Mufananidzo weYouVersion
Mucherechedzo Wekutsvaka

ਉਤਪਤ 13

13
ਅਬਰਾਮ ਦੀ ਕਨਾਨ ਵਿੱਚ ਵਾਪਸੀ
1ਇਸ ਤਰ੍ਹਾਂ, ਅਬਰਾਮ ਨੇ ਮਿਸਰ ਛੱਡ ਦਿੱਤਾ। ਅਬਰਾਮ ਆਪਣੀ ਪਤਨੀ ਅਤੇ ਆਪਣੀ ਸਾਰੀ ਮਲਕੀਅਤ ਸਮੇਤ ਨੇਗੇਵ ਵਿੱਚੋਂ ਹੌਲੇ ਲੰਘਿਆ। ਲੂਤ ਵੀ ਉਨ੍ਹਾਂ ਦੇ ਨਾਲ ਸੀ। 2ਇਸ ਸਮੇਂ, ਅਬਰਾਮ ਬਹੁਤ ਅਮੀਰ ਸੀ। ਉਸ ਦੇ ਪਾਸ ਬਹੁਤ ਸਾਰੇ ਪਸ਼ੂ ਅਤੇ ਸੋਨਾ-ਚਾਂਦੀ ਸੀ।
3ਅਬਰਾਮ ਆਲੇ-ਦੁਆਲੇ ਸਫ਼ਰ ਕਰਦਾ ਰਿਹਾ। ਉਸ ਨੇ ਨੇਗੇਵ ਨੂੰ ਛੱਡ ਦਿੱਤਾ ਅਤੇ ਬੈਤ-ਏਲ ਨੂੰ ਵਾਪਸ ਚੱਲਾ ਗਿਆ। ਉਹ ਉਸ ਥਾਂ ਤੇ ਚੱਲਾ ਗਿਆ ਜਿਹੜੀ ਬੈਤ-ਏਲ ਦੇ ਸ਼ਹਿਰ ਅਤੇ ਆਈ ਸ਼ਹਿਰ ਦੇ ਵਿੱਚਕਾਰ ਸੀ। ਇਹ ਓਹੀ ਥਾਂ ਸੀ ਜਿੱਥੇ ਅਬਰਾਮ ਅਤੇ ਉਸ ਦੇ ਪਰਿਵਾਰ ਨੇ ਪਹਿਲਾਂ ਵੀ ਡੇਰਾ ਲਾਇਆ ਸੀ। 4ਇਹ ਓਹੀ ਥਾਂ ਸੀ ਜਿੱਥੇ ਅਬਰਾਮ ਨੇ ਜਗਵੇਦੀ ਉਸਾਰੀ ਸੀ। ਇਸ ਲਈ ਅਬਰਾਮ ਨੇ ਇੱਥੇ ਯਹੋਵਾਹ ਦੀ ਉਪਾਸਨਾ ਕੀਤੀ।
ਅਬਰਾਮ ਅਤੇ ਲੂਤ ਦਾ ਅਲੱਗ ਹੋਣਾ
5ਇਸ ਸਮੇਂ ਦੌਰਾਨ, ਲੂਤ ਵੀ ਅਬਰਾਮ ਦੇ ਨਾਲ ਸਫ਼ਰ ਕਰ ਰਿਹਾ ਸੀ। ਲੂਤ ਕੋਲ ਬਹੁਤ ਸਾਰੇ ਜਾਨਵਰ ਅਤੇ ਤੰਬੂ ਸਨ। 6ਅਬਰਾਮ ਅਤੇ ਲੂਤ ਕੋਲ ਇੰਨੇ ਜਾਨਵਰ ਸਨ ਕਿ ਉਸ ਧਰਤੀ ਉੱਤੇ ਦੋਹਾਂ ਦਾ ਗੁਜ਼ਾਰਾ ਇਕੱਠੇ ਨਹੀਂ ਹੋ ਸੱਕਦਾ ਸੀ। 7ਕਨਾਨੀ ਲੋਕ ਅਤੇ ਪਰਿਜ਼ੀ ਲੋਕ ਵੀ ਉਸ ਵੇਲੇ ਉਸੇ ਧਰਤੀ ਉੱਤੇ ਰਹਿ ਰਹੇ ਸਨ। ਅਬਰਾਮ ਅਤੇ ਲੂਤ ਦੇ ਅਯਾਲੀਆਂ ਵਿੱਚ ਲੜਾਈ ਝਗੜਾ ਹੋਣ ਲੱਗ ਪਿਆ।
8ਇਸ ਲਈ ਅਬਰਾਮ ਨੇ ਲੂਤ ਨੂੰ ਆਖਿਆ, “ਤੇਰੇ ਅਤੇ ਮੇਰੇ ਦਰਮਿਆਨ ਕੋਈ ਝਗੜਾ ਨਹੀਂ ਹੋਣਾ ਚਾਹੀਦਾ। ਤੇਰੇ ਬੰਦਿਆਂ ਅਤੇ ਮੇਰੇ ਬੰਦਿਆਂ ਨੂੰ ਝਗੜਨਾ ਨਹੀਂ ਚਾਹੀਦਾ। ਤੂੰ ਅਤੇ ਮੈਂ ਭਰਾ ਹਾਂ। 9ਸਾਨੂੰ ਵੱਖ ਹੋ ਜਾਣਾ ਚਾਹੀਦਾ ਹੈ। ਤੂੰ ਜਿਹੜੀ ਵੀ ਥਾਂ ਚਾਹੇਂ ਚੁਣ ਸੱਕਦਾ ਹੈਂ। ਜੇ ਤੂੰ ਖੱਬੇ ਪਾਸੇ ਜਾਵੇਂਗਾ ਤਾਂ ਮੈਂ ਸੱਜੇ ਪਾਸੇ ਚੱਲਿਆ ਜਾਵਾਂਗਾ। ਜੇ ਤੂੰ ਸੱਜੇ ਪਾਸੇ ਜਾਵੇਂਗਾ ਤਾਂ ਮੈਂ ਖੱਬੇ ਪਾਸੇ ਚੱਲਿਆ ਜਾਵਾਂਗਾ।”
10ਲੂਤ ਨੇ ਆਲੇ-ਦੁਆਲੇ ਨਜ਼ਰ ਮਾਰੀ ਅਤੇ ਯਰਦਨ ਦੀ ਵਾਦੀ ਦੇਖੀ। ਲੂਤ ਨੇ ਦੇਖਿਆ ਕਿ ਓੱਥੇ ਕਾਫ਼ੀ ਪਾਣੀ ਸੀ। (ਇਹ ਗੱਲ ਯਹੋਵਾਹ ਦੇ ਸਦੂਮ ਅਤੇ ਅਮੂਰਾਹ ਨੂੰ ਤਬਾਹ ਕਰਨ ਤੋਂ ਪਹਿਲਾਂ ਦੀ ਹੈ।) ਉਸ ਸਮੇਂ ਯਰਦਨ ਵਾਦੀ ਸੋਆਰ ਤੱਕ ਯਹੋਵਾਹ ਦੇ ਬਾਗ ਵਾਂਗ ਫੈਲੀ ਹੋਈ ਸੀ। ਇਹ ਧਰਤੀ ਮਿਸਰ ਦੇ ਵਾਂਗ ਚੰਗੀ ਸੀ। 11ਇਸ ਲਈ ਲੂਤ ਨੇ ਯਰਦਨ ਦੀ ਵਾਦੀ ਵਿੱਚ ਰਹਿਣ ਦੀ ਚੋਣ ਕੀਤੀ। ਦੋਵੇਂ ਆਦਮੀ ਵੱਖ ਹੋ ਗਏ ਅਤੇ ਲੂਤ ਪੂਰਬ ਵੱਲ ਚੱਲ ਪਿਆ। 12ਅਬਰਾਮ ਕਨਾਨ ਦੀ ਧਰਤੀ ਉੱਤੇ ਠਹਿਰ ਗਿਆ ਅਤੇ ਲੂਤ ਵਾਦੀ ਦੇ ਸ਼ਹਿਰਾਂ ਅੰਦਰ ਰਹਿਣ ਲੱਗਾ। ਲੂਤ ਦੂਰ ਦੱਖਣ ਵੱਲ ਸਦੂਮ ਨੂੰ ਚੱਲਾ ਗਿਆ ਅਤੇ ਓੱਥੇ ਹੀ ਆਪਣਾ ਡੇਰਾ ਲਾ ਲਿਆ। 13ਯਹੋਵਾਹ ਜਾਣਦਾ ਸੀ ਕਿ ਸਦੂਮ ਦੇ ਲੋਕ ਬਹੁਤ ਬਦ ਅਤੇ ਪਾਪੀ ਸਨ।
14ਲੂਤ ਦੇ ਚੱਲੇ ਜਾਣ ਤੋਂ ਬਾਦ, ਯਹੋਵਾਹ ਨੇ ਅਬਰਾਮ ਨੂੰ ਆਖਿਆ, “ਆਪਣੇ ਆਲੇ-ਦੁਆਲੇ ਦੇਖ, ਉੱਤਰ ਵੱਲ ਅਤੇ ਦੱਖਣ ਵੱਲ ਦੇਖ, ਅਤੇ ਪੂਰਬ ਅਤੇ ਪੱਛਮ ਵੱਲ ਦੇਖ। 15ਇਹ ਸਾਰੀ ਧਰਤੀ ਜਿਹੜੀ ਤੂੰ ਦੇਖ ਰਿਹਾ ਹੈਂ, ਮੈਂ ਤੈਨੂੰ ਅਤੇ ਤੇਰੇ ਉੱਤਰਾਧਿਕਾਰੀਆਂ ਨੂੰ ਦੇ ਦੇਵਾਂਗਾ। ਇਹ ਹਮੇਸ਼ਾ ਤੁਹਾਡੀ ਹੀ ਰਹੇਗੀ। 16ਮੈਂ ਤੁਹਾਡੇ ਬੰਦਿਆਂ ਦੀ ਗਿਣਤੀ ਵਿੱਚ ਇੰਨਾ ਵਾਧਾ ਕਰ ਦਿਆਂਗਾ ਜਿੰਨੀ ਧਰਤੀ ਉੱਤੇ ਧੂੜ ਹੈ। ਜੇ ਲੋਕੀ ਸਾਰੀ ਧਰਤੀ ਦੀ ਧੂੜ ਨੂੰ ਗਿਣ ਸੱਕਦੇ ਹਨ ਤਾਂ ਉਹ ਤੇਰੇ ਲੋਕਾਂ ਦੀ ਗਿਣਤੀ ਵੀ ਕਰ ਸੱਕਣਗੇ। 17ਇਸ ਲਈ ਜਾਓ। ਆਪਣੀ ਧਰਤੀ ਦੀ ਲੰਬਾਈ ਅਤੇ ਚੌੜਾਈ ਦੁਆਲੇ ਚੱਲੋ, ਕਿਉਂਕਿ ਮੈਂ ਇਹ ਤੁਹਾਨੂੰ ਦੇ ਦੇਵਾਂਗਾ।”
18ਇਸ ਤਰ੍ਹਾਂ ਅਬਰਾਮ ਨੇ ਆਪਣਾ ਤੰਬੂ ਪੁੱਟ ਲਿਆ। ਉਹ ਮਮਰੇ ਦੇ ਵੱਡੇ ਰੁੱਖਾਂ ਨੇੜੇ ਜਾਕੇ ਰਹਿਣ ਲੱਗ ਪਿਆ। ਇਹ ਥਾਂ ਹਬਰੋਨ ਸ਼ਹਿਰ ਦੇ ਨੇੜੇ ਸੀ। ਉਸ ਥਾਂ ਉੱਤੇ ਵੀ ਅਬਰਾਮ ਨੇ ਯਹੋਵਾਹ ਦੀ ਉਪਾਸਨਾ ਲਈ ਇੱਕ ਜਗਵੇਦੀ ਉਸਾਰੀ।

Zvasarudzwa nguva ino

ਉਤਪਤ 13: PERV

Sarudza vhesi

Pakurirana nevamwe

Sarudza zvinyorwa izvi

None

Unoda kuti zviratidziro zvako zvichengetedzwe pamidziyo yako yose? Nyoresa kana kuti pinda