1
ਯੂਹੰਨਾ 4:24
ਪਵਿੱਤਰ ਬਾਈਬਲ O.V. Bible (BSI)
ਪਰਮੇਸ਼ੁਰ ਆਤਮਾ ਹੈ ਅਤੇ ਜੋ ਉਹ ਦੀ ਭਗਤੀ ਕਰਦੇ ਹਨ ਉਨ੍ਹਾਂ ਨੂੰ ਚਾਹੀਦਾ ਹੈ ਭਈ ਓਹ ਆਤਮਾ ਅਤੇ ਸਚਿਆਈ ਨਾਲ ਭਗਤੀ ਕਰਨ
Porównaj
Przeglądaj ਯੂਹੰਨਾ 4:24
2
ਯੂਹੰਨਾ 4:23
ਪਰ ਉਹ ਸਮਾ ਆਉਂਦਾ ਹੈ ਸਗੋਂ ਹੁਣੇ ਹੈ ਜੋ ਸੱਚੇ ਭਗਤ ਆਤਮਾ ਅਰ ਸਚਿਆਈ ਨਾਲ ਪਿਤਾ ਦੀ ਭਗਤੀ ਕਰਨਗੇ ਕਿਉਂਕਿ ਪਿਤਾ ਏਹੋ ਜੇਹੇ ਭਗਤਾਂ ਨੂੰ ਚਾਹੁੰਦਾ ਹੈ
Przeglądaj ਯੂਹੰਨਾ 4:23
3
ਯੂਹੰਨਾ 4:14
ਪਰ ਜੋ ਕੋਈ ਮੇਰਾ ਦਿੱਤਾ ਹੋਇਆ ਜਲ ਪੀਏਗਾ ਸੋ ਸਦੀਪਕਾਲ ਤੀਕੁ ਕਦੇ ਤਿਹਾਇਆ ਨਾ ਹੋਵੇਗਾ ਬਲਕਿ ਉਹ ਜਲ ਜੋ ਮੈਂ ਉਹ ਨੂੰ ਦਿਆਂਗਾ ਉਹ ਦੇ ਵਿੱਚ ਜਲ ਦਾ ਇੱਕ ਸੋਮਾ ਬਣ ਜਾਵੇਗਾ ਜੋ ਅਨੰਤ ਜੀਉਣ ਤੀਕੁਰ ਉੱਛਲਦਾ ਰਹੇਗਾ
Przeglądaj ਯੂਹੰਨਾ 4:14
4
ਯੂਹੰਨਾ 4:10
ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਜੇ ਤੂੰ ਪਰਮੇਸ਼ੁਰ ਦੀ ਬਖ਼ਸ਼ਿਸ਼ ਨੂੰ ਜਾਣਦੀ ਅਤੇ ਇਹ ਕੀ ਉਹ ਕੌਣ ਹੈ ਜੋ ਤੈਨੂੰ ਆਖਦਾ ਹੈ ਭਈ ਮੈਨੂੰ ਜਲ ਪਿਆ ਤਾਂ ਤੂੰ ਉਸ ਕੋਲੋਂ ਮੰਗਦੀ ਅਤੇ ਉਹ ਤੈਨੂੰ ਅੰਮ੍ਰਿਤ ਜਲ ਦਿੰਦਾ
Przeglądaj ਯੂਹੰਨਾ 4:10
5
ਯੂਹੰਨਾ 4:34
ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰਾ ਭੋਜਨ ਇਹੋ ਹੈ ਜੋ ਆਪਣੇ ਭੇਜਣ ਵਾਲੇ ਦੀ ਮਰਜ਼ੀ ਉੱਤੇ ਚੱਲਾਂ ਅਰ ਉਹ ਦਾ ਕੰਮ ਸੰਪੂਰਨ ਕਰਾਂ
Przeglądaj ਯੂਹੰਨਾ 4:34
6
ਯੂਹੰਨਾ 4:11
ਤੀਵੀਂ ਨੇ ਉਸ ਨੂੰ ਆਖਿਆ, ਮਹਾਰਾਜ ਤੇਰੇ ਕੋਲ ਕੋਈ ਡੋਲ ਭੀ ਨਹੀਂ ਹੈ ਅਤੇ ਨਾਲੇ ਖੂਹ ਭੀ ਡੂੰਘਾ ਹੈ ਫੇਰ ਅੰਮ੍ਰਿਤ ਜਲ ਤੈਨੂੰ ਕਿੱਥੋਂ ਮਿਲਿਆ ਹੈ?
Przeglądaj ਯੂਹੰਨਾ 4:11
7
ਯੂਹੰਨਾ 4:25-26
ਤੀਵੀਂ ਨੇ ਉਸ ਨੂੰ ਆਖਿਆ, ਮੈਂ ਜਾਣਦੀ ਹਾਂ ਜੋ ਮਸੀਹ ਆਉਂਦਾ ਹੈ ਜਿਹ ਨੂੰ ਖ੍ਰਿਸਟੁਸ ਕਰਕੇ ਸੱਦੀਦਾ ਹੈ। ਜਾਂ ਉਹ ਆਊਗਾ ਤਾਂ ਸਾਨੂੰ ਸੱਭੋ ਕੁਝ ਦੱਸੂ ਯਿਸੂ ਨੇ ਉਹ ਨੂੰ ਆਖਿਆ, ਮੈਂ ਜੋ ਤੇਰੇ ਨਾਲ ਬੋਲਦਾ ਹਾਂ ਸੋ ਉਹੋ ਹੀ ਹਾਂ।।
Przeglądaj ਯੂਹੰਨਾ 4:25-26
8
ਯੂਹੰਨਾ 4:29
ਚੱਲੋ, ਇੱਕ ਮਨੁੱਖ ਨੂੰ ਵੇਖੋ ਜਿਹ ਨੇ ਜੋ ਕੁਝ ਮੈਂ ਕੀਤਾ ਹੈ ਸੱਭੋ ਮੈਨੂੰ ਦੱਸ ਦਿੱਤਾ! ਇਹ ਕਿਤੇ ਮਸੀਹ ਤਾਂ ਨਹੀਂ?
Przeglądaj ਯੂਹੰਨਾ 4:29
Strona główna
Biblia
Plany
Nagrania wideo