1
ਉਤ 6:6
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਯਹੋਵਾਹ ਧਰਤੀ ਉੱਤੇ ਆਦਮੀ ਦੀ ਸਿਰਜਣਾ ਕਰਕੇ ਪਛਤਾਇਆ ਅਤੇ ਉਹ ਮਨ ਵਿੱਚ ਦੁਖੀ ਹੋਇਆ।
Vertaa
Tutki ਉਤ 6:6
2
ਉਤ 6:5
ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਭਰਿਆ ਹੁੰਦਾ ਹੈ।
Tutki ਉਤ 6:5
3
ਉਤ 6:8
ਪਰ ਨੂਹ ਉੱਤੇ ਯਹੋਵਾਹ ਦੀ ਕਿਰਪਾ ਹੋਈ।
Tutki ਉਤ 6:8
4
ਉਤ 6:9
ਇਹ ਨੂਹ ਦੀ ਵੰਸ਼ਾਵਲੀ ਹੈ। ਨੂਹ ਇੱਕ ਧਰਮੀ ਮਨੁੱਖ ਸੀ, ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ-ਨਾਲ ਚਲਦਾ ਸੀ।
Tutki ਉਤ 6:9
5
ਉਤ 6:7
ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਸ ਦੀ ਮੈਂ ਰਚਨਾ ਕੀਤੀ, ਹੈ, ਆਦਮੀ, ਡੰਗਰ, ਘਿੱਸਰਨ ਵਾਲੇ ਅਤੇ ਅਕਾਸ਼ ਦੇ ਪੰਛੀਆਂ ਨੂੰ ਵੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ, ਕਿਉਂ ਜੋ ਮੈਂ ਉਨ੍ਹਾਂ ਨੂੰ ਬਣਾ ਕੇ ਪਛਤਾਉਂਦਾ ਹਾਂ।
Tutki ਉਤ 6:7
6
ਉਤ 6:1-4
ਫਿਰ ਜਦ ਮਨੁੱਖ ਧਰਤੀ ਉੱਤੇ ਵਧਣ ਲੱਗ ਪਏ ਅਤੇ ਉਨ੍ਹਾਂ ਤੋਂ ਧੀਆਂ ਜੰਮੀਆਂ। ਤਦ ਪਰਮੇਸ਼ੁਰ ਦੇ ਪੁੱਤਰਾਂ ਨੇ ਮਨੁੱਖ ਦੀਆਂ ਧੀਆਂ ਨੂੰ ਵੇਖਿਆ ਕਿ ਉਹ ਸੋਹਣੀਆਂ ਹਨ, ਤਦ ਉਨ੍ਹਾਂ ਨੇ ਉਨ੍ਹਾਂ ਸਾਰੀਆਂ ਵਿੱਚੋਂ ਆਪਣੇ ਲਈ ਚੁਣ ਕੇ ਉਹਨਾਂ ਨਾਲ ਵਿਆਹ ਕਰ ਲਏ। ਯਹੋਵਾਹ ਨੇ ਆਖਿਆ, ਮੇਰਾ ਆਤਮਾ ਮਨੁੱਖ ਦੇ ਵਿਰੁੱਧ ਸਦਾ ਤੱਕ ਵਾਦ-ਵਿਵਾਦ ਨਹੀਂ ਕਰਦਾ ਰਹੇਗਾ ਕਿਉਂਕਿ ਉਹ ਸਰੀਰ ਹੀ ਹੈ, ਉਸ ਦੀ ਉਮਰ ਇੱਕ ਸੌ ਵੀਹ ਸਾਲਾਂ ਦੀ ਹੋਵੇਗੀ। ਉਨ੍ਹਾਂ ਦਿਨਾਂ ਵਿੱਚ ਧਰਤੀ ਉੱਤੇ ਦੈਂਤ ਵੱਸਦੇ ਸਨ ਅਤੇ ਇਸ ਤੋਂ ਬਾਅਦ ਜਦ ਪਰਮੇਸ਼ੁਰ ਦੇ ਪੁੱਤਰ ਆਦਮੀ ਦੀਆਂ ਧੀਆਂ ਕੋਲ ਆਏ ਅਤੇ ਉਨ੍ਹਾਂ ਨੇ ਉਨ੍ਹਾਂ ਲਈ ਜੋ ਪੁੱਤਰ ਜਣੇ ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ।
Tutki ਉਤ 6:1-4
7
ਉਤ 6:22
ਤਦ ਨੂਹ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਪਰਮੇਸ਼ੁਰ ਨੇ ਉਸ ਨੂੰ ਹੁਕਮ ਦਿੱਤਾ ਸੀ।
Tutki ਉਤ 6:22
8
ਉਤ 6:13
ਪਰਮੇਸ਼ੁਰ ਨੇ ਨੂਹ ਨੂੰ ਆਖਿਆ, ਮੈਂ ਸਾਰੇ ਪ੍ਰਾਣੀਆਂ ਨੂੰ ਨਾਸ ਕਰਨ ਦਾ ਵਿਚਾਰ ਕਰ ਲਿਆ ਹੈ ਕਿਉਂ ਜੋ ਧਰਤੀ ਉਨ੍ਹਾਂ ਦੇ ਕਾਰਨ ਬੁਰਿਆਈ ਨਾਲ ਭਰ ਗਈ ਹੈ। ਵੇਖ ਮੈਂ ਉਨ੍ਹਾਂ ਨੂੰ ਧਰਤੀ ਦੇ ਸਮੇਤ ਨਾਸ ਕਰ ਦਿਆਂਗਾ।
Tutki ਉਤ 6:13
9
ਉਤ 6:14
ਤੂੰ ਗੋਫ਼ਰ ਦੀ ਲੱਕੜੀ ਤੋਂ ਆਪਣੇ ਲਈ ਇੱਕ ਕਿਸ਼ਤੀ ਬਣਾ। ਤੂੰ ਉਸ ਕਿਸ਼ਤੀ ਵਿੱਚ ਕੋਠੜੀਆਂ ਬਣਾਈਂ ਅਤੇ ਤੂੰ ਉਸ ਨੂੰ ਅੰਦਰੋਂ ਬਾਹਰੋਂ ਰਾਲ ਨਾਲ ਲਿੱਪੀਂ।
Tutki ਉਤ 6:14
10
ਉਤ 6:12
ਤਦ ਪਰਮੇਸ਼ੁਰ ਨੇ ਧਰਤੀ ਨੂੰ ਵੇਖਿਆ ਅਤੇ ਵੇਖੋ ਉਹ ਵਿਗੜੀ ਹੋਈ ਸੀ, ਕਿਉਂ ਜੋ ਸਾਰੇ ਮਨੁੱਖਾਂ ਨੇ ਆਪਣੇ ਚਾਲ-ਚਲਣ ਨੂੰ ਧਰਤੀ ਉੱਤੇ ਵਿਗਾੜ ਲਿਆ ਸੀ।
Tutki ਉਤ 6:12
11
ਉਤ 6:19
ਤੂੰ ਸਾਰੇ ਜੀਉਂਦੇ ਪ੍ਰਾਣੀਆਂ ਵਿੱਚੋਂ ਇੱਕ-ਇੱਕ ਜੋੜਾ ਅਰਥਾਤ ਨਰ ਅਤੇ ਮਾਦਾ ਕਿਸ਼ਤੀ ਵਿੱਚ ਲੈ ਲਈਂ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੇ ਨਾਲ ਜੀਉਂਦਾ ਰੱਖ ਸਕੇਂ।
Tutki ਉਤ 6:19
Koti
Raamattu
Suunnitelmat
Videot