1
ਯੂਹੰਨਾ ਦੀ ਇੰਜੀਲ 1:12
ਪਵਿੱਤਰ ਬਾਈਬਲ
ਕੁਝ ਲੋਕਾਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਵਿੱਚ ਵਿਸ਼ਵਾਸ ਕੀਤਾ, ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਬੱਚੇ ਹੋਣ ਦਾ ਹੱਕ ਦਿੱਤਾ।
Yenzanisa
Ongorora {{vhesi}}
2
ਯੂਹੰਨਾ ਦੀ ਇੰਜੀਲ 1:1
ਸੰਸਾਰ ਦੇ ਆਦਿ ਤੋਂ ਪਹਿਲਾਂ ਸ਼ਬਦ ਸੀ। ਸ਼ਬਦ ਪਰਮੇਸ਼ੁਰ ਦੇ ਸੰਗ ਸੀ। ਅਤੇ ਸ਼ਬਦ ਪਰਮੇਸ਼ੁਰ ਸੀ।
3
ਯੂਹੰਨਾ ਦੀ ਇੰਜੀਲ 1:5
ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ ਤੇ ਹਨੇਰੇ ਨੇ ਕਦੇ ਵੀ ਇਸ ਨੂੰ ਨਹੀਂ ਬੁਝਾਇਆ।
4
ਯੂਹੰਨਾ ਦੀ ਇੰਜੀਲ 1:14
ਸ਼ਬਦ ਮਨੁੱਖ ਬਣ ਗਿਆ ਅਤੇ ਸਾਡੇ ਵਿੱਚ ਰਿਹਾ। ਅਸੀਂ ਉਸਦੀ ਮਹਿਮਾ ਦੇਖੀ। ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਨਾਲ ਸੰਬੰਧਿਤ ਹੈ। ਇਹ ਸ਼ਬਦ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
5
ਯੂਹੰਨਾ ਦੀ ਇੰਜੀਲ 1:3-4
ਸਭ ਕੁਝ ਉਸ ਦੇ ਰਾਹੀਂ ਸਾਜਿਆ ਗਿਆ ਸੀ। ਉਸਤੋਂ ਬਿਨਾ ਕੁਝ ਵੀ ਨਹੀਂ ਸੀ ਰਚਿਆ ਗਿਆ। ਉਸ ਵਿੱਚ ਜੀਵਨ ਸੀ। ਉਹ ਜੀਵਨ ਸੰਸਾਰ ਦੇ ਲੋਕਾਂ ਵਾਸਤੇ ਚਾਨਣ ਸੀ।
6
ਯੂਹੰਨਾ ਦੀ ਇੰਜੀਲ 1:29
ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਦੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।
7
ਯੂਹੰਨਾ ਦੀ ਇੰਜੀਲ 1:10-11
ਸ਼ਬਦ ਪਹਿਲਾਂ ਤੋਂ ਹੀ ਸੰਸਾਰ ਵਿੱਚ ਸੀ। ਉਸ ਰਾਹੀਂ ਸੰਸਾਰ ਰਚਿਆ ਗਿਆ ਸੀ। ਪਰ ਸੰਸਾਰ ਨੇ ਉਸ ਨੂੰ ਨਹੀਂ ਪਛਾਣਿਆ। ਉਹ ਆਪਣੇ ਘਰ ਵਿੱਚ ਆਇਆ ਸੀ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ।
8
ਯੂਹੰਨਾ ਦੀ ਇੰਜੀਲ 1:9
ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਉਜਾਲਾ ਦਿੰਦਾ ਹੈ।
9
ਯੂਹੰਨਾ ਦੀ ਇੰਜੀਲ 1:17
ਸ਼ਰ੍ਹਾ ਮੂਸਾ ਰਾਹੀਂ ਦਿੱਤੀ ਗਈ ਸੀ ਪਰ ਕਿਰਪਾ ਅਤੇ ਸੱਚਾਈ ਯਿਸੂ ਮਸੀਹ ਰਾਹੀਂ ਆਈ।
Pekutangira
Bhaibheri
Zvirongwa
Mavideo