ਤਾਂ ਪਰਮੇਸ਼ੁਰ ਨੇ ਅਬੀਮਲਕ ਨੂੰ ਸੁਪਨੇ ਵਿੱਚ ਆਖਿਆ, “ਹਾਂ, ਮੈਂ ਜਾਣਦਾ ਹਾਂ ਕਿ ਤੂੰ ਨਿਰਦੋਸ਼ ਹੈਂ। ਅਤੇ ਮੈਂ ਇਹ ਵੀ ਜਾਣਦਾ ਹਾਂ ਤੈਨੂੰ ਇਸ ਗੱਲ ਦਾ ਪਤਾ ਨਹੀਂ ਸੀ ਕਿ ਤੂੰ ਕੀ ਕਰ ਰਿਹਾ ਸੀ। ਮੈਂ ਤੈਨੂੰ ਬਚਾ ਲਿਆ। ਮੈਂ ਤੈਨੂੰ ਪਾਪ ਨਹੀਂ ਕਰਨ ਦਿੱਤਾ। ਇਹ ਮੈਂ ਹੀ ਸੀ ਜਿਸਨੇ ਤੈਨੂੰ ਉਸ ਦੇ ਨਾਲ ਸੌਣ ਨਹੀਂ ਦਿੱਤਾ। ਇਸ ਲਈ ਅਬਰਾਹਾਮ ਨੂੰ ਉਸ ਦੀ ਪਤਨੀ ਮੋੜ ਦੇ। ਅਬਰਾਹਾਮ ਇੱਕ ਨਬੀ ਹੈ। ਉਹ ਤੇਰੇ ਲਈ ਪ੍ਰਾਰਥਨਾ ਕਰੇਗਾ, ਅਤੇ ਤੂੰ ਜੀਵੇਂਗਾ। ਪਰ ਜੇ ਤੂੰ ਅਬਰਾਹਾਮ ਨੂੰ ਸਾਰਾਹ ਨਾ ਮੋੜੀ ਤਾਂ ਮੈਂ ਤੈਨੂੰ ਬਚਨ ਦਿੰਦਾ ਹਾਂ ਕਿ ਤੂੰ ਮਾਰਿਆ ਜਾਵੇਂਗਾ। ਅਤੇ ਤੇਰੇ ਨਾਲ ਤੇਰਾ ਸਾਰਾ ਪਰਿਵਾਰ ਵੀ ਮਾਰਿਆ ਜਾਵੇਗਾ।”