1
ਯੂਹੰਨਾ ਦੀ ਇੰਜੀਲ 12:26
ਪਵਿੱਤਰ ਬਾਈਬਲ
ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਟਹਿਲ ਕਰਦਾ ਹੈ, ਪਿਤਾ ਉਸ ਨੂੰ ਸਤਿਕਾਰਦਾ ਹੈ।
Yenzanisa
Ongorora {{vhesi}}
2
ਯੂਹੰਨਾ ਦੀ ਇੰਜੀਲ 12:25
ਜਿਹੜਾ ਮਨੁੱਖ ਆਪਣੀ ਜਾਣ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣਾ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ।
3
ਯੂਹੰਨਾ ਦੀ ਇੰਜੀਲ 12:24
ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਇੱਕ ਦਾਣਾ ਭੂਮੀ ਵਿੱਚ ਪੈਕੇ ਨਾ ਮਰੇ ਇੱਕ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫ਼ਲ ਦਿੰਦਾ ਹੈ।
4
ਯੂਹੰਨਾ ਦੀ ਇੰਜੀਲ 12:46
ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਵਿਅਕਤੀ ਜਿਹੜਾ ਮੇਰੇ ਵਿੱਚ ਨਿਹਚਾ ਰੱਖਦਾ, ਹਨੇਰੇ ਵਿੱਚ ਨਾ ਰਹੇ।
5
ਯੂਹੰਨਾ ਦੀ ਇੰਜੀਲ 12:47
“ਮੈਂ ਇਸ ਦੁਨੀਆਂ ਵਿੱਚ ਲੋਕਾਂ ਦਾ ਨਿਆਂ ਕਰਨ ਨਹੀਂ ਆਇਆ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ। ਇਸ ਲਈ ਮੈਂ ਉਹ ਨਹੀਂ ਹਾਂ ਜੋ ਲੋਕਾਂ ਦਾ ਨਿਆਂ ਕਰਦਾ ਹੈ ਜੋ ਮੇਰੀਆਂ ਸਿੱਖਿਆਵਾਂ ਸੁਣਦੇ ਹਨ ਅਤੇ ਇਸ ਨੂੰ ਨਹੀਂ ਮੰਨਦੇ।
6
ਯੂਹੰਨਾ ਦੀ ਇੰਜੀਲ 12:3
ਮਰਿਯਮ ਨੇ ਨਰਦ ਦੀ ਜੜ੍ਹ ਤੋਂ ਬਣੇ ਮਹਿੰਗੇ ਅਤਰ ਦਾ ਅੱਧਾ ਸੇਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਣਾਂ ਉੱਤੇ ਡੋਲ੍ਹਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਪੂੰਝੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।
7
ਯੂਹੰਨਾ ਦੀ ਇੰਜੀਲ 12:13
ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “‘ਉਸਦੀ ਉਸਤਤਿ ਕਰੋ!’ ‘ਪਰਮੇਸ਼ੁਰ ਉਸ ਨੂੰ ਅਸੀਸ ਦੇਵੇ ਜੋ ਕੋਈ ਪ੍ਰਭੂ ਦੇ ਨਾਮ ਤੇ ਆਉਂਦਾ ਹੈ।’ ਇਸਰਾਏਲ ਦੇ ਪਾਤਸ਼ਾਹ ਉੱਪਰ ਪਰਮੇਸ਼ੁਰ ਦੀ ਕਿਰਪਾ ਹੋਵੇ!”
8
ਯੂਹੰਨਾ ਦੀ ਇੰਜੀਲ 12:23
ਯਿਸੂ ਨੇ ਜਵਾਬ ਦਿੱਤਾ, “ਮਨੁੱਖ ਦੇ ਪੁੱਤਰ ਲਈ ਮਹਿਮਾਮਈ ਹੋਣ ਦਾ ਵੇਲਾ ਆ ਗਿਆ ਹੈ।
Pekutangira
Bhaibheri
Zvirongwa
Mavideo