YouVersion logo
Ikona pretraživanja

ਉਤਪਤ 6:1-4

ਉਤਪਤ 6:1-4 PERV

ਧਰਤੀ ਉੱਤੇ ਲੋਕਾਂ ਦੀ ਗਿਣਤੀ ਵੱਧਦੀ ਗਈ। ਇਨ੍ਹਾਂ ਲੋਕਾਂ ਦੇ ਘਰੀਂ ਕੁੜੀਆਂ ਜੰਮੀਆਂ। ਪਰਮੇਸ਼ੁਰ ਦੇ ਪੁੱਤਰਾਂ ਨੇ ਦੇਖਿਆ ਕਿ ਇਹ ਕੁੜੀਆਂ ਸੁੰਦਰ ਸਨ। ਇਸ ਲਈ ਪਰਮੇਸ਼ੁਰ ਦੇ ਪੁੱਤਰਾਂ ਨੇ ਆਪਣੀ ਚੁਣੀ ਹੋਈ ਕਿਸੇ ਵੀ ਕੁੜੀ ਨਾਲ ਸ਼ਾਦੀ ਕੀਤੀ। ਇਨ੍ਹਾਂ ਔਰਤਾਂ ਨੇ ਬੱਚਿਆਂ ਨੂੰ ਜਨਮ ਦਿੱਤਾ। ਉਸ ਸਮੇਂ ਦੌਰਾਨ ਅਤੇ ਬਾਅਦ ਵਿੱਚ, ਧਰਤੀ ਉੱਤੇ ਨੇਫ਼ਿਲੀਮ ਲੋਕ ਰਹਿੰਦੇ ਸਨ। ਉਹ ਮਸ਼ਹੂਰ ਲੋਕ ਸਨ। ਉਹ ਪੁਰਾਣੇ ਵੇਲਿਆਂ ਤੋਂ ਹੀ ਨਾਇੱਕ ਸਨ। ਫ਼ੇਰ ਯਹੋਵਾਹ ਨੇ ਆਖਿਆ, “ਲੋਕ ਤਾਂ ਸਿਰਫ਼ ਇਨਸਾਨ ਹਨ; ਮੈਂ ਆਪਣੇ ਆਤਮੇ ਨੂੰ ਉਨ੍ਹਾਂ ਖਾਤਿਰ ਸਦਾ ਲਈ ਪਰੇਸ਼ਾਨ ਨਹੀਂ ਕਰਾਂਗਾ। ਮੈਂ ਉਨ੍ਹਾਂ ਨੂੰ 120 ਵਰ੍ਹਿਆਂ ਦਾ ਜੀਵਨ ਦੇਵਾਂਗਾ।”