1
ਮੱਤੀਯਾਹ 19:26
ਪੰਜਾਬੀ ਮੌਜੂਦਾ ਤਰਜਮਾ
ਯਿਸ਼ੂ ਨੇ ਉਹਨਾਂ ਵੱਲ ਵੇਖਿਆ ਅਤੇ ਕਿਹਾ, “ਮਨੁੱਖ ਲਈ ਇਹ ਅਣਹੋਣਾ ਹੈ, ਪਰ ਪਰਮੇਸ਼ਵਰ ਤੋਂ ਸਭ ਕੁਝ ਹੋ ਸਕਦਾ ਹੈ।”
比較
ਮੱਤੀਯਾਹ 19:26で検索
2
ਮੱਤੀਯਾਹ 19:6
ਇਸ ਲਈ ਹੁਣ ਉਹ ਦੋ ਨਹੀਂ, ਪਰ ਇੱਕ ਸਰੀਰ ਹਨ। ਇਸ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਜੋੜਿਆ ਹੈ, ਮਨੁੱਖ ਉਹਨਾਂ ਨੂੰ ਅਲੱਗ ਨਾ ਕਰੇ।”
ਮੱਤੀਯਾਹ 19:6で検索
3
ਮੱਤੀਯਾਹ 19:4-5
ਯਿਸ਼ੂ ਨੇ ਉੱਤਰ ਦਿੱਤਾ, “ਕੀ ਤੁਸੀਂ ਇਹ ਨਹੀਂ ਪੜ੍ਹਿਆ? ਕਿ ਸ਼ੁਰੂਆਤ ਵਿੱਚ ਪਰਮੇਸ਼ਵਰ ਨੇ ਉਹਨਾਂ ਨੂੰ ‘ਨਰ ਅਤੇ ਨਾਰੀ ਕਰਕੇ ਬਣਾਇਆ,’ ਅਤੇ ਕਿਹਾ, ‘ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾਂ, ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।’
ਮੱਤੀਯਾਹ 19:4-5で検索
4
ਮੱਤੀਯਾਹ 19:14
ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ, ਉਹਨਾਂ ਨੂੰ ਨਾ ਰੋਕੋ ਕਿਉਂ ਜੋ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੈ।”
ਮੱਤੀਯਾਹ 19:14で検索
5
ਮੱਤੀਯਾਹ 19:30
ਪਰ ਬਹੁਤ ਸਾਰੇ ਜੋ ਪਹਿਲੇ ਹਨ, ਪਿਛਲੇ ਹੋਣਗੇ, ਅਤੇ ਜੋ ਪਿਛਲੇ ਹਨ, ਉਹ ਪਹਿਲੇ ਹੋਣਗੇ।”
ਮੱਤੀਯਾਹ 19:30で検索
6
ਮੱਤੀਯਾਹ 19:29
ਅਤੇ ਹਰ ਕੋਈ ਜਿਸਨੇ ਆਪਣੇ ਘਰ ਭਰਾਵਾਂ ਭੈਣਾਂ ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪ੍ਰਪਾਤ ਕਰੇਗਾ ਅਤੇ ਸਦੀਪਕ ਜੀਵਨ ਦਾ ਵਾਰਸ ਹੋਵੇਗਾ।
ਮੱਤੀਯਾਹ 19:29で検索
7
ਮੱਤੀਯਾਹ 19:21
ਯਿਸ਼ੂ ਉਸਨੂੰ ਆਖਦੇ ਹਨ, “ਅਗਰ ਤੂੰ ਸਪੂੰਰਨ ਬਣਨਾ ਚਾਹੁੰਦਾ ਹੈ, ਤਾਂ ਜਾ, ਆਪਣੀ ਜਾਇਦਾਦ ਵੇਚ ਅਤੇ ਗਰੀਬਾਂ ਨੂੰ ਵੰਡ ਦੇ, ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ। ਅਤੇ ਆ ਮੇਰੇ ਮਗਰ ਹੋ ਤੁਰ।”
ਮੱਤੀਯਾਹ 19:21で検索
8
ਮੱਤੀਯਾਹ 19:17
ਯਿਸ਼ੂ ਨੇ ਉੱਤਰ ਦਿੱਤਾ, “ਤੂੰ ਮੈਨੂੰ ਭਲਾਈ ਦੇ ਬਾਰੇ ਕਿਉਂ ਪੁੱਛਦਾ ਹੈ? ਭਲਾ ਤਾਂ ਸਿਰਫ ਇੱਕ ਪਰਮੇਸ਼ਵਰ ਹੀ ਹੈ। ਅਗਰ ਤੂੰ ਜੀਵਨ ਵਿੱਚ ਦਾਖਲ ਹੋਣਾ ਚਾਹੁੰਦਾ ਹੈ, ਤਾਂ ਹੁਕਮਾ ਨੂੰ ਮੰਨ।”
ਮੱਤੀਯਾਹ 19:17で検索
9
ਮੱਤੀਯਾਹ 19:24
ਫਿਰ ਮੈਂ ਤੁਹਾਨੂੰ ਆਖਦਾ ਹਾਂ, ਧਨੀ ਵਿਅਕਤੀ ਦਾ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੌਖਾ ਹੈ।”
ਮੱਤੀਯਾਹ 19:24で検索
10
ਮੱਤੀਯਾਹ 19:9
ਮੈਂ ਤੁਹਾਨੂੰ ਆਖਦਾ ਹਾਂ, ਕਿ ਜੇ ਕੋਈ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਲਾਕ ਦੇਵੇ, ਅਤੇ ਦੂਸਰੀ ਔਰਤ ਨਾਲ ਵਿਆਹ ਕਰਵਾਉਂਦਾ ਹੈ, ਉਹ ਵਿਭਚਾਰ ਕਰਦਾ ਹੈ।”
ਮੱਤੀਯਾਹ 19:9で検索
11
ਮੱਤੀਯਾਹ 19:23
ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਧਨੀ ਦਾ ਸਵਰਗ ਰਾਜ ਵਿੱਚ ਦਾਖਲ ਹੋਣਾ ਔਖਾ ਹੈ।
ਮੱਤੀਯਾਹ 19:23で検索
YouVersionはCookieを使用してユーザエクスペリエンスをカスタマイズします。当ウェブサイトを使用することにより、利用者はプライバシーポリシーに記載されているCookieの使用に同意するものとします。
ホーム
聖書
読書プラン
ビデオ