1
ਯੂਹੰਨਾ 15:5
ਪਵਿੱਤਰ ਬਾਈਬਲ O.V. Bible (BSI)
ਅੰਗੂਰ ਦੀ ਬੇਲ ਮੈਂ ਹਾਂ, ਤੁਸੀਂ ਟਹਿਣੀਆਂ ਹੋ । ਜੋ ਮੇਰੇ ਵਿੱਚ ਰਹਿੰਦਾ ਹੈ ਅਤੇ ਮੈਂ ਉਸ ਵਿੱਚ ਸੋਈ ਬਹੁਤਾ ਫਲ ਦਿੰਦਾ ਹੈ ਕਿਉਂ ਜੋ ਮੈਥੋਂ ਵੱਖਰੇ ਹੋ ਕੇ ਤੁਸੀਂ ਕੁਝ ਨਹੀਂ ਕਰ ਸੱਕਦੇ
Σύγκριση
Διαβάστε ਯੂਹੰਨਾ 15:5
2
ਯੂਹੰਨਾ 15:4
ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ । ਜਿਸ ਪਰਕਾਰ ਟਹਿਣੀ ਜੇ ਉਹ ਅੰਗੂਰ ਦੀ ਬੇਲ ਵਿੱਚ ਨਾ ਰਹੇ ਆਪਣੇ ਆਪ ਫਲ ਨਹੀਂ ਦੇ ਸੱਕਦੀ ਇਸੇ ਪਰਕਾਰ ਤੁਸੀਂ ਵੀ ਜੇ ਮੇਰੇ ਵਿੱਚ ਨਾ ਰਹੋ ਫਲ ਨਹੀਂ ਦੇ ਸੱਕਦੇ
Διαβάστε ਯੂਹੰਨਾ 15:4
3
ਯੂਹੰਨਾ 15:7
ਜੇ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਚਾਹੋ ਮੰਗੋ ਅਤੇ ਉਹ ਤੁਹਾਡੇ ਲਈ ਹੋ ਜਾਵੇਗਾ
Διαβάστε ਯੂਹੰਨਾ 15:7
4
ਯੂਹੰਨਾ 15:16
ਤੁਸਾਂ ਮੈਨੂੰ ਨਹੀਂ ਚੁਣਿਆ ਪਰ ਮੈਂ ਤੁਹਾਨੂੰ ਚੁਣਿਆ ਅਤੇ ਤੁਹਾਨੂੰ ਠਹਿਰਾਇਆ ਸੀ ਜੋ ਤੁਸੀਂ ਜਾ ਕੇ ਫਲਦਾਰ ਹੋਵੋ ਅਤੇ ਤੁਹਾਡਾ ਫਲ ਕਾਇਮ ਰਹੇ ਤਾਂ ਜੋ ਤੁਸੀਂ ਮੇਰਾ ਨਾਮ ਲੈ ਕੇ ਜੋ ਕੁਝ ਪਿਤਾ ਤੋਂ ਮੰਗੋ ਸੋ ਉਹ ਤੁਹਾਨੂੰ ਦੇਵੇ।
Διαβάστε ਯੂਹੰਨਾ 15:16
5
ਯੂਹੰਨਾ 15:13
ਏਦੋਂ ਵੱਧ ਪਿਆਰ ਕਿਸੇ ਦਾ ਨਹੀਂ ਹੁੰਦਾ ਜੋ ਆਪਣੀ ਜਾਨ ਆਪਣੇ ਮਿੱਤ੍ਰਾਂ ਦੇ ਬਦਲੇ ਦੇ ਦੇਵੇ
Διαβάστε ਯੂਹੰਨਾ 15:13
6
ਯੂਹੰਨਾ 15:2
ਹਰੇਕ ਟਹਿਣੀ ਜਿਹੜੀ ਮੇਰੇ ਵਿੱਚ ਹੈ ਅਰ ਫਲ ਨਹੀਂ ਦਿੰਦੀ ਉਹ ਉਸ ਨੂੰ ਲਾਹ ਸੁੱਟਦਾ ਹੈ ਅਤੇ ਹਰੇਕ ਜੋ ਫਲ ਦਿੰਦੀ ਹੈ ਉਹ ਉਸਨੂੰ ਛਾਂਗਦਾ ਹੈ ਤਾਂ ਜੋ ਹੋਰ ਵੀ ਫਲ ਦੇਵੇ
Διαβάστε ਯੂਹੰਨਾ 15:2
7
ਯੂਹੰਨਾ 15:12
ਮੇਰਾ ਹੁਕਮ ਇਹ ਹੈ ਭਈ ਤੁਸੀਂ ਇੱਕ ਦੂਏ ਨਾਲ ਪਿਆਰ ਕਰੋ ਜਿਵੇਂ ਮੈਂ ਤੁਹਾਡੇ ਨਾਲ ਪਿਆਰ ਕੀਤਾ
Διαβάστε ਯੂਹੰਨਾ 15:12
8
ਯੂਹੰਨਾ 15:8
ਮੇਰੇ ਪਿਤਾ ਦੀ ਵਡਿਆਈ ਇਸੇ ਤੋਂ ਹੁੰਦੀ ਹੈ ਜੋ ਤੁਸੀਂ ਬਹੁਤਾ ਫਲ ਦਿਓ ਅਰ ਇਉਂ ਤੁਸੀਂ ਮੇਰੇ ਚੇਲੇ ਹੋਵੋਗੇ
Διαβάστε ਯੂਹੰਨਾ 15:8
9
ਯੂਹੰਨਾ 15:1
ਮੈਂ ਸੱਚੀ ਅੰਗੂਰ ਦੀ ਬੇਲ ਹਾਂ ਅਤੇ ਮੇਰਾ ਪਿਤਾ ਬਾਗਵਾਨ ਹੈ
Διαβάστε ਯੂਹੰਨਾ 15:1
10
ਯੂਹੰਨਾ 15:6
ਜੇ ਕੋਈ ਮੇਰੇ ਵਿੱਚ ਨਾ ਰਹੇ ਤਾਂ ਉਹ ਟਹਿਣੀ ਦੀ ਨਿਆਈਂ ਬਾਹਰ ਸੁੱਟਿਆ ਜਾਂਦਾ ਅਤੇ ਸੁੱਕ ਜਾਂਦਾ ਹੈ ਅਰ ਲੋਕ ਉਨ੍ਹਾਂ ਨੂੰ ਇਕੱਠੀਆਂ ਕਰ ਕੇ ਅੱਗ ਵਿੱਚ ਝੋਕਦੇ ਹਨ ਅਤੇ ਓਹ ਸਾੜੀਆਂ ਜਾਂਦੀਆਂ ਹਨ
Διαβάστε ਯੂਹੰਨਾ 15:6
11
ਯੂਹੰਨਾ 15:11
ਏਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਜਾਵੇ।।
Διαβάστε ਯੂਹੰਨਾ 15:11
12
ਯੂਹੰਨਾ 15:10
ਜੇਕਰ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ ਤਾਂ ਮੇਰੇ ਪ੍ਰੇਮ ਵਿੱਚ ਰਹੋਗੇ ਜਿਵੇਂ ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਨਾ ਕੀਤੀ ਹੈ ਅਤੇ ਉਹ ਦੇ ਪ੍ਰੇਮ ਵਿੱਚ ਰਹਿੰਦਾ ਹਾਂ
Διαβάστε ਯੂਹੰਨਾ 15:10
13
ਯੂਹੰਨਾ 15:17
ਮੈਂ ਤੁਹਾਨੂੰ ਇੰਨ੍ਹਾਂ ਗੱਲਾਂ ਦਾ ਇਸ ਲਈ ਹੁਕਮ ਕਰਦਾ ਹਾਂ ਜੋ ਤੁਸੀਂ ਇੱਕ ਦੂਏ ਨਾਲ ਪਿਆਰ ਕਰੋ।।
Διαβάστε ਯੂਹੰਨਾ 15:17
14
ਯੂਹੰਨਾ 15:19
ਜੇ ਤੁਸੀਂ ਜਗਤ ਦੇ ਹੁੰਦੇ ਤਾਂ ਜਗਤ ਆਪਣਿਆਂ ਨਾਲ ਤੇਹ ਕਰਦਾ ਪਰ ਇਸ ਕਰਕੇ ਜੋ ਤੁਸੀਂ ਜਗਤ ਦੇ ਨਹੀਂ ਹੋ ਪਰ ਮੈਂ ਤੁਹਾਨੂੰ ਜਗਤ ਵਿੱਚੋਂ ਚੁਣ ਲਿਆ ਇਸ ਕਰਕੇ ਜਗਤ ਤੁਹਾਡੇ ਨਾਲ ਵੈਰ ਕਰਦਾ ਹੈ
Διαβάστε ਯੂਹੰਨਾ 15:19
Αρχική
Αγία Γραφή
Σχέδια
Βίντεο