1
ਯੂਹੰਨਾ ਦੀ ਇੰਜੀਲ 11:25-26
ਪਵਿੱਤਰ ਬਾਈਬਲ
ਯਿਸੂ ਨੇ ਉਸ ਨੂੰ ਆਖਿਆ, “ਪੁਨਰ ਉਥਾਂਨ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਉਹ ਜਿਉਣਾ ਜਾਰੀ ਰੱਖੇਗਾ। ਹਰ ਵਿਅਕਤੀ, ਜੋ ਜਿਉਂਦਾ ਹੈ ਅਤੇ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸਦਾ ਵਿਸ਼ਵਾਸ ਕਰਦੀ ਹੈਂ?”
Yenzanisa
Ongorora {{vhesi}}
2
ਯੂਹੰਨਾ ਦੀ ਇੰਜੀਲ 11:40
ਯਿਸੂ ਨੇ ਮਾਰਥਾ ਨੂੰ ਆਖਿਆ, “ਯਾਦ ਕਰ। ਮੈਂ ਤੈਨੂੰ ਕੀ ਕਿਹਾ ਸੀ? ਮੈਂ ਤੈਨੂੰ ਕਿਹਾ ਸੀ ਕਿ ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾਂ ਵੇਖੇਂਗੀ।”
3
ਯੂਹੰਨਾ ਦੀ ਇੰਜੀਲ 11:35
ਯਿਸੂ ਰੋਇਆ।
4
ਯੂਹੰਨਾ ਦੀ ਇੰਜੀਲ 11:4
ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਆਖਿਆ, “ਇਸ ਬਿਮਾਰੀ ਦਾ ਨਤੀਜਾ ਮੌਤ ਨਹੀਂ ਹੋਵੇਗਾ, ਪਰ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਇਸ ਰਾਹੀਂ ਮਹਿਮਾਮਈ ਹੋਣ ਲਈ ਆਈ ਹੈ।”
5
ਯੂਹੰਨਾ ਦੀ ਇੰਜੀਲ 11:43-44
ਇਸ ਪ੍ਰਾਰਥਨਾ ਤੋਂ ਬਾਦ ਉਸ ਨੇ ਉੱਚੀ ਅਵਾਜ਼ ਵਿੱਚ ਬੁਲਾਇਆ, “ਲਾਜ਼ਰ, ਬਾਹਰ ਨਿਕਲ ਆ।” ਉਹ ਮਰਿਆ ਹੋਇਆ ਆਦਮੀ ਬਾਹਰ ਨਿਕਲ ਆਇਆ। ਉਸ ਦੇ ਹੱਥ-ਪੈਰ ਮਲਮਲ ਦੇ ਕੱਪੜੇ ਦੇ ਟੁਕੜਿਆਂ ਨਾਲ ਬਝੇ ਹੋਏ ਸਨ ਅਤੇ ਉਸਦਾ ਮੂੰਹ ਰੁਮਾਲ ਨਾਲ ਲਪੇਟਿਆ ਹੋਇਆ ਸੀ। ਯਿਸੂ ਨੇ ਲੋਕਾਂ ਨੂੰ ਆਖਿਆ, “ਇਸਦੇ ਉੱਪਰੋਂ ਕੱਪੜਾ ਹਟਾਵੋ ਅਤੇ ਇਸ ਨੂੰ ਜਾਣ ਦਿਓ।”
6
ਯੂਹੰਨਾ ਦੀ ਇੰਜੀਲ 11:38
ਇੱਕ ਵਾਰ ਫੇਰ ਯਿਸੂ ਨੇ ਆਪਣੇ ਦਿਲ ਵਿੱਚ ਬੜਾ ਦੁੱਖ ਮਹਿਸੂਸ ਕੀਤਾ। ਯਿਸੂ ਲਾਜ਼ਰ ਦੀ ਕਬਰ ਉੱਪਰ ਆਇਆ ਜੋ ਕਿ ਇੱਕ ਗੁਫਾ ਸੀ ਉਸ ਉੱਪਰ ਪੱਥਰ ਧਰਿਆ ਹੋਇਆ ਸੀ।
7
ਯੂਹੰਨਾ ਦੀ ਇੰਜੀਲ 11:11
ਯਿਸੂ ਨੇ ਇਹ ਗੱਲਾਂ ਆਖਣ ਤੋਂ ਬਾਅਦ ਕਿਹਾ, “ਸਾਡਾ ਮਿੱਤਰ ਲਾਜ਼ਰ ਇਸ ਵਕਤ ਸੌਂ ਰਿਹਾ ਹੈ, ਪਰ ਮੈਂ ਉਸ ਨੂੰ ਉੱਠਾਲਣ ਜਾ ਰਿਹਾ ਹਾਂ।”
Pekutangira
Bhaibheri
Zvirongwa
Mavideo