1
ਯੂਹੰਨਾ ਦੀ ਇੰਜੀਲ 5:24
ਪਵਿੱਤਰ ਬਾਈਬਲ
“ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੋ ਮੇਰੇ ਸ਼ਬਦ ਸੁਣਦਾ ਹੈ ਅਤੇ ਉਸ ਵਿੱਚ ਵਿਸ਼ਵਾਸ ਕਰਦਾ ਹੈ। ਉਹ ਇੱਕ, ਜਿਸਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਹ ਦੋਸ਼ੀ ਨਹੀ ਠਹਿਰਾਇਆ ਜਾਏਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।
Yenzanisa
Ongorora {{vhesi}}
2
ਯੂਹੰਨਾ ਦੀ ਇੰਜੀਲ 5:6
ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਦੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”
3
ਯੂਹੰਨਾ ਦੀ ਇੰਜੀਲ 5:39-40
ਤੁਸੀਂ ਇਹ ਸੋਚਕੇ ਪੋਥੀਆਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੋਥੀਆਂ ਮੇਰੇ ਬਾਰੇ ਸਾਖੀ ਦਿੰਦੀਆਂ ਹਨ! ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇਨਕਾਰ ਕਰਦੇ ਹੋ।
4
ਯੂਹੰਨਾ ਦੀ ਇੰਜੀਲ 5:8-9
ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।” ਉਹ ਤੁਰੰਤ ਹੀ ਰਾਜੀ ਕੀਤਾ ਗਿਆ। ਉਸ ਨੇ ਆਪਣਾ ਬਿਸਤਰਾ ਚੁੱਕਿਆ ਅਤੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।
5
ਯੂਹੰਨਾ ਦੀ ਇੰਜੀਲ 5:19
ਪਰ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸੱਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।
Pekutangira
Bhaibheri
Zvirongwa
Mavideo