1
ਯੂਹੰਨਾ ਦੀ ਇੰਜੀਲ 7:38
ਪਵਿੱਤਰ ਬਾਈਬਲ
ਇਹ ਪੋਥੀਆਂ ਵਿੱਚ ਲਿਖਿਆ ਹੈ ਕੋ ਜੋ ਮੇਰੇ ਵਿੱਚ ਵਿਸ਼ਵਾਸ ਕਰੇਗਾ ਅਮ੍ਰਿਤ ਜਲ ਦੇ ਦਰਿਆ ਉਸ ਦੇ ਦਿਲ ਵੱਲੋਂ ਵਹਿਣਗੇ।”
Yenzanisa
Ongorora {{vhesi}}
2
ਯੂਹੰਨਾ ਦੀ ਇੰਜੀਲ 7:37
ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਖਲੋ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਸ ਨੂੰ ਮੇਰੇ ਕੋਲ ਆਕੇ ਪੀਣ ਦਿਉ।
3
ਯੂਹੰਨਾ ਦੀ ਇੰਜੀਲ 7:39
ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਵਿੱਚ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸੱਕਣਗੇ। ਕਿਉਂ ਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂ ਕਿ ਹਾਲੇ ਯਿਸੂ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।
4
ਯੂਹੰਨਾ ਦੀ ਇੰਜੀਲ 7:24
ਕਿਸੇ ਚੀਜ਼ ਦੇ ਬਾਹਰੀ ਸੂਰਤ ਦੇ ਆਧਾਰ ਤੇ ਨਿਆਂ ਨਾਂ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।”
5
ਯੂਹੰਨਾ ਦੀ ਇੰਜੀਲ 7:18
ਕੋਈ ਵੀ ਜੋ ਆਪਣੇ ਵਿੱਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ-ਆਪ ਨੂੰ ਮਸ਼ਹੂਰ ਕਰਨ ਲਈ ਕਰਦਾ ਹੈ। ਪਰ ਉਹ ਇੱਕ ਜਿਹੜਾ, ਉਸ ਨੂੰ ਮਸ਼ਹੂਰ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸਨੇ ਉਸ ਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ।
6
ਯੂਹੰਨਾ ਦੀ ਇੰਜੀਲ 7:16
ਯਿਸੂ ਨੇ ਜਵਾਬ ਦਿੱਤਾ “ਜੋ ਉਪਦੇਸ਼ ਮੈਂ ਦਿੰਦਾ ਹਾਂ, ਮੇਰੇ ਆਪਣੇ ਉਪਦੇਸ਼ ਨਹੀਂ ਹਨ, ਸਗੋਂ ਉਸਤੋਂ ਆਉਂਦੇ ਹਨ ਜਿਸਨੇ ਮੈਨੂੰ ਭੇਜਿਆ ਹੈ।
7
ਯੂਹੰਨਾ ਦੀ ਇੰਜੀਲ 7:7
ਦੁਨੀਆਂ ਤੁਹਾਡੇ ਨਾਲ ਨਫ਼ਰਤ ਨਹੀਂ ਕਰ ਸੱਕਦੀ। ਪਰ ਇਹ ਮੇਰੇ ਨਾਲ ਨਫ਼ਰਤ ਕਰਦੀ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਭੈੜੇ ਕੰਮ ਕਰਦੇ ਹਨ।
Pekutangira
Bhaibheri
Zvirongwa
Mavideo