1
ਉਤਪਤ 13:15
ਪਵਿੱਤਰ ਬਾਈਬਲ
ਇਹ ਸਾਰੀ ਧਰਤੀ ਜਿਹੜੀ ਤੂੰ ਦੇਖ ਰਿਹਾ ਹੈਂ, ਮੈਂ ਤੈਨੂੰ ਅਤੇ ਤੇਰੇ ਉੱਤਰਾਧਿਕਾਰੀਆਂ ਨੂੰ ਦੇ ਦੇਵਾਂਗਾ। ਇਹ ਹਮੇਸ਼ਾ ਤੁਹਾਡੀ ਹੀ ਰਹੇਗੀ।
Yenzanisa
Ongorora {{vhesi}}
2
ਉਤਪਤ 13:14
ਲੂਤ ਦੇ ਚੱਲੇ ਜਾਣ ਤੋਂ ਬਾਦ, ਯਹੋਵਾਹ ਨੇ ਅਬਰਾਮ ਨੂੰ ਆਖਿਆ, “ਆਪਣੇ ਆਲੇ-ਦੁਆਲੇ ਦੇਖ, ਉੱਤਰ ਵੱਲ ਅਤੇ ਦੱਖਣ ਵੱਲ ਦੇਖ, ਅਤੇ ਪੂਰਬ ਅਤੇ ਪੱਛਮ ਵੱਲ ਦੇਖ।
3
ਉਤਪਤ 13:16
ਮੈਂ ਤੁਹਾਡੇ ਬੰਦਿਆਂ ਦੀ ਗਿਣਤੀ ਵਿੱਚ ਇੰਨਾ ਵਾਧਾ ਕਰ ਦਿਆਂਗਾ ਜਿੰਨੀ ਧਰਤੀ ਉੱਤੇ ਧੂੜ ਹੈ। ਜੇ ਲੋਕੀ ਸਾਰੀ ਧਰਤੀ ਦੀ ਧੂੜ ਨੂੰ ਗਿਣ ਸੱਕਦੇ ਹਨ ਤਾਂ ਉਹ ਤੇਰੇ ਲੋਕਾਂ ਦੀ ਗਿਣਤੀ ਵੀ ਕਰ ਸੱਕਣਗੇ।
4
ਉਤਪਤ 13:8
ਇਸ ਲਈ ਅਬਰਾਮ ਨੇ ਲੂਤ ਨੂੰ ਆਖਿਆ, “ਤੇਰੇ ਅਤੇ ਮੇਰੇ ਦਰਮਿਆਨ ਕੋਈ ਝਗੜਾ ਨਹੀਂ ਹੋਣਾ ਚਾਹੀਦਾ। ਤੇਰੇ ਬੰਦਿਆਂ ਅਤੇ ਮੇਰੇ ਬੰਦਿਆਂ ਨੂੰ ਝਗੜਨਾ ਨਹੀਂ ਚਾਹੀਦਾ। ਤੂੰ ਅਤੇ ਮੈਂ ਭਰਾ ਹਾਂ।
5
ਉਤਪਤ 13:18
ਇਸ ਤਰ੍ਹਾਂ ਅਬਰਾਮ ਨੇ ਆਪਣਾ ਤੰਬੂ ਪੁੱਟ ਲਿਆ। ਉਹ ਮਮਰੇ ਦੇ ਵੱਡੇ ਰੁੱਖਾਂ ਨੇੜੇ ਜਾਕੇ ਰਹਿਣ ਲੱਗ ਪਿਆ। ਇਹ ਥਾਂ ਹਬਰੋਨ ਸ਼ਹਿਰ ਦੇ ਨੇੜੇ ਸੀ। ਉਸ ਥਾਂ ਉੱਤੇ ਵੀ ਅਬਰਾਮ ਨੇ ਯਹੋਵਾਹ ਦੀ ਉਪਾਸਨਾ ਲਈ ਇੱਕ ਜਗਵੇਦੀ ਉਸਾਰੀ।
6
ਉਤਪਤ 13:10
ਲੂਤ ਨੇ ਆਲੇ-ਦੁਆਲੇ ਨਜ਼ਰ ਮਾਰੀ ਅਤੇ ਯਰਦਨ ਦੀ ਵਾਦੀ ਦੇਖੀ। ਲੂਤ ਨੇ ਦੇਖਿਆ ਕਿ ਓੱਥੇ ਕਾਫ਼ੀ ਪਾਣੀ ਸੀ। (ਇਹ ਗੱਲ ਯਹੋਵਾਹ ਦੇ ਸਦੂਮ ਅਤੇ ਅਮੂਰਾਹ ਨੂੰ ਤਬਾਹ ਕਰਨ ਤੋਂ ਪਹਿਲਾਂ ਦੀ ਹੈ।) ਉਸ ਸਮੇਂ ਯਰਦਨ ਵਾਦੀ ਸੋਆਰ ਤੱਕ ਯਹੋਵਾਹ ਦੇ ਬਾਗ ਵਾਂਗ ਫੈਲੀ ਹੋਈ ਸੀ। ਇਹ ਧਰਤੀ ਮਿਸਰ ਦੇ ਵਾਂਗ ਚੰਗੀ ਸੀ।
Pekutangira
Bhaibheri
Zvirongwa
Mavideo