Λογότυπο YouVersion
Εικονίδιο αναζήτησης

ਉਤ 23

23
ਸਾਰਾਹ ਦੀ ਮੌਤ ਅਤੇ ਦਫ਼ਨਾਇਆ ਜਾਣਾ
1ਸਾਰਾਹ ਦੀ ਉਮਰ ਇੱਕ ਸੌ ਸਤਾਈ ਸਾਲਾਂ ਦੀ ਹੋਈ, 2ਜਦ ਸਾਰਾਹ ਦੀ ਐਨੀ ਉਮਰ ਹੋ ਗਈ ਤਾਂ ਉਹ ਕਿਰਯਥ-ਅਰਬਾ ਅਰਥਾਤ ਹਬਰੋਨ ਵਿੱਚ ਮਰ ਗਈ, ਜਿਹੜਾ ਕਨਾਨ ਦੇਸ਼ ਵਿੱਚ ਹੈ। ਇਸ ਲਈ ਅਬਰਾਹਾਮ ਸਾਰਾਹ ਲਈ ਰੋਣ-ਪਿੱਟਣ ਲਈ ਆਇਆ। 3ਫੇਰ ਅਬਰਾਹਾਮ ਆਪਣੇ ਮੁਰਦੇ ਦੇ ਅੱਗਿਓਂ ਉੱਠ ਕੇ ਹੇਤ ਦੇ ਪੁੱਤਰਾਂ ਨੂੰ ਆਖਣ ਲੱਗਾ, 4ਮੈਂ ਪਰਦੇਸੀ ਅਤੇ ਤੁਹਾਡੇ ਵਿੱਚ ਅਜਨਬੀ ਹਾਂ। ਤੁਸੀਂ ਆਪਣੇ ਵਿੱਚ ਇੱਕ ਕਬਰਿਸਤਾਨ ਮੇਰੀ ਵਿਰਾਸਤ ਕਰ ਦਿਓ ਤਾਂ ਜੋ ਮੈਂ ਆਪਣਾ ਮੁਰਦਾ ਦੱਬ ਦਿਆਂ। 5ਹੇਤ ਦੇ ਪੁੱਤਰਾਂ ਨੇ ਅਬਰਾਹਾਮ ਨੂੰ ਉੱਤਰ ਦਿੱਤਾ, 6ਪ੍ਰਭੂ#23:6 ਸ਼੍ਰੀ ਮਾਨ ਜੀ ਜੀ, ਸਾਡੀ ਸੁਣੋ। ਸਾਡੇ ਵਿੱਚ ਤੁਸੀਂ ਪਰਮੇਸ਼ੁਰ ਦੇ ਸ਼ਹਿਜ਼ਾਦੇ ਹੋ। ਆਪਣੇ ਮੁਰਦੇ ਨੂੰ ਸਾਡੀਆਂ ਕਬਰਾਂ ਵਿੱਚੋਂ ਸਭ ਤੋਂ ਚੰਗੀ ਕਬਰ ਵਿੱਚ ਦੱਬ ਦਿਓ। ਤੁਹਾਡੇ ਮੁਰਦੇ ਨੂੰ ਦੱਬਣ ਲਈ ਸਾਡੇ ਵਿੱਚੋਂ ਕੋਈ ਵੀ ਆਪਣੀ ਕਬਰ ਲੈਣ ਤੋਂ ਤੁਹਾਨੂੰ ਨਹੀਂ ਰੋਕੇਗਾ। 7ਤਦ ਅਬਰਾਹਾਮ ਉੱਠਿਆ ਅਤੇ ਉਸ ਦੇਸ਼ ਦੇ ਲੋਕਾਂ ਅਰਥਾਤ ਹੇਤ ਦੇ ਪੁੱਤਰਾਂ ਦੇ ਅੱਗੇ ਝੁੱਕਿਆ, 8ਅਤੇ ਉਨ੍ਹਾਂ ਨੂੰ ਕਿਹਾ ਕਿ ਜੇ ਤੁਹਾਡੀ ਮਰਜ਼ੀ ਹੋਵੇ ਕਿ ਮੈਂ ਆਪਣੇ ਮੁਰਦੇ ਨੂੰ ਆਪਣੇ ਅੱਗੋਂ ਦੱਬ ਦੇਵਾਂ ਤਾਂ ਮੇਰੀ ਅਰਜ਼ ਸੁਣੋ ਅਤੇ ਸੋਹਰ ਦੇ ਪੁੱਤਰ ਅਫ਼ਰੋਨ ਦੇ ਅੱਗੇ ਮੇਰੇ ਲਈ ਬੇਨਤੀ ਕਰੋ 9ਤਾਂ ਜੋ ਉਹ ਮੈਨੂੰ ਮਕਫ਼ੇਲਾਹ ਦੀ ਗੁਫ਼ਾ ਦੇਵੇ, ਜਿਹੜੀ ਉਸ ਦੇ ਖੇਤ ਦੇ ਬੰਨੇ ਨਾਲ ਹੈ। ਉਹ ਉਸ ਦਾ ਪੂਰਾ ਮੁੱਲ ਤੁਹਾਡੇ ਸਨਮੁਖ ਲੈ ਲਵੇ ਤਾਂ ਜੋ ਉਹ ਕਬਰਿਸਤਾਨ ਮੇਰੀ ਨਿੱਜ ਭੂਮੀ ਹੋਵੇ। 10ਅਫ਼ਰੋਨ ਹੇਤ ਦੇ ਪੁੱਤਰਾਂ ਦੇ ਵਿਚਕਾਰ ਬੈਠਾ ਹੋਇਆ ਸੀ, ਇਸ ਲਈ ਜਿੰਨ੍ਹੇ ਹਿੱਤੀ ਉਸ ਨਗਰ ਦੇ ਫਾਟਕ ਤੋਂ ਲੰਘਦੇ ਸਨ ਉਹਨਾਂ ਸਾਰਿਆਂ ਦੇ ਅੱਗੇ ਅਬਰਾਹਾਮ ਨੂੰ ਉੱਤਰ ਦਿੱਤਾ, 11ਨਹੀਂ, ਮੇਰੇ ਪ੍ਰਭੂ#23:11 ਸ਼੍ਰੀ ਮਾਨ ਜੀ, ਮੇਰੀ ਸੁਣੋ। ਮੈਂ ਇਹ ਖੇਤ ਤੁਹਾਨੂੰ ਦਿੰਦਾ ਹਾਂ ਅਤੇ ਇਹ ਗੁਫ਼ਾ ਵੀ ਜਿਹੜੀ ਉਹ ਦੇ ਵਿੱਚ ਹੈ। ਮੈਂ ਆਪਣੀ ਕੌਮ ਦੇ ਪੁੱਤਰਾਂ ਦੇ ਸਾਹਮਣੇ ਤੁਹਾਨੂੰ ਦਿੰਦਾ ਹਾਂ। ਤੁਸੀਂ ਆਪਣੇ ਮੁਰਦੇ ਨੂੰ ਉੱਥੇ ਦੱਬ ਦਿਓ। 12ਫੇਰ ਅਬਰਾਹਾਮ ਉਸ ਦੇਸ਼ ਦੇ ਲੋਕਾਂ ਦੇ ਸਨਮੁਖ ਝੁਕਿਆ 13ਅਤੇ ਉਸ ਦੇਸ਼ ਦੇ ਲੋਕਾਂ ਦੇ ਸੁਣਦੇ ਹੋਏ ਅਫ਼ਰੋਨ ਨੂੰ ਆਖਿਆ, ਜੇਕਰ ਤੂੰ ਅਜਿਹਾ ਚਾਹੁੰਦਾ ਹੈ ਤਦ ਮੇਰੀ ਸੁਣ, ਮੈਂ ਉਸ ਖੇਤ ਦਾ ਮੁੱਲ ਦਿੰਦਾ ਹਾਂ। ਉਹ ਮੇਰੀ ਵੱਲੋਂ ਲੈ ਤਾਂ ਜੋ ਮੈਂ ਆਪਣੇ ਮੁਰਦੇ ਨੂੰ ਉੱਥੇ ਦੱਬਾਂ। 14ਅਫ਼ਰੋਨ ਨੇ ਇਹ ਆਖ ਕੇ ਅਬਰਾਹਾਮ ਨੂੰ ਉੱਤਰ ਦਿੱਤਾ, 15ਪ੍ਰਭੂ ਜੀ, ਮੇਰੀ ਸੁਣੋ ਇਸ ਜ਼ਮੀਨ ਦਾ ਮੁੱਲ, ਜੋ ਚਾਰ ਸੌ ਚਾਂਦੀ ਦੇ ਸਿੱਕੇ#23:15 4.6 ਕਿਲੋਗ੍ਰਾਮ ਹੈ ਪਰ ਇਹ ਸਾਡੇ ਵਿੱਚਕਾਰ ਕੀ ਹੈ? ਆਪਣੇ ਮੁਰਦੇ ਨੂੰ ਦੱਬ ਦਿਓ। 16ਅਬਰਾਹਾਮ ਨੇ ਅਫ਼ਰੋਨ ਦੀ ਗੱਲ ਮੰਨ ਲਈ ਅਤੇ ਅਬਰਾਹਾਮ ਨੇ ਚਾਂਦੀ ਦੇ ਚਾਰ ਸੌ ਸਿੱਕੇ ਜੋ ਵਪਾਰੀਆਂ ਵਿੱਚ ਚਲਦੇ ਸਨ, ਜਿਹੜਾ ਉਹ ਨੇ ਹਿੱਤੀਆਂ ਦੇ ਸੁਣਦੇ ਹੋਏ ਬੋਲਿਆ ਸੀ, ਅਫ਼ਰੋਨ ਲਈ ਤੋਲ ਦਿੱਤਾ। 17ਇਸ ਤਰ੍ਹਾਂ ਮਕਫ਼ੇਲਾਹ ਵਾਲਾ ਅਫ਼ਰੋਨ ਦਾ ਖੇਤ, ਜਿਹੜਾ ਮਮਰੇ ਦੇ ਸਾਹਮਣੇ ਹੈ ਅਤੇ ਖੇਤ ਦੇ ਵਿੱਚ ਦੀ ਗੁਫ਼ਾ ਅਤੇ ਸਾਰੇ ਰੁੱਖ ਜਿਹੜੇ ਖੇਤ ਵਿੱਚ ਅਤੇ ਜੋ ਉਸ ਦੇ ਬੰਨਿਆਂ ਦੇ ਉੱਤੇ ਸਨ, 18ਹਿੱਤੀਆਂ ਦੇ ਅਤੇ ਉਨ੍ਹਾਂ ਸਾਰਿਆਂ ਦੇ ਸਨਮੁਖ ਜਿਹੜੇ ਉਸ ਨਗਰ ਦੇ ਫਾਟਕ ਵਿੱਚੋਂ ਦੀ ਲੰਘਦੇ ਸਨ, ਇਹ ਅਬਰਾਹਾਮ ਦੀ ਨਿੱਜ ਭੂਮੀ ਹੋ ਗਈ। 19ਇਸ ਦੇ ਮਗਰੋਂ ਅਬਰਾਹਾਮ ਨੇ ਆਪਣੀ ਪਤਨੀ ਸਾਰਾਹ ਨੂੰ ਮਕਫ਼ੇਲਾਹ ਦੇ ਖੇਤ ਦੀ ਗੁਫ਼ਾ ਵਿੱਚ ਜਿਹੜੀ ਮਮਰੇ ਦੇ ਸਾਹਮਣੇ ਹੈ ਅਰਥਾਤ ਕਨਾਨ ਦੇਸ਼ ਦੇ ਹਬਰੋਨ ਵਿੱਚ ਦੱਬ ਦਿੱਤਾ। 20ਇਸ ਤਰ੍ਹਾਂ ਉਹ ਖੇਤ ਅਤੇ ਉਹ ਦੇ ਵਿਚਲੀ ਗੁਫ਼ਾ, ਹੇਤ ਦੇ ਪੁੱਤਰਾਂ ਤੋਂ ਕਬਰਿਸਤਾਨ ਲਈ ਅਬਰਾਹਾਮ ਦੀ ਨਿੱਜ ਭੂਮੀ ਹੋ ਗਈ।

Επιλέχθηκαν προς το παρόν:

ਉਤ 23: IRVPun

Επισημάνσεις

Κοινοποίηση

Αντιγραφή

None

Θέλετε να αποθηκεύονται οι επισημάνσεις σας σε όλες τις συσκευές σας; Εγγραφείτε ή συνδεθείτε