1
ਉਤ 26:3
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਤੂੰ ਉਸ ਦੇਸ਼ ਵਿੱਚ ਜਾ ਟਿੱਕੀਂ। ਮੈਂ ਤੇਰੇ ਅੰਗ-ਸੰਗ ਹੋਵਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂ ਜੋ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ। ਮੈਂ ਉਸ ਸਹੁੰ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ, ਪੂਰੀ ਕਰਾਂਗਾ।
Σύγκριση
Διαβάστε ਉਤ 26:3
2
ਉਤ 26:4-5
ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ ਅਤੇ ਮੈਂ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ ਅਤੇ ਤੇਰੀ ਅੰਸ ਤੋਂ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ। ਕਿਉਂ ਜੋ ਅਬਰਾਹਾਮ ਨੇ ਮੇਰੀ ਅਵਾਜ਼ ਨੂੰ ਸੁਣਿਆ ਅਤੇ ਮੇਰੇ ਹੁਕਮਾਂ, ਮੇਰੀ ਬਿਧੀਆਂ ਅਤੇ ਮੇਰੀ ਬਿਵਸਥਾ ਦੀ ਪਾਲਨਾ ਕੀਤੀ।
Διαβάστε ਉਤ 26:4-5
3
ਉਤ 26:22
ਤਦ ਉਹ ਉੱਥੋਂ ਅੱਗੇ ਤੁਰ ਪਿਆ ਅਤੇ ਇੱਕ ਹੋਰ ਖੂਹ ਪੁੱਟਿਆ ਅਤੇ ਉਸ ਵਿਖੇ ਉਨ੍ਹਾਂ ਨੇ ਕੌੜੇ ਬਚਨ ਨਹੀਂ ਬੋਲੇ, ਇਸ ਲਈ ਉਹ ਨੇ ਉਸ ਖੂਹ ਦਾ ਨਾਮ ਇਹ ਆਖ ਕੇ ਰਹੋਬੋਥ ਰੱਖਿਆ ਕਿ ਹੁਣ ਯਹੋਵਾਹ ਨੇ ਸਾਨੂੰ ਚੌੜਾ ਸਥਾਨ ਦਿੱਤਾ ਹੈ ਅਤੇ ਅਸੀਂ ਇਸ ਧਰਤੀ ਵਿੱਚ ਫਲਾਂਗੇ। ਉਹ ਉੱਥੋਂ ਉਤਾਹਾਂ ਬਏਰਸ਼ਬਾ ਨੂੰ ਗਿਆ
Διαβάστε ਉਤ 26:22
4
ਉਤ 26:2
ਤਦ ਯਹੋਵਾਹ ਨੇ ਉਸ ਨੂੰ ਦਰਸ਼ਣ ਦੇ ਕੇ ਆਖਿਆ, ਮਿਸਰ ਨੂੰ ਨਾ ਜਾਈਂ ਪਰ ਉਸ ਦੇਸ਼ ਵਿੱਚ ਜਾਈਂ, ਜਿਹੜਾ ਮੈਂ ਤੈਨੂੰ ਦੱਸਾਂਗਾ।
Διαβάστε ਉਤ 26:2
5
ਉਤ 26:25
ਇਸ ਲਈ ਉਸ ਨੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਦਾ ਨਾਮ ਪੁਕਾਰਿਆ ਅਤੇ ਉੱਥੇ ਆਪਣਾ ਤੰਬੂ ਖੜ੍ਹਾ ਕੀਤਾ ਅਤੇ ਉੱਥੇ ਇਸਹਾਕ ਦੇ ਸੇਵਕਾਂ ਨੇ ਇੱਕ ਖੂਹ ਪੁੱਟਿਆ।
Διαβάστε ਉਤ 26:25
Αρχική
Αγία Γραφή
Σχέδια
Βίντεο