ਯਿਸੂ ਨੇ ਉਸ ਔਰਤ ਨੂੰ ਵੇਖਿਆ ਅਤੇ ਆਖਣ ਲੱਗਾ, “ਹੇ ਔਰਤ, ਉਹ ਕਿੱਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ?”
ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਸ਼੍ਰੀਮਾਨ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।”
ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਰਨਾ ਨਹੀਂ ਕਰਦਾ। ਹੁਣ ਤੂੰ ਜਾ ਸੱਕਦੀ ਹੈਂ ਪਰ ਭਵਿੱਖ ਵਿੱਚ ਹੋਰ ਪਾਪ ਨਾ ਕਰੀਂ।”