ ਕਰਨ ਲੱਗਾ। ਜਿਨ੍ਹਾ ਸਾਰੇ ਲੋਕਾਂ ਨੇ ਇਹ ਵੇਖਿਆ ਉਨ੍ਹਾਂ ਨੇ ਵੀ ਪਰਮੇਸ਼ੁਰ ਦੀ ਉਸਤਤਿ ਕੀਤੀ।
Currently Selected:
ਲੂਕਾ ਦੀ ਇੰਜੀਲ 18: PERV
Highlight
Share
Copy
Want to have your highlights saved across all your devices? Sign up or sign in
Punjabi Holy Bible: Easy-to-Read Version
All rights reserved.
© 2002 Bible League International

: