1
ਯੋਹਨ 10:10
ਪੰਜਾਬੀ ਮੌਜੂਦਾ ਤਰਜਮਾ
ਚੋਰ, ਚੋਰੀ ਕਰਨ, ਮਾਰਨ ਅਤੇ ਨਾਸ਼ ਕਰਨ ਲਈ ਹੀ ਆਉਂਦਾ ਹੈ; ਮੈਂ ਇਸ ਲਈ ਆਇਆ ਹਾਂ ਕਿ ਉਹਨਾਂ ਨੂੰ ਜੀਵਨ ਮਿਲੇ ਸਗੋਂ ਬੁਹਮੁੱਲਾ ਜੀਵਨ ਮਿਲੇ।
比較
ਯੋਹਨ 10:10で検索
2
ਯੋਹਨ 10:11
“ਮੈਂ ਚੰਗਾ ਚਰਵਾਹਾ ਹਾਂ। ਇੱਕ ਚੰਗਾ ਚਰਵਾਹਾ ਭੇਡਾਂ ਲਈ ਆਪਣੀ ਜਾਨ ਦੇ ਦਿੰਦਾ ਹੈ।
ਯੋਹਨ 10:11で検索
3
ਯੋਹਨ 10:27
ਮੇਰੀਆਂ ਭੇਡਾਂ ਮੇਰੀ ਆਵਾਜ਼ ਸੁਣਦੀਆਂ ਹਨ; ਮੈਂ ਉਹਨਾਂ ਨੂੰ ਜਾਣਦਾ ਹਾਂ, ਅਤੇ ਉਹ ਮੇਰੇ ਪਿੱਛੇ-ਪਿੱਛੇ ਚੱਲਦੀਆਂ ਹਨ।
ਯੋਹਨ 10:27で検索
4
ਯੋਹਨ 10:28
ਮੈਂ ਉਹਨਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ, ਅਤੇ ਉਹ ਕਦੇ ਨਹੀਂ ਮਰਨਗੀਆਂ। ਕੋਈ ਵੀ ਉਹਨਾਂ ਨੂੰ ਮੇਰੇ ਹੱਥੋਂ ਨਹੀਂ ਖੋਹ ਸਕਦਾ।
ਯੋਹਨ 10:28で検索
5
ਯੋਹਨ 10:9
ਮੈਂ ਦਰਵਾਜ਼ਾ ਹਾਂ; ਉਹ ਜੋ ਵੀ ਮੇਰੇ ਰਾਹੀਂ ਪਰਵੇਸ਼ ਕਰਦਾ ਹੈ ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆ ਜਾ ਸਕਣਗੇ, ਅਤੇ ਉਹਨਾਂ ਨੂੰ ਚਾਰਾ ਮਿਲੇਗਾ।
ਯੋਹਨ 10:9で検索
6
ਯੋਹਨ 10:14
“ਮੈਂ ਚੰਗਾ ਚਰਵਾਹਾ ਹਾਂ; ਅਤੇ ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ ਅਤੇ ਮੇਰੀਆਂ ਭੇਡਾਂ ਮੈਨੂੰ ਜਾਣਦੀਆਂ ਹਨ।
ਯੋਹਨ 10:14で検索
7
ਯੋਹਨ 10:29-30
ਮੇਰਾ ਪਿਤਾ ਜੋ ਸਭ ਤੋਂ ਮਹਾਨ ਹੈ ਉਹਨਾਂ ਨੇ ਮੈਨੂੰ ਇਹ ਭੇਡਾਂ ਦਿੱਤੀਆਂ ਹਨ। ਕੋਈ ਵੀ ਉਹਨਾਂ ਨੂੰ ਮੇਰੇ ਪਿਤਾ ਦੇ ਹੱਥੋਂ ਨਹੀਂ ਖੋਹ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।”
ਯੋਹਨ 10:29-30で検索
8
ਯੋਹਨ 10:15
ਜਿਵੇਂ ਕਿ ਪਿਤਾ ਮੈਨੂੰ ਜਾਣਦੇ ਹਨ, ਅਤੇ ਮੈਂ ਪਿਤਾ ਨੂੰ ਜਾਣਦਾ ਹਾਂ, ਅਤੇ ਮੈਂ ਆਪਣੀਆਂ ਭੇਡਾਂ ਲਈ ਆਪਣੀ ਜਾਨ ਦੇ ਦਿੰਦਾ ਹੈ।
ਯੋਹਨ 10:15で検索
9
ਯੋਹਨ 10:18
ਕੋਈ ਵੀ ਮੇਰੇ ਤੋਂ ਜਾਨ ਨਹੀਂ ਲੈਂਦਾ, ਪਰ ਮੈਂ ਇਸ ਨੂੰ ਆਪਣੀ ਮਰਜ਼ੀ ਅਨੁਸਾਰ ਦਿੰਦਾ ਹਾਂ। ਮੇਰੇ ਕੋਲ ਇਸ ਨੂੰ ਰੱਖਣ ਦਾ ਅਧਿਕਾਰ ਅਤੇ ਇਸ ਨੂੰ ਦੁਬਾਰਾ ਲੈਣ ਦਾ ਅਧਿਕਾਰ ਵੀ ਹੈ। ਇਹ ਹੁਕਮ ਮੈਨੂੰ ਮੇਰੇ ਪਿਤਾ ਵੱਲੋਂ ਮਿਲਿਆ ਹੈ।”
ਯੋਹਨ 10:18で検索
10
ਯੋਹਨ 10:7
ਤਦ ਯਿਸ਼ੂ ਨੇ ਫਿਰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਮੈਂ ਭੇਡਾਂ ਦਾ ਦਰਵਾਜ਼ਾ ਹਾਂ।
ਯੋਹਨ 10:7で検索
11
ਯੋਹਨ 10:12
ਜੋ ਕਾਮਾ ਹੈ ਉਹ ਚਰਵਾਹਾ ਨਹੀਂ ਹੁੰਦਾ ਅਤੇ ਭੇਡਾਂ ਦਾ ਮਾਲਕ ਨਹੀਂ ਹੁੰਦਾ। ਇਸ ਲਈ ਜਦੋਂ ਉਹ ਬਘਿਆੜ ਨੂੰ ਆਉਂਦਾ ਵੇਖਦਾ ਹੈ, ਤਾਂ ਉਹ ਭੇਡਾਂ ਨੂੰ ਛੱਡ ਦਿੰਦਾ ਹੈ ਅਤੇ ਭੱਜ ਜਾਂਦਾ ਹੈ। ਫਿਰ ਬਘਿਆੜ ਭੇਡਾਂ ਉੱਤੇ ਹਮਲਾ ਕਰਦਾ ਹੈ ਅਤੇ ਸਾਰੀਆਂ ਭੇਡਾਂ ਨੂੰ ਖੇਰੂੰ-ਖੇਰੂੰ ਕਰ ਦਿੰਦਾ ਹੈ।
ਯੋਹਨ 10:12で検索
12
ਯੋਹਨ 10:1
“ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਫ਼ਰੀਸੀਓ, ਜਿਹੜਾ ਵੀ ਦਰਵਾਜ਼ੇ ਰਾਹੀਂ ਭੇਡਾਂ ਦੇ ਵਾੜੇ ਵਿੱਚ ਨਹੀਂ ਆਉਂਦਾ, ਪਰ ਕਿਸੇ ਹੋਰ ਤਰੀਕੇ ਨਾਲ ਆਉਂਦਾ ਹੈ, ਉਹ ਚੋਰ ਅਤੇ ਡਾਕੂ ਹੈ।
ਯੋਹਨ 10:1で検索
ホーム
聖書
読書プラン
ビデオ