ਲੂਕਾ ਦੀ ਇੰਜੀਲ 23
23
ਰਾਜਪਾਲ ਪਿਲਾਤੁਸ ਦੇ ਯਿਸੂ ਨੂੰ ਸਵਾਲ ਕਰਨੇ
(ਮੱਤੀ 27:1-2, 11-14; ਮਰਕੁਸ 15:1-5; ਯੂਹੰਨਾ 18:28-38)
1ਤਦ ਉਹ ਸਾਰੀ ਟੋਲੀ ਖੜ੍ਹੀ ਹੋਈ ਅਤੇ ਯਿਸੂ ਨੂੰ ਪਿਲਾਤੁਸ ਕੋਲ ਲੈ ਗਈ। 2ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ ਅਤੇ ਪਿਲਾਤੁਸ ਨੂੰ ਆਖਿਆ, “ਅਸੀਂ ਇਸ ਆਦਮੀ ਨੂੰ ਉਦੋਂ ਗਿਰਫ਼ਤਾਰ ਕੀਤਾ ਜਦੋਂ ਇਹ ਸਾਡੇ ਲੋਕਾਂ ਦੀਆਂ ਸੋਚਾਂ ਬਦਲਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਹ ਉਪਦੇਸ਼ ਦਿੰਦਾ ਹੈ ਕਿ ਸਾਨੂੰ ਕੈਸਰ ਨੂੰ ਮਸੂਲ ਅਦਾ ਨਹੀਂ ਕਰਨਾ ਚਾਹੀਦਾ। ਉਹ ਆਪਣੇ ਆਪ ਨੂੰ ਮਸੀਹ ‘ਪਾਤਸ਼ਾਹ’ ਹੋਣ ਦਾ ਦਾਵਾ ਕਰਦਾ ਹੈ।”
3ਪਿਲਾਤੁਸ ਨੇ ਯਿਸੂ ਨੂੰ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈ?”
ਯਿਸੂ ਨੇ ਜਵਾਬ ਦਿੱਤਾ, “ਹਾ, ਇਹ ਸਹੀ ਹੈ।”
4ਪਿਲਾਤੁਸ ਨੇ ਪ੍ਰਧਾਨ ਜਾਜਕਾਂ ਅਤੇ ਲੋਕਾਂ ਨੂੰ ਕਿਹਾ, “ਮੈਨੂੰ ਇਸ ਮਨੁੱਖ ਵਿੱਚ ਕੋਈ ਮਾੜੀ ਗੱਲ ਨਜ਼ਰ ਨਹੀਂ ਆਈ।”
5ਪਰ ਉਨ੍ਹਾਂ ਬਾਰ-ਬਾਰ ਇਹੀ ਕਿਹਾ, “ਇਹ ਆਪਣੇ ਉਪਦੇਸ਼ਾਂ ਨਾਲ ਸਾਰੇ ਯਹੂਦਿਯਾ ਵਿੱਚ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਸ ਨੇ ਇਹ ਕਰਨਾ ਗਲੀਲ ਵਿੱਚ ਸ਼ੁਰੂ ਕੀਤਾ ਅਤੇ ਹੁਣ ਇਹ ਇੱਥੇ ਵੀ ਆ ਗਿਆ ਹੈ।”
ਪਿਲਾਤੁਸ ਨੇ ਯਿਸੂ ਨੂੰ ਹੇਰੋਦੇਸ ਕੋਲ ਭੇਜਿਆ
6ਪਿਲਾਤੁਸ ਨੇ ਇਹ ਸੁਣਿਆ ਅਤੇ ਪੁੱਛਿਆ ਕੀ ਯਿਸੂ ਗਲੀਲ ਤੋਂ ਹੈ। 7ਜਦੋਂ ਉਸ ਨੂੰ ਪਤਾ ਲੱਗਾ ਕਿ ਉਹ ਹੇਰੋਦੇਸ ਦੇ ਪ੍ਰਦੇਸ਼ ਤੋਂ ਹੈ, ਉਸ ਨੇ ਉਸ ਨੂੰ ਹੇਰੋਦੇਸ ਕੋਲ ਭੇਜ ਦਿੱਤਾ। ਉਸ ਸਮੇਂ ਹੇਰੋਦੇਸ ਯਰੂਸ਼ਲਮ ਵਿੱਚ ਸੀ।
8ਜਦੋਂ ਹੇਰੋਦੇਸ ਨੇ ਯਿਸੂ ਨੂੰ ਵੇਖਿਆ, ਤਾਂ ਉਹ ਬੜਾ ਖੁਸ਼ ਹੋਇਆ, ਕਿਉਂਕਿ ਉਹ ਯਿਸੂ ਬਾਰੇ ਬੜਾ ਕੁਝ ਸੁਣ ਚੁੱਕਾ ਸੀ, ਇਸ ਲਈ ਉਸ ਨੂੰ ਮਿਲਣ ਦੀ ਇੱਛਾ ਉਸਦੀ ਬੜੇ ਚਿਰ ਤੋਂ ਸੀ। ਹੁਣ ਹੇਰੋਦੇਸ ਨੇ ਆਸ ਕੀਤੀ ਕਿ ਉਹ ਯਿਸੂ ਨੰ ਇੱਕ ਕਰਿਸ਼ਮਾ ਕਰਦਿਆਂ ਵੇਖ ਸੱਕੇਗਾ। 9ਹੇਰੋਦੇਸ ਨੇ ਯਿਸੂ ਨੂੰ ਬਹੁਤ ਸਾਰੇ ਸਵਾਲ ਪੁੱਛੇ, ਪਰ ਯਿਸੂ ਨੇ ਉਸ ਨੂੰ ਕੋਈ ਵੀ ਜਵਾਬ ਨਾ ਦਿੱਤਾ। 10ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਉੱਥੇ ਖੜ੍ਹੇ ਸਨ ਅਤੇ ਉਹ ਜ਼ੋਰ ਨਾਲ ਯਿਸੂ ਤੇ ਦੋਸ਼ ਲਾ ਰਹੇ ਸਨ। 11ਫ਼ੇਰ ਹੇਰੋਦੇਸ ਅਤੇ ਉਸ ਦੇ ਸਿਪਾਹੀਆਂ ਨੇ ਯਿਸੂ ਦਾ ਮਜ਼ਾਕ ਉਡਾਇਆ ਅਤੇ ਉਸਦੀ ਬੇਇੱਜ਼ਤੀ ਕੀਤੀ। ਉਨ੍ਹਾਂ ਨੇ ਯਿਸੂ ਨੂੰ ਬਾਦਸ਼ਾਹ ਵਾਲੇ ਵਸਤਰ ਪੁਆਏ ਅਤੇ ਉਸਦਾ ਮਖੌਲ ਉਡਾਉਣ ਲੱਗੇ। ਹੇਰੋਦੇਸ ਨੇ ਉਸ ਨੂੰ ਪਿਲਾਤੁਸ ਕੋਲ ਵਾਪਸ ਭੇਜ ਦਿੱਤਾ। 12ਅਤੀਤ ਵਿੱਚ ਪਿਲਾਤੁਸ ਅਤੇ ਹੇਰੋਦੇਸ, ਇੱਕ ਦੂਜੇ ਦੇ ਵੈਰੀ ਸਨ, ਪਰ ਉਸ ਦਿਨ, ਉਹ ਦੋਵੇ ਫ਼ਿਰ ਮਿੱਤਰ ਬਣ ਗਏ।
ਯਿਸੂ ਦੀ ਮੌਤ ਅਵਸ਼
(ਮੱਤੀ 27:15-26; ਮਰਕੁਸ 15:6-15; ਯੂਹੰਨਾ 18:39–19:16)
13ਪਿਲਾਤੁਸ ਨੇ ਪ੍ਰਧਾਨ ਜਾਜਕਾਂ ਤੇ, ਯਹੂਦੀ ਆਗੂਆਂ ਅਤੇ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਫ਼ਿਰ ਉਨ੍ਹਾਂ ਨੂੰ ਕਿਹਾ, 14“ਤੁਸੀਂ ਇਸ ਮਨੁੱਖ ਨੂੰ ਮੇਰੇ ਕੋਲ ਲਿਆਏ ਹੋ। ਪਰ ਮੈਂ ਤੁਹਾਡੇ ਸਭਨਾਂ ਦੇ ਅੱਗੇ ਉਸ ਨੂੰ ਸਵਾਲ ਕੀਤੇ ਅਤੇ ਇਸਦੇ ਖਿਲਾਫ਼ ਤੁਹਾਡੇ ਦੋਸ਼ਾਂ ਦੀ ਕੋਈ ਬੁਨਿਆਦ ਨਹੀਂ ਲੱਭੀ। ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ। 15ਹੇਰੋਦੇਸ ਨੂੰ ਵੀ ਇਸ ਵਿੱਚ ਕੋਈ ਦੋਸ਼ ਨਹੀਂ ਦਿਸਿਆ, ਇਸ ਲਈ ਹੇਰੋਦੇਸ ਨੇ ਇਸ ਨੂੰ ਸਾਡੇ ਕੋਲ ਵਾਪਸ ਭੇਜਿਆ ਹੈ। ਵੇਖੋ। ਯਿਸੂ ਨੇ ਕੋਈ ਗਲਤੀ ਨਹੀਂ ਕੀਤੀ, ਜਿਸ ਵਾਸਤੇ ਉਹ ਮੌਤ ਦੀ ਸਜ਼ਾ ਦਾ ਅਧਿਕਾਰੀ ਹੋਵੇ। 16ਇਸ ਲਈ ਮੈਂ ਉਸ ਨੂੰ ਥੋੜੀ ਜਿੰਨੀ ਸਜ਼ਾ ਦੇਕੇ ਛੱਡ ਦਿੰਦਾ ਹਾਂ।” 17#23:17 ਲੂਕਾ ਦੀਆਂ ਕੁਝ ਯੂਨਾਨੀ ਨਕਲਾਂ ਵਿੱਚ ਤੁਕ 17 ਜੋੜੀ ਗਈ ਹੈ: “ਹਰ ਵਰ੍ਹੇ ਪਸਾਹ ਦੇ ਤਿਉਹਾਰ ਸਮੇਂ ਪਿਲਾਤੁਸ ਨੂੰ ਲੋਕਾਂ ਲਈ ਇੱਕ ਕੈਦੀ ਮੁਕਤ ਕਰਨਾ ਪੈਂਦਾ ਹੈ।”
18ਪਰ ਸਾਰੀ ਭੀੜ ਜੋਰ ਦੀ ਚੀਖੀ, “ਉਸ ਨੂੰ ਮਾਰ ਦਿਉ। ਸਾਡੇ ਲਈ ਬਰ੍ਰਬਾਸ ਨੂੰ ਮੁਕਤ ਕਰ ਦਿਉ।” 19(ਬਰਬਾਸ ਕੈਦ ਵਿੱਚ ਸੀ ਕਿਉਂਕਿ ਉਸ ਨੇ ਸ਼ਹਿਰ ਵਿੱਚ ਫ਼ਸਾਦ ਸ਼ੁਰੂ ਕੀਤਾ ਸੀ, ਅਤੇ ਕਤਲ ਕੀਤਾ ਸੀ।)
20ਪਿਲਾਤੁਸ ਯਿਸੂ ਨੂੰ ਮੁਕਤ ਕਰਨਾ ਚਾਹੁੰਦਾ ਸੀ, ਇਸ ਲਈ ਲੋਕਾਂ ਉਸ ਨੇ ਲੋਕਾਂ ਨੂੰ ਯਿਸੂ ਦੀ ਰਿਹਾਈ ਵਾਸਤੇ ਇੱਕ ਵਾਰ ਫ਼ੇਰ ਬੇਨਤੀ ਕੀਤੀ। 21ਪਰ ਉਨ੍ਹਾਂ ਨੇ ਦੂਸਰੀ ਵਾਰ ਰੌਲਾ ਪਾਇਆ, “ਇਸ ਨੂੰ ਸਲੀਬ ਦਿਉ, ਇਸ ਨੂੰ ਸਲੀਬ ਦਿਉ।”
22ਤੀਜੀ ਵਾਰ ਫ਼ੇਰ ਪਿਲਾਤੁਸ ਨੇ ਭੀੜ ਨੂੰ ਕਿਹਾ, “ਤੁਸੀਂ ਇਸ ਨੂੰ ਕਿਉਂ ਮਾਰਨਾ ਚਾਹੁੰਦੇ ਹੋ? ਇਸਨੇ ਕੀ ਗਲਤ ਕੀਤਾ ਹੈ? ਇਹ ਕਸੂਰਵਾਰ ਨਹੀਂ ਹੈ। ਮੈਨੂੰ ਇਸ ਨੂੰ ਮਾਰਨ ਦਾ ਕੋਈ ਕਾਰਣ ਨਹੀਂ ਲੱਭਿਆ। ਇਸ ਲਈ ਮੈਂ ਇਸ ਨੂੰ ਥੋੜੀ ਸਜ਼ਾ ਦੇਕੇ ਅਜ਼ਾਦ ਕਰ ਦਿੰਦਾ ਹਾਂ।”
23ਪਰ ਭੀੜ ਲਗਾਤਾਰ ਚੀਖਦੀ ਰਹੀ ਅਤੇ ਯਿਸੂ ਨੂੰ ਸਲੀਬ ਦੇਣ ਦੀ ਮੰਗ ਕਰਦੀ ਰਹੀ। 24ਉਨ੍ਹਾਂ ਨੇ ਬਹੁਤ ਉੱਚੀ ਰੌਲਾ ਪਾਇਆ, ਇਸ ਲਈ ਪਿਲਾਤੁਸ ਨੇ ਉਨ੍ਹਾਂ ਦੀ ਮੰਗ ਪੂਰੀ ਕਰਨ ਦਾ ਫ਼ੈਸਲਾ ਕਰ ਲਿਆ। 25ਲੋਕਾਂ ਨੇ ਬਰੱਬਾਸ ਦੀ ਰਿਹਾਈ ਦੀ ਮੰਗ ਕੀਤੀ, ਜੋ ਕਿ ਵਿਦ੍ਰੋਹ ਅਤੇ ਕਤਲ ਕਰਨ ਲਈ ਕੈਦ ਕੀਤਾ ਗਿਆ ਸੀ। ਤਾਂ ਲੋਕਾਂ ਦੀ ਮੰਗ ਤੇ, ਪਿਲਾਤੁਸ ਨੂੰ ਬਰੱਬਾਸ ਨੂੰ ਮੁਕਤ ਕਰਨਾ ਪਿਆ ਅਤੇ ਯਿਸੂ ਨੂੰ ਉਨ੍ਹਾਂ ਦੇ ਹੱਥਾਂ ਵਿੱਚ ਦੇ ਦਿੱਤਾ ਕਿ ਉਹ ਜੋ ਚਾਹੁਣ ਕਰ ਸੱਕਦੇ ਹਨ।
ਯਿਸੂ ਦਾ ਸਲੀਬ ਤੇ ਮਾਰੇ ਜਾਣਾ
(ਮੱਤੀ 27:32-44; ਮਰਕੁਸ 15:21-32; ਯੂਹੰਨਾ 19:17-19)
26ਸਿਪਾਹੀ ਉਸ ਨੂੰ ਮਾਰਨ ਵਾਸਤੇ ਉੱਥੋਂ ਲੈ ਗਏ। ਉਸੇ ਵਕਤ, ਉਨ੍ਹਾਂ ਨੇ ਇੱਕ ਆਦਮੀ ਨੂੰ ਫ਼ੇਰ ਫ਼ੜ ਲਿਆ ਜੋ ਖੇਤ ਵੱਲੋਂ ਸ਼ਹਿਰ ਅੰਦਰ ਆ ਰਿਹਾ ਸੀ। ਉਸਦਾ ਨਾਉਂ ਸ਼ਮਊਨ ਸੀ, ਜੋ ਕਿ ਕੁਰੇਨੀ ਦੇ ਸ਼ਹਿਰ ਤੋਂ ਸੀ। ਸਿਪਾਹੀਆਂ ਨੇ ਉਸ ਨੂੰ ਯਿਸੂ ਦੀ ਸਲੀਬ ਮੋਢਿਆਂ ਉੱਤੇ ਚੁੱਕ ਕੇ ਉਸ ਦੇ ਮਗਰ ਆਉਣ ਦਾ ਹੁਕਮ ਦਿੱਤਾ।
27ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਯਿਸੂ ਦਾ ਪਿੱਛਾ ਕੀਤਾ। ਉਨ੍ਹਾਂ ਵਿੱਚ ਕੁਝ ਔਰਤਾਂ ਸਨ ਜੋ ਰੋ ਅਤੇ ਪਿੱਟ ਰਹੀਆਂ ਸਨ। 28ਪਰ ਯਿਸੂ ਉਨ੍ਹਾਂ ਵੱਲ ਮੁੜਿਆ ਅਤੇ ਆਖਣ ਲੱਗਾ, “ਯਰੂਸ਼ਲਮ ਦੀਉ ਧੀਉ। ਮੇਰੇ ਵਾਸਤੇ ਨਾ ਰੋਵੋ। ਇਸ ਦੀ ਜਗ਼੍ਹਾ, ਤੁਸੀਂ ਆਪਣੇ ਆਪ ਉੱਤੇ ਅਤੇ ਆਪਣੇ ਬੱਚਿਆਂ ਵਾਸਤੇ ਰੋਵੋ। 29ਉਹ ਸਮਾਂ ਆ ਰਿਹਾ ਹੈ ਜਦੋਂ ਲੋਕ ਆਖਣਗੇ, ‘ਧੰਨ ਹਨ ਜੋ ਬਾਂਝ ਹਨ ਅਤੇ ਜਿਨ੍ਹਾਂ ਕੋਲ ਕੋਈ ਬੱਚਾ ਨਹੀਂ ਹੈ। ਧੰਨ ਹਨ ਉਹ ਜਿਨ੍ਹਾਂ ਕੋਲ ਦੁੱਧ ਪੀਂਦੇ ਬੱਚੇ ਨਹੀਂ ਹਨ।’ 30ਫ਼ਿਰ ਲੋਕ ਪਰਬਤਾਂ ਨੂੰ ਆਖਣਗੇ, ‘ਸਾਡੇ ਉੱਤੇ ਡਿੱਗ ਪਵੋ।’ ਉਹ ਪਹਾੜੀਆਂ ਨੂੰ ਆਖ਼ਣਗੇ ‘ਸਾਨੂੰ ਢੱਕ ਲਵੋ।’#ਹੋਸ਼ੇਆ 10:8 31ਜੇਕਰ ਭਲੇ ਲੋਕਾਂ ਨਾਲ ਅਜਿਹਾ ਹੋਇਆ ਤਾਂ ਫਿਰ ਬੁਰੇ ਲੋਕਾਂ ਦਾ ਕੀ ਹਾਲ ਹੋਵੇਗਾ।”
32ਉਹ ਯਿਸੂ ਦੇ ਨਾਲ ਸਲੀਬ ਦੇਣ ਲਈ ਦੋ ਹੋਰ ਅਪਰਾਧੀਆਂ ਨੂੰ ਲਿਆਏ। 33ਯਿਸੂ ਅਤੇ ਉਨ੍ਹਾਂ ਦੋਵਾਂ ਨੂੰ ਉਸ ਥਾਂ ਤੇ ਲਿਜਾਇਆ ਗਿਆ ਜੋ “ਕਲਵਰੀ” ਕਹਾਉਂਦਾ ਹੈ। ਉੱਥੇ ਪਹੁੰਚਣ ਤੋਂ ਬਾਦ, ਉਨ੍ਹਾਂ ਨੇ ਯਿਸੂ ਨੂੰ ਸਲੀਬ ਤੇ ਠੋਕ ਦਿੱਤਾ। ਅਤੇ ਉਨ੍ਹਾਂ ਦੋਹਾਂ ਅਪਰਾਧੀਆਂ ਨਾਲ ਵੀ ਅਜਿਹਾ ਕੀਤਾ। ਉਨ੍ਹਾਂ ਨੇ ਇੱਕ ਅਪਰਾਧੀ ਨੂੰ ਯਿਸੂ ਦੀ ਸਲੀਬ ਦੇ ਸੱਜੇ ਪਾਸੇ ਤੇ ਦੂਜੇ ਨੂੰ ਉਸ ਦੇ ਖੱਬੇ ਪਾਸੇ ਚੜ੍ਹਾਇਆ।
34ਯਿਸੂ ਨੇ ਆਖਿਆ, “ਹੇ ਪਿਤਾ! ਇਨ੍ਹਾਂ ਲੋਕਾਂ ਨੂੰ ਮਾਫ਼ ਕਰ ਦੇਵੋ ਕਿਉਂਕਿ ਇਹ ਨਹੀਂ ਜਾਣਦੇ ਕਿ ਇਹ ਕੀ ਕਰਦੇ ਨੇ।”
ਪਰਚੀਆਂ ਪਾਕੇ, ਸਿਪਾਹੀਆਂ ਨੇ ਯਿਸੂ ਦੇ ਕੱਪੜਿਆਂ ਨੂੰ ਆਪਸ ਵਿੱਚ ਵੰਡ ਲਿਆ। 35ਭੀੜ ਇਹ ਸਭ ਵੇਖਣ ਲਈ ਖੜ੍ਹੀ ਰਹੀ। ਯਹੂਦੀ ਆਗੂ ਯਿਸੂ ਤੇ ਖੂਬ ਹੱਸੇ ਅਤੇ ਕਹਿਣ ਲੱਗੇ, “ਜੇਕਰ ਇਹ ਪਰਮੇਸ਼ੁਰ ਦਾ ਚੁਣਿਆ ਮਸੀਹ ਹੈ, ਤਾਂ ਆਪਣੇ ਆਪ ਨੂੰ ਬਚਾ ਲਵੇ। ਕੀ ਇਸਨੇ ਦੂਸਰਿਆਂ ਨੂੰ ਨਹੀਂ ਬਚਾਇਆ?”
36ਇਥੋ ਤੱਕ ਕਿ ਸਿਪਾਹੀ ਵੀ ਯਿਸੂ ਨੂੰ ਮਖੌਲ ਕਰ ਰਹੇ ਸਨ। ਉਹ ਯਿਸੂ ਕੋਲ ਆਏ ਅਤੇ ਉਸ ਨੂੰ ਸਿਰਕਾ ਦਿੱਤਾ ਅਤੇ ਆਖਿਆ, 37“ਜੇਕਰ ਤੂੰ ਸੱਚਮੁੱਚ ਯਹੂਦੀਆਂ ਦਾ ਪਾਤਸ਼ਾਹ ਹੈ, ਤਾਂ ਆਪਣੇ-ਆਪ ਨੂੰ ਬਚਾ ਲੈ!” 38ਉਸ ਦੇ ਉਤਾਹਾਂ ਸਲੀਬ ਉੱਤੇ ਇਹ ਸ਼ਬਦ ਲਿਖੇ ਗਏ ਸਨ, “ਇਹ ਯਹੂਦੀਆਂ ਦਾ ਪਾਤਸ਼ਾਹ ਹੈ।”
39ਦੋਨਾਂ ਅਪਰਾਧੀਆਂ ਵਿੱਚੋਂ ਇੱਕ ਯਿਸੂ ਦੀ ਬੇਇੱਜ਼ਤੀ ਕਰਦਾ ਹੋਇਆ ਬੋਲਿਆ, “ਕੀ ਤੂੰ ਮਸੀਹ ਨਹੀਂ ਹੈ? ਜੇ ਤੂੰ ਮਸੀਹ ਹੈ ਤਾਂ ਆਪਣੇ-ਆਪ ਨੂੰ ਵੀ ਬਚਾ ਅਤੇ ਸਾਨੂੰ ਵੀ ਬਚਾ!”
40ਪਰ ਦੂਜੇ ਅਪਰਾਧੀ ਨੇ ਉਸ ਨੂੰ ਝਿੜਕਿਆ ਅਤੇ ਆਖਿਆ, “ਤੈਨੂੰ ਪਰਮੇਸ਼ੁਰ ਦਾ ਭੈਅ ਖਾਣਾ ਚਾਹੀਦਾ ਹੈ! ਜਲਦੀ ਹੀ ਅਸੀਂ ਸਭ ਨੇ ਮਰ ਜਾਣਾ ਹੈ। 41ਤੂੰ ਤੇ ਮੈਂ ਅਪਰਾਧੀ ਹਾਂ! ਅਸੀਂ ਆਪਣੇ ਕੀਤਿਆਂ ਕੰਮਾਂ ਲਈ ਠੀਕ ਸਜ਼ਾ ਪ੍ਰਾਪਤ ਕਰ ਰਹੇ ਹਾਂ, ਪਰ ਇਸ ਆਦਮੀ ਨੇ ਕੁਝ ਵੀ ਗਲਤ ਨਹੀਂ ਕੀਤਾ ਸੀ।” 42ਫਿਰ ਇਸ ਮੁਜਰਿਮ ਨੇ ਯਿਸੂ ਨੂੰ ਕਿਹਾ “ਯਿਸੂ, ਜਦੋਂ ਤੂੰ ਰਾਜੇ ਵਾਂਗ ਸ਼ਾਸਨ ਕਰਨਾ ਸ਼ੁਰੂ ਕਰੇ ਕਿਰਪਾ ਕਰਕੇ ਮੈਨੂੰ ਚੇਤੇ ਕਰੀ।”
43ਤਦ ਯਿਸੂ ਨੇ ਉਸ ਨੂੰ ਕਿਹਾ, “ਸੁਣ! ਮੈਂ ਜੋ ਸੱਚ ਆਖਦਾ ਹਾਂ: ਕਿ ਅੱਜ ਤੂੰ ਮੇਰੇ ਨਾਲ ਸੁਰਗ ਵਿੱਚ ਹੋਵੇਂਗਾ।”
ਯਿਸੂ ਦੀ ਮੌਤ
(ਮੱਤੀ 27:45-56; ਮਰਕੁਸ 15:33-41; ਯੂਹੰਨਾ 19:28-30)
44ਇਹ ਲੱਗਭੱਗ ਦੁਪਿਹਰ ਸੀ, ਪਰ ਦੁਪਿਹਰ ਦੇ ਤਿੰਨ ਕੁ ਵਜੇ ਤੱਕ ਪੂਰਾ ਇਲਾਕਾ ਹਨੇਰੇ ਨਾਲ ਢੱਕਿਆ ਗਿਆ ਸੀ। 45ਸੂਰਜ ਨਾ ਚਮਕਿਆ ਅਤੇ ਮੰਦਰ ਦਾ ਪੜਦਾ ਦੋ ਹਿਸਿਆਂ ਵਿੱਚ ਪਾਟ ਗਿਆ ਸੀ। 46ਯਿਸੂ ਨੇ ਜ਼ੋਰ ਦੀ ਪੁਕਾਰ ਕੀਤੀ, “ਹੇ ਪਿਤਾ! ਮੈਂ ਅਪਣਾ ਆਤਮਾ ਤੈਨੂੰ ਸੌਂਪਦਾ ਹਾਂ।”#ਜ਼ਬੂਰ 31:5 ਇਹ ਕਹਿਣ ਤੋਂ ਉਪਰੰਤ ਯਿਸੂ ਪ੍ਰਾਣ-ਹੀਣ ਹੋ ਗਿਆ।
47ਜੋ ਕੁਝ ਵੀ ਵਾਪਰਿਆ ਸੈਨਾ ਅਧਿਕਾਰੀ ਨੇ ਸਭ ਕੁਝ ਵੇਖਿਆ ਅਤੇ ਉਸ ਨੇ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਆਖਿਆ, “ਮੈਂ ਜਾਣਦਾ ਹਾਂ ਕਿ ਨਿਸ਼ਚਿਤ ਹੀ ਇਹ ਇੱਕ ਧਰਮੀ ਪੁਰੱਖ ਸੀ।”
48ਬਹੁਤ ਸਾਰੇ ਲੋਕ ਇਹ ਵੇਖਣ ਲਈ ਸ਼ਹਿਰ ਤੋਂ ਆਏ ਸਨ, ਅਤੇ ਜਦੋਂ ਉਨ੍ਹਾਂ ਨੇ ਇਹ ਵੇਖਿਆ, ਉਨ੍ਹਾਂ ਨੇ ਉਦਾਸੀ ਵਿੱਚ ਆਪਣੀਆਂ ਛਾਤੀਆਂ ਪਿੱਟੀਆਂ ਅਤੇ ਉੱਥੋਂ ਚੱਲੇ ਗਏ। 49ਯਿਸੂ ਦੇ ਨਜ਼ਦੀਕ ਦੇ ਮਿੱਤਰ ਉੱਥੇ ਸਨ। ਕੁਝ ਔਰਤਾਂ ਜਿਨ੍ਹਾਂ ਨੇ ਗਲੀਲ ਤੋਂ ਯਿਸੂ ਦਾ ਸਾਥ ਦਿੱਤਾ ਸੀ ਉੱਥੇ ਹੀ ਸਨ। ਉਨ੍ਹਾਂ ਸਭਨਾਂ ਨੇ ਦੂਰ ਖੜ੍ਹੇ ਹੋਕੇ ਇਹ ਸਭ ਵਾਪਰਦਾ ਵੇਖਿਆ।
ਅਰਿਮਥੇਆ ਦਾ ਯੂਸੁਫ਼
(ਮੱਤੀ 27:57-61; ਮਰਕੁਸ 15:42-47; ਯੂਹੰਨਾ 19:38-42)
50-51ਉੱਥੇ ਇੱਕ ਆਦਮੀ ਯਹੂਦੀਆਂ ਦੇ ਇੱਕ ਨਗਰ ਅਰਿਮਥੇਆ ਤੋਂ ਸੀ ਉਸਦਾ ਨਾਂ ਯੂਸੁਫ਼ ਸੀ। ਉਹ ਚੰਗਾ ਅਤੇ ਧਰਮੀ ਬੰਦਾ ਸੀ ਅਤੇ ਪਰਮੇਸ਼ੁਰ ਦੇ ਰਾਜ ਦੇ ਆਉਣ ਦਾ ਇੰਤਜ਼ਾਰ ਕਰ ਰਿਹਾ ਸੀ। ਹਾਲਾਂ ਕਿ ਯੂਸੁਫ਼ ਯਹੂਦੀਆਂ ਦੀ ਸਭਾ ਦਾ ਸਦੱਸ ਸੀ, ਪਰ ਉਸ ਨੇ ਬਾਕੀ ਯਹੂਦੀ ਆਗੂਆਂ ਨਾਲ ਯਿਸੂ ਬਾਰੇ ਇਨ੍ਹਾਂ ਯੋਜਨਾਵਾਂ ਅਤੇ ਕੰਮਾਂ ਨਾਲ ਸਹਿਮਤ ਨਾ ਹੋਇਆ। 52ਉਹ ਪਿਲਾਤੁਸ ਕੋਲ ਗਿਆ ਅਤੇ ਯਿਸੂ ਦਾ ਸਰੀਰ ਮੰਗਿਆ। 53ਉਸ ਨੇ ਯਿਸੂ ਦੇ ਸਰੀਰ ਨੂੰ ਸਲੀਬ ਤੋਂ ਹੇਠਾਂ ਲਾਹਿਆ ਅਤੇ ਯਿਸੂ ਦੇ ਸਰੀਰ ਨੂੰ ਇੱਕ ਕੱਪੜੇ ਵਿੱਚ ਲਪੇਟਿਆ ਅਤੇ ਇੱਕ ਕਬਰ ਵਿੱਚ ਪਾਇਆ, ਜਿਹੜੀ ਚੱਟਾਨ ਦੇ ਵਿੱਚ ਤਰਾਸ਼ੀ ਹੋਈ ਸੀ। ਇਸਤੋਂ ਪਹਿਲਾਂ ਉਸ ਕਬਰ ਵਿੱਚ ਕਦੇ ਵੀ ਕੋਈ ਨਹੀਂ ਪਾਇਆ ਗਿਆ ਸੀ। 54ਇਹ ਲੱਗ ਭੱਗ ਤਿਆਰੀ ਦੇ ਦਿਨ ਦਾ ਅਖੀਰ ਸੀ ਅਤੇ ਸਬਤ ਦਾ ਦਿਨ ਆਉਣ ਵਾਲਾ ਸੀ।
55ਉਹ ਔਰਤਾਂ ਜਿਹੜੀਆਂ ਗਲੀਲ ਤੋਂ ਯਿਸੂ ਦੇ ਨਾਲ ਆਈਆਂ ਸਨ, ਯੂਸਫ਼ ਦੇ ਮਗਰ ਗਈਆਂ ਅਤੇ ਉਨ੍ਹਾਂ ਨੇ ਉਹ ਕਬਰ ਦੇਖੀ ਅਤੇ ਇਹ ਵੀ ਦੇਖਿਆ ਕਿ ਯਿਸੂ ਦੇ ਸਰੀਰ ਨੂੰ ਕਬਰ ਵਿੱਚ ਕਿਵੇਂ ਰੱਖਿਆ ਗਿਆ ਸੀ। 56ਫਿਰ ਉਹ ਘਰ ਮੁੜ ਆਈਆਂ ਅਤੇ ਯਿਸੂ ਦੇ ਸਰੀਰ ਤੇ ਮਲਣ ਲਈ ਅਤਰ ਤਿਆਰ ਕੀਤਾ।
ਮੂਸਾ ਦੀ ਸ਼ਰ੍ਹਾ ਦੇ ਹੁਕਮ ਅਨੁਸਾਰ ਸਬਤ ਦੇ ਦਿਨ ਉਨ੍ਹਾਂ ਸਭਨਾਂ ਨੇ ਅਰਾਮ ਕੀਤਾ।
S'ha seleccionat:
ਲੂਕਾ ਦੀ ਇੰਜੀਲ 23: PERV
Subratllat
Comparteix
Copia
Vols que els teus subratllats es desin a tots els teus dispositius? Registra't o inicia sessió
Punjabi Holy Bible: Easy-to-Read Version
All rights reserved.
© 2002 Bible League International

: