ਮਰਕੁਸ ਦੀ ਇੰਜੀਲ 13
13
ਮੰਦਰ ਦਾ ਭਵਿੱਖ ਵਿੱਚ ਹੋਣ ਵਾਲਾ ਵਿਨਾਸ਼
(ਮੱਤੀ 24:1-25; ਲੂਕਾ 21:5-24)
1ਜਦੋਂ ਯਿਸੂ ਮੰਦਰ ਵਾਲੀ ਥਾਂ ਛੱਡ ਕੇ ਜਾ ਰਿਹਾ ਸੀ ਤਾਂ ਉਸ ਦੇ ਇੱਕ ਚੇਲੇ ਨੇ ਕਿਹਾ, “ਗੁਰੂ ਜੀ ਵੇਖੋ! ਇਸ ਮੰਦਰ ਦੀਆਂ ਇਮਾਰਤਾਂ ਕਿੰਨੀਆਂ ਖੂਬਸੂਰਤ ਹਨ ਤੇ ਕਿੰਨੇ ਵੱਡੇ-ਵੱਡੇ ਪੱਥਰਾਂ ਦੀਆਂ ਬਣੀਆਂ ਹੋਈਆਂ ਹਨ!”
2ਉਸ ਨੇ ਕਿਹਾ, “ਇਹ ਵੱਡੀਆਂ ਇਮਾਰਤਾਂ, ਜੋ ਤੂੰ ਵੇਖ ਰਿਹਾ ਹੈ, ਸਾਰੀਆਂ ਨਸ਼ਟ ਹੋ ਜਾਣਗੀਆਂ। ਇੱਕ-ਇੱਕ ਪੱਥਰ ਜ਼ਮੀਨ ਤੇ ਡਿੱਗ ਪਵੇਗਾ। ਇੱਕ ਵੀ ਪੱਥਰ ਦੂਜੇ ਉੱਤੇ ਖੜ੍ਹਾ ਨਹੀਂ ਰਹੇਗਾ।”
3ਬਾਦ ਵਿੱਚ ਉਹ ਜੈਤੂਨ ਦੇ ਪਹਾੜ ਉੱਤੇ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਯਾਸ ਨਾਲ ਇੱਕਲਾ ਬੈਠਾ ਸੀ। ਉਥੋ ਉਹ ਮੰਦਰ ਵੇਖ ਸੱਕਦੇ ਸਨ। ਤਾਂ ਉਨ੍ਹਾਂ ਚੇਲਿਆਂ ਨੇ ਉਸ ਨੂੰ ਪੁੱਛਿਆ। 4“ਸਾਨੂੰ ਇਹ ਦੱਸ ਕਿ ਇਹ ਸਭ ਕਦੋਂ ਵਾਪਰੇਗਾ? ਅਤੇ ਇਸਦਾ ਕੀ ਸਬੂਤ ਹੈ ਕਿ ਇਹ ਸਭ ਵਾਪਰਣ ਵਾਲਾ ਹੈ?”
5ਯਿਸੂ ਚੇਲਿਆਂ ਨੂੰ ਆਖਣ ਲੱਗਾ, “ਹੋਸ਼ਿਆਰ ਰਹੋ! ਕਿਸੇ ਨੂੰ ਵੀ ਆਪਣੇ-ਆਪ ਨੂੰ ਗੁਮਰਾਹ ਨਾ ਕਰਨ ਦਿਓ। 6ਬਹੁਤ ਸਾਰੇ ਲੋਕ ਮੇਰੇ ਨਾਂ ਵਿੱਚ ਆਖਣਗੇ, ‘ਮੈਂ ਓਹੋ ਹਾਂ’ ਇਉ ਉਹ ਬਹੁਤ ਸਾਰੇ ਲੋਕਾਂ ਨੂੰ ਮੂਰਖ ਬਨਾਉਣਗੇ। 7ਤੁਸੀਂ ਬਹੁਤ ਸਾਰੀਆਂ ਜੰਗਾਂ, ਜਿਹੜੀਆਂ ਕਿ ਹੋਣਗੀਆਂ, ਉਨ੍ਹਾਂ ਦੀਆਂ ਕਹਾਣੀਆਂ ਬਾਰੇ ਸੁਣੋਂਗੇ। ਪਰ ਤੁਸੀਂ ਘਬਰਾਉਣਾ ਨਾ। ਅੰਤ ਆਉਣ ਤੋਂ ਪਹਿਲਾਂ ਇਹ ਸਭ ਘਟਨਾਵਾਂ ਵਾਪਰਨੀਆਂ ਚਾਹੀਦੀਆਂ ਹਨ ਪਰ ਅੰਤ ਹਾਲੇ ਆਉਣ ਵਾਲਾ ਹੈ। 8ਕਿਉਂਕਿ ਇੱਕ ਕੌਮ ਦੂਜੀ ਕੌਮ ਦੇ ਵਿਰੁੱਧ ਲੜੇਗੀ, ਇੱਕ ਰਾਜ ਇੱਕ ਰਾਜ ਦੂਜੇ ਰਾਜ ਦੇ ਵਿਰੁੱਧ ਲੜੇਗਾ। ਅਤੇ ਇੱਕ ਵਕਤ ਆਵੇਗਾ ਜਦੋਂ ਲੋਕਾਂ ਕੋਲ ਖਾਣ ਲਈ ਕੁਝ ਵੀ ਨਹੀਂ ਹੋਵੇਗਾ। ਧਰਤੀ ਦੇ ਵੱਖ-ਵੱਖ ਭਾਗਾਂ ਵਿੱਚ ਭੂਚਾਲ ਆਉਣਗੇ। ਇਹ ਗੱਲਾਂ ਸੂਤਕ ਦੇ ਦਰਦ ਵਰਗੀਆਂ ਹੋਣਗੀਆਂ।
9“ਪਰ ਤੁਸੀਂ ਚੌਕਸ ਰਹਿਣਾ ਕਿਉਂਕਿ ਲੋਕ ਤੁਹਾਨੂੰ ਕਚਿਹਰੀਆਂ ਦੇ ਹਵਾਲੇ ਕਰਣਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਲਿਜਾਕੇ ਕੁੱਟਣਗੇ। ਤੁਹਾਨੂੰ ਰਾਜਿਆਂ ਅਤੇ ਹਾਕਮਾਂ ਦੇ ਅੱਗੇ ਮੇਰੇ ਕਾਰਣ ਖੜ੍ਹੇ ਕਰਨਗੇ ਅਤੇ ਤੁਸੀਂ ਮੇਰੇ ਬਾਰੇ ਗਵਾਹੀ ਦੇਵੋਂਗੇ। ਇਹ ਸਭ ਉਹ ਇਸ ਲਈ ਕਰਨਗੇ ਕਿਉਂਕਿ ਤੁਸੀਂ ਮੇਰਾ ਅਨੁਸਰਣ ਕਰਦੇ ਹੋ। 10ਸਭ ਤੋਂ ਪਹਿਲਾਂ ਇਹ ਜ਼ਰੂਰੀ ਹੈ ਕਿ ਇੰਜੀਲ ਦਾ ਪ੍ਰਚਾਰ ਸਾਰੀਆਂ ਕੌਮਾਂ ਨੂੰ ਕੀਤਾ ਜਾਵੇ। 11ਜਦੋਂ ਉਹ ਤੁਹਾਨੂੰ ਗਿਰਫ਼ਤਾਰ ਕਰਨ ਅਤੇ ਕਚਿਹਰੀਆਂ ਦੇ ਹਵਾਲੇ ਕਰਨ ਤਾਂ ਤੁਸੀਂ ਅੱਗੋ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਕਹੀਏ। ਤੁਸੀਂ ਉਹੀ ਆਖਣਾ ਜੋ ਉਸ ਵਕਤ ਤੁਹਾਨੂੰ ਪਰਮੇਸ਼ੁਰ ਦੁਆਰਾ ਦੱਸਿਆ ਜਾਵੇਗਾ। ਇਹ ਤੁਸੀਂ ਨਹੀਂ ਬੋਲ ਰਹੇ ਹੋਵੋਂਗੇ, ਇਹ ਤੁਹਾਡੇ ਵਿੱਚੋਂ ਪਵਿੱਤਰ ਆਤਮਾ ਖੁਦ ਬੋਲੇਗਾ।
12“ਭਰਾ-ਭਰਾ ਦੇ ਵਿਰੁੱਧ ਹੋਵੇਗਾ ਅਤੇ ਉਹ ਇੱਕ ਦੂਜੇ ਨੂੰ ਮਾਰਨ ਲਈ ਫ਼ੜਵਾਉਨਗੇ। ਪਿਓ ਆਪਣੇ ਬੱਚਿਆਂ ਦੇ ਖਿਲਾਫ਼ ਹੋਵੇਗਾ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ੜਵਾਏਗਾ। ਇੰਝ ਹੀ, ਬੱਚੇ ਆਪਣੇ ਮਾਂ-ਬਾਪ ਦੇ ਵਿਰੁੱਧ ਹੋਣਗੇ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ੜਵਾਉਣਗੇ। 13ਮੇਰੇ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਪਰ ਜਿਹੜਾ ਅੰਤ ਤੱਕ ਸਬਰ ਨਾਲ ਇਹ ਸਭ ਸਹੇਗਾ ਉਹੀ ਬਚਾਇਆ ਜਾਵੇਗਾ।
14“ਤੁਸੀਂ ਉਸ ‘ਭਿਆਨਕ ਚੀਜ਼ ਨੂੰ ਵੇਖੋਂਗੇ ਜਿਹੜੀ ਤਬਾਹੀ ਲਿਆਉਂਦੀ ਹੈ।’#13:14 ਭਿਆਨਕ ਚੀਜ਼ … ਲਿਆਉਂਦੀ ਹੈ ਦੇਖੋ ਦਾਨੀਏਲ 9:27; 11:31; 12:11 ਤੁਸੀਂ ਇਸ ਨੂੰ ਉਸ ਜਗ੍ਹਾ ਵੇਖੋਂਗੇ ਜਿੱਥੇ ਇਸ ਨੂੰ ਨਹੀਂ ਆਉਣਾ ਚਾਹੀਦਾ ਹੈ।” (ਤੁਸੀਂ ਜਿਹੜਾ ਇਸ ਨੂੰ ਪੜ੍ਹਦਾ ਸਮਝਣਾ ਚਾਹੀਦਾ ਕਿ ਇਸਦਾ ਕੀ ਅਰਥ ਹੈ।) “ਉਸ ਸਮੇਂ, ਯਹੂਦਿਯਾ ਵਿੱਚਲੇ ਲੋਕਾਂ ਨੂੰ ਪਹਾੜਾਂ ਵੱਲ ਨੂੰ ਭੱਜ ਜਾਣਾ ਚਾਹੀਦਾ ਹੈ। 15ਲੋਕਾਂ ਨੂੰ ਬਿਨਾ ਕਿਸੇ ਦੇਰੀ ਦੇ ਭੱਜ ਜਾਣਾ ਚਾਹੀਦਾ ਹੈ। ਜੇਕਰ ਕੋਈ ਮਨੁੱਖ ਘਰ ਦੀ ਛੱਤ ਤੇ ਹੈ ਉਸ ਨੂੰ ਥੱਲਿਉਂ ਆਪਣੇ ਘਰੋਂ ਕੁਝ ਲੈਣ ਲਈ ਨਹੀਂ ਜਾਣਾ ਚਾਹੀਦਾ। 16ਜੇਕਰ ਕੋਈ ਮਨੁੱਖ ਖੇਤ ਵਿੱਚ ਹੈ, ਉਸ ਨੂੰ ਆਪਣਾ ਕੁੜਤਾ ਲੈਣ ਵਾਪਸ ਨਹੀਂ ਆਉਣਾ ਚਾਹੀਦਾ।
17“ਉਹ ਵਕਤ ਗਰਭਵਤੀ ਔਰਤਾਂ ਲਈ ਅਤੇ ਉਨ੍ਹਾਂ ਲਈ ਬਹੁਤ ਮਾੜਾ ਹੋਵੇਗਾ ਜਿਹੜੀਆਂ ਦੁੱਧ ਪੀਂਦੇ ਨਿਆਣਿਆਂ ਦੀਆਂ ਮਾਵਾਂ ਹਨ। 18ਪ੍ਰਾਰਥਨਾ ਕਰਨਾ ਕਿ ਇਹ ਸਭ ਸਰਦੀਆਂ ਵਿੱਚ ਨਾ ਵਾਪਰੇ। 19ਭਲਾ ਕਿਉਂ? ਓਨ੍ਹੀ ਦਿਨੀ, ਜਿਹੜੀਆਂ ਮੁਸੀਬਤਾਂ ਆਉਣਗੀਆਂ ਉਹ ਸ਼ੁਰੂ ਤੋਂ ਲੈ ਕੇ ਉਦੋਂ ਤੱਕ ਦੀਆਂ ਸਭ ਤੋਂ ਭਿਆਨਕ ਮੁਸੀਬਤਾਂ ਹੋਣਗੀਆਂ ਜਦੋਂ ਪਰਮੇਸ਼ੁਰ ਨੇ ਇਹ ਦੁਨੀਆਂ ਸਾਜੀ ਸੀ, ਇੱਥੇ ਭਵਿੱਖ ਵਿੱਚ ਆਉਣ ਵਾਲੀਆਂ ਤਕਲੀਫ਼ਾਂ ਨਾਲੋਂ ਵੀ ਵੱਧ ਮੁਸ਼ਕਿਲਾਂ ਹੋਣਗੀਆਂ। 20ਅਤੇ ਜੇਕਰ ਪਰਮੇਸ਼ੁਰ ਉਨ੍ਹਾਂ ਦਿਨਾਂ ਨੂੰ ਘੱਟ ਨਾ ਕਰਦਾ ਤਾਂ ਕੋਈ ਮਨੁੱਖ ਜਿਉਂਦਾ ਨਾ ਬਚਦਾ। ਪ੍ਰਭੂ ਨੇ ਉਨ੍ਹਾਂ ਦਿਨਾਂ ਨੂੰ ਉਨ੍ਹਾਂ ਲਈ ਘਟਾਇਆ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ।
21“ਉਸ ਵਕਤ ਕੁਝ ਲੋਕ ਤੁਹਾਨੂੰ ਇਹ ਵੀ ਆਖਣਗੇ, ‘ਵੇਖੋ! ਮਸੀਹ ਇੱਥੇ ਹੈ’ ਕੁਝ ਹੋਰ ਲੋਕ ਸ਼ਾਇਦ ਇਹ ਵੀ ਆਖਣ, ‘ਉਹ ਉੱਥੇ ਹੈ!’ ਪਰ ਤੁਸੀਂ ਉਨ੍ਹਾਂ ਤੇ ਵਿਸ਼ਵਾਸ ਨਾ ਕਰਨਾ। 22ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਆਉਣਗੇ ਅਤੇ ਕਰਿਸ਼ਮੇ ਅਤੇ ਅਚੰਭੇ ਵਿਖਾਉਣਗੇ ਅਤੇ ਹਰ ਸੰਭਵ ਤਰ੍ਹਾਂ ਨਾਲ ਉਸ ਦੇ ਚੁਣੇ ਹੋਏ ਲੋਕਾਂ ਨੂੰ ਵੀ ਗੁਮਰਾਹ ਕਰਣਗੇ। 23ਇਸ ਲਈ ਪੂਰੇ ਚੌਕਸ ਰਹਿਣਾ। ਇਸੇ ਲਈ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਮੈਂ ਤੁਹਾਨੂੰ ਚੌਕਸ ਕਰ ਦਿੱਤਾ ਹੈ।
24“ਪਰ ਉਨ੍ਹਾਂ ਦਿਨਾਂ ਦੇ ਕਸ਼ਟਾਂ ਤੋਂ ਬਾਦ,
‘ਸੂਰਜ ਹਨੇਰਾ ਹੋ ਜਾਵੇਗਾ
ਅਤੇ ਚੰਨ ਆਪਣੀ ਚਾਨਣੀ ਗੁਆ ਲਵੇਗਾ।
25ਤਾਰੇ ਅਕਾਸ਼ ਤੋਂ ਡਿੱਗ ਪੈਣਗੇ
ਅਤੇ ਅਕਾਸ਼ ਵਿੱਚਲੀਆਂ ਸ਼ਕਤੀਆਂ ਹਿੱਲ ਜਾਣਗੀਆਂ।’#13:24-25 ਦੇਖੋ ਯਸਾਯਾਹ 13:10; 34:4
26“ਤਦ ਲੋਕ ਮਨੁੱਖ ਦੇ ਪੁੱਤਰ ਨੂੰ ਬੱਦਲਾਂ ਵਿੱਚ ਮਹਾਨ ਸ਼ਕਤੀ ਅਤੇ ਮਹਿਮਾ ਨਾਲ ਆਉਂਦਾ ਵੇਖਣਗੇ। 27ਮਨੁੱਖ ਦਾ ਪੁੱਤਰ ਆਪਣੇ ਦੂਤਾਂ ਨੂੰ ਧਰਤੀ ਦੇ ਚਾਰੀ ਪਾਸੀਂ ਭੇਜੇਗਾ। ਦੂਤ ਉਸ ਦੇ ਚੁਣੇ ਹੋਇਆਂ ਨੂੰ ਧਰਤੀ ਦੀ ਹਰ ਕੌਮ ਵਿੱਚੋਂ ਇਕੱਠਾ ਕਰਨਗੇ।
28“ਅੰਜੀਰ ਦਾ ਰੁੱਖ ਸਾਨੂੰ ਇੱਕ ਸਬਕ ਸਿੱਖਾਉਂਦਾ ਹੈ। ਜਦੋਂ ਅੰਜੀਰ ਦੇ ਰੁੱਖ ਦੀਆਂ ਟਹਿਣੀਆਂ ਹਰੀਆਂ ਅਤੇ ਕੋਮਲ ਹੁੰਦੀਆਂ ਹਨ, ਅਤੇ ਨਵੇਂ ਪੱਤੇ ਉੱਗਣੇ ਸ਼ੁਰੂ ਹੁੰਦੇ ਹਨ, ਫ਼ਿਰ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਆਉਣ ਵਾਲੀ ਹੈ। 29ਇਸੇ ਤਰ੍ਹਾਂ ਤੁਸੀਂ ਜਦੋਂ ਵੇਖੋਂ ਕਿ ਅਜਿਹੀਆਂ ਗੱਲਾਂ ਹੁੰਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਦੱਸੀਆਂ ਹਨ ਤਾਂ ਤੁਹਾਨੂੰ ਪਤਾ ਲੱਗੇਗਾ ਕਿ ਸਮਾਂ ਨੇੜੇ ਹੀ ਨਹੀਂ ਸਗੋਂ ਬੂਹੇ ਉੱਤੇ ਹੈ। 30ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਹ ਸਭ ਗੱਲਾਂ ਇਸ ਪੀੜ੍ਹੀ ਦੇ ਜਿਉਂਦੇ ਜੀ ਵਾਪਰਨਗੀਆਂ। 31ਸਾਰੀ ਦੁਨੀਆਂ, ਅਕਾਸ਼ ਅਤੇ ਧਰਤੀ ਸਭ ਨਸ਼ਟ ਕੀਤੇ ਜਾਣਗੇ। ਪਰ ਮੇਰੇ ਬਚਨ ਕਦੇ ਵੀ ਨਸ਼ਟ ਨਹੀਂ ਹੋਣਗੇ।
32“ਕੋਈ ਨਹੀਂ, ਨਾ ਸਵਰਗ ਵਿੱਚ ਦੂਤ ਅਤੇ ਨਾ ਹੀ ਪੁੱਤਰ ਹੀ ਇਹ ਜਾਣਦਾ ਕਿ ਉਹ ਵਕਤ ਕਦੋਂ ਆਵੇਗਾ। ਪਰ ਸਿਰਫ਼ ਪਿਤਾ ਜਾਣਦਾ ਹੈ। 33ਚੌਕਸ ਰਹੋ! ਅਤੇ ਹਰ ਸਮੇਂ ਤਿਆਰ ਰਹੋ! ਪਤਾ ਨਹੀਂ ਉਹ ਘੜੀ ਕਿਸ ਵੇਲੇ ਆ ਜਾਵੇ।
34“ਇਹ ਜਮਾਂ ਮਨੁੱਖ ਦੀ ਯਾਤਰਾ ਵਾਂਗ ਹੈ। ਉਸ ਨੇ ਆਪਣਾ ਘਰ ਛੱਡਿਆ। ਉਹ ਆਪਣੇ ਘਰ ਦਾ ਧਿਆਨ ਰੱਖਣ ਲਈ ਆਪਣੇ ਨੋਕਰਾਂ ਨੂੰ ਨਿਯੁਕਤ ਕਰਦਾ ਹੈ। ਹਰ ਨੋਕਰ ਨੂੰ ਇੱਕ ਖਾਸ ਕੰਮ ਦਿੱਤਾ ਗਿਆ ਹੈ। ਉਹ ਇੱਕ ਦਰਬਾਨ ਨੂੰ ਦਰਵਾਜ਼ੇ ਤੇ ਨਿਯੁਕਤ ਕਰਦਾ ਹੈ ਅਤੇ ਹਮੇਸ਼ਾ ਪਹਿਰੇਦਾਰੀ ਕਰਦੇ ਰਹਿਣ ਲਈ ਆਖਦਾ ਹੈ। 35ਇਸ ਲਈ ਤੁਸੀਂ ਹਮੇਸ਼ਾ ਤੱਤਪਰ ਰਹਿਣਾ। ਤੁਸੀਂ ਨਹੀਂ ਜਾਣਦੇ ਕਦੋਂ ਘਰ ਦਾ ਮਾਲਕ ਵਾਪਸ ਮੁੜ ਆਵੇ। ਕੋਈ ਨਹੀਂ ਜਾਣਦਾ ਕਿ ਕੀ ਉਹ ਆਥਣ ਵੇਲੇ ਜਾਂ ਅੱਧੀ ਰਾਤ ਵੇਲੇ ਜਾਂ ਬਹੁਤ ਹੀ ਤੜਕੇ ਜਾਂ ਸੂਰਜ ਚੜ੍ਹ੍ਹਨ ਤੋਂ ਬਾਦ ਆਵੇਗਾ। 36ਉਹ ਝੱਟ ਹੀ ਵਾਪਸ ਆ ਸੱਕਦਾ ਹੈ। ਜੇਕਰ ਤੁਸੀਂ ਹਮੇਸ਼ਾ ਚੌਕਸ ਰਹੋ ਜਦੋਂ ਉਹ ਆਵੇ ਤਾਂ ਤੁਸੀਂ ਸੁੱਤੇ ਨਾ ਹੋਵੋ। 37ਮੈਂ ਇਹ ਤੁਹਾਨੂੰ ਵੀ ਅਤੇ ਹਰ ਮਨੁੱਖ ਨੂੰ ਵੀ ਕਹਿੰਦਾ ਹਾਂ ਕਿ ‘ਜਾਗਦੇ ਰਹੋ।’”
Currently Selected:
ਮਰਕੁਸ ਦੀ ਇੰਜੀਲ 13: PERV
Highlight
Share
Copy

Want to have your highlights saved across all your devices? Sign up or sign in
Punjabi Holy Bible: Easy-to-Read Version
All rights reserved.
© 2002 Bible League International

: