1
ਉਤ 3:6
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ।
Vertaa
Tutki ਉਤ 3:6
2
ਉਤ 3:1
ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ?
Tutki ਉਤ 3:1
3
ਉਤ 3:15
ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਂਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ।
Tutki ਉਤ 3:15
4
ਉਤ 3:16
ਉਸ ਨੇ ਇਸਤਰੀ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ। ਪੀੜ ਨਾਲ ਤੂੰ ਬੱਚੇ ਜਣੇਂਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ।
Tutki ਉਤ 3:16
5
ਉਤ 3:19
ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ।
Tutki ਉਤ 3:19
6
ਉਤ 3:17
ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਇਸ ਦੀ ਉਪਜ ਆਪਣੀ ਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ।
Tutki ਉਤ 3:17
7
ਉਤ 3:11
ਉਸ ਨੇ ਪੁੱਛਿਆ, ਤੈਨੂੰ ਕਿਸ ਨੇ ਦੱਸਿਆ ਜੋ ਤੂੰ ਨੰਗਾ ਹੈਂ? ਜਿਸ ਰੁੱਖ ਤੋਂ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਦਾ ਫਲ ਨਾ ਖਾਵੀਂ ਕੀ ਤੂੰ ਉਸ ਦਾ ਫਲ ਖਾਧਾ ਹੈ?
Tutki ਉਤ 3:11
8
ਉਤ 3:24
ਇਸ ਲਈ ਉਸ ਨੇ ਆਦਮ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵੱਲ ਦੂਤਾਂ ਨੂੰ ਅਤੇ ਚਾਰ ਚੁਫ਼ੇਰੇ ਘੁੰਮਣ ਵਾਲੀ ਅੱਗ ਦੀ ਤਲਵਾਰ ਨੂੰ ਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ।
Tutki ਉਤ 3:24
9
ਉਤ 3:20
ਆਦਮ ਨੇ ਆਪਣੀ ਪਤਨੀ ਦਾ ਨਾਮ ਹੱਵਾਹ ਰੱਖਿਆ ਕਿਉਂ ਜੋ ਉਹ ਸਾਰੇ ਜੀਉਂਦਿਆਂ ਦੀ ਮਾਤਾ ਹੋਈ।
Tutki ਉਤ 3:20
Koti
Raamattu
Suunnitelmat
Videot