Mufananidzo weYouVersion
Mucherechedzo Wekutsvaka

ਉਤਪਤ 19

19
ਲੂਤ ਦੇ ਮਹਿਮਾਨ
1ਉਸ ਸ਼ਾਮ ਸਦੂਮ ਸ਼ਹਿਰ ਵਿੱਚ ਦੋ ਦੂਤ ਆਏ। ਲੂਤ ਸ਼ਹਿਰ ਦੇ ਦਰਵਾਜ਼ੇ ਤੇ ਬੈਠਾ ਹੋਇਆ ਸੀ ਅਤੇ ਉਸ ਨੇ ਦੂਤਾਂ ਨੂੰ ਦੇਖਿਆ। ਲੂਤ ਨੇ ਸੋਚਿਆ ਕਿ ਉਹ ਨਗਰ ਵਿੱਚੋਂ ਲੰਘਣ ਵਾਲੇ ਆਦਮੀ ਸਨ। ਲੂਤ ਉੱਠ ਖਲੋਤਾ ਅਤੇ ਉਨ੍ਹਾਂ ਕੋਲ ਚੱਲਾ ਗਿਆ ਅਤੇ ਝੁਕ ਗਿਆ। 2ਲੂਤ ਨੇ ਆਖਿਆ, “ਸ਼੍ਰੀਮਾਨ, ਕਿਰਪਾ ਕਰਕੇ ਮੇਰੇ ਘਰ ਆਓ, ਮੈਂ ਤੁਹਾਡੀ ਸੇਵਾ ਕਰਾਂਗਾ। ਓੱਥੇ ਤੁਸੀਂ ਆਪਣੇ ਪੈਰ ਧੋ ਸੱਕਦੇ ਹੋਂ ਅਤੇ ਰਾਤ ਠਹਿਰ ਸੱਕਦੇ ਹੋਂ। ਫ਼ੇਰ ਕੱਲ੍ਹ ਨੂੰ ਤੁਸੀਂ ਆਪਣਾ ਸਫ਼ਰ ਜਾਰੀ ਰੱਖ ਸੱਕਦੇ ਹੋਂ।”
ਦੂਤਾਂ ਨੇ ਜਵਾਬ ਦਿੱਤਾ, “ਨਹੀਂ ਅਸੀਂ ਨਗਰ ਦੇ ਚੌਕ ਵਿੱਚ ਰਾਤ ਗੁਜ਼ਾਰਾਂਗੇ।”
3ਪਰ ਲੂਤ ਉਨ੍ਹਾਂ ਨੂੰ ਆਪਣੇ ਘਰ ਆਉਣ ਦਾ ਸੱਦਾ ਦਿੰਦਾ ਰਿਹਾ। ਇਸ ਲਈ ਦੂਤ ਲੂਤ ਦੇ ਘਰ ਜਾਣ ਲਈ ਰਾਜ਼ੀ ਹੋ ਗਏ। ਉਹ ਲੂਤ ਦੇ ਘਰ ਗਏ। ਲੂਤ ਨੇ ਉਨ੍ਹਾਂ ਨੂੰ ਕੁਝ ਖਾਣ-ਪੀਣ ਵਾਸਤੇ ਦਿੱਤਾ। ਲੂਤ ਨੇ ਦੂਤਾਂ ਲਈ ਰੋਟੀ ਪਕਾਈ ਅਤੇ ਉਨ੍ਹਾਂ ਨੇ ਭੋਜਨ ਕਰ ਲਿਆ।
4ਉਸ ਸ਼ਾਮ, ਸੌਣ ਵੇਲੇ ਤੋਂ ਰਤਾ ਕੁ ਪਹਿਲਾਂ ਕੀ ਜਵਾਨ ਅਤੇ ਕੀ ਬੁੱਢੇ ਆਦਮੀ ਨਗਰ ਦੇ ਹਰ ਭਾਗ ਵਿੱਚੋਂ ਲੂਤ ਦੇ ਘਰ ਆ ਗਏ। ਉਹ ਘਰ ਦੇ ਆਲੇ-ਦੁਆਲੇ ਇਕੱਠੇ ਹੋ ਗਏ 5ਅਤੇ ਲੂਤ ਨੂੰ ਆਵਾਜ਼ ਮਾਰੀ। ਉਨ੍ਹਾਂ ਨੇ ਆਖਿਆ, “ਕਿੱਥੇ ਨੇ ਉਹ ਦੋ ਬੰਦੇ ਜਿਹੜੇ ਅੱਜ ਰਾਤੀਂ ਤੇਰੇ ਘਰ ਆਏ ਸਨ? ਉਨ੍ਹਾਂ ਨੂੰ ਸਾਡੇ ਕੋਲ ਬਾਹਰ ਲਿਆ। ਅਸੀਂ ਉਨ੍ਹਾਂ ਨਾਲ ਸੰਭੋਗ ਕਰਨਾ ਚਾਹੁੰਦੇ ਹਾਂ।”
6ਲੂਤ ਬਾਹਰ ਗਿਆ, ਅਤੇ ਆਪਣੇ ਪਿੱਛੇ ਦਰਵਾਜ਼ਾ ਬੰਦ ਕਰ ਦਿੱਤਾ। 7ਲੂਤ ਨੇ ਆਦਮੀਆਂ ਨੂੰ ਆਖਿਆ, “ਨਹੀਂ! ਦੋਸਤੋਂ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਮਿਹਰਬਾਨੀਂ ਕਰਕੇ ਇਹ ਬਦੀ ਨਾ ਕਰਿਓ! 8ਦੇਖੋ, ਮੇਰੀਆਂ ਦੋ ਧੀਆਂ ਹਨ ਜਿਹੜੀਆਂ ਕਦੇ ਵੀ ਕਿਸੇ ਮਰਦ ਨਾਲ ਨਹੀਂ ਸੁੱਤੀਆਂ। ਮੈਂ ਆਪਣੀਆਂ ਧੀਆਂ ਤੁਹਾਨੂੰ ਦੇ ਦਿਆਂਗਾ। ਤੁਸੀਂ ਉਨ੍ਹਾਂ ਨਾਲ ਜੋ ਚਾਹੋਂ ਕਰ ਸੱਕਦੇ ਹੋ। ਪਰ ਮਿਹਰਬਾਨੀ ਕਰਕੇ ਇਨ੍ਹਾਂ ਆਦਮੀਆਂ ਨਾਲ ਕੁਝ ਨਾ ਕਰਨਾ। ਇਹ ਆਦਮੀ ਮੇਰੇ ਘਰ ਆਏ ਹਨ ਅਤੇ ਮੈਂ ਇਨ੍ਹਾਂ ਦੀ ਰੱਖਿਆ ਜ਼ਰੂਰ ਕਰਾਂਗਾ।”
9ਘਰ ਦੇ ਆਲੇ-ਦੁਆਲੇ ਖੜ੍ਹੇ ਆਦਮੀਆਂ ਨੇ ਜਵਾਬ ਦਿੱਤਾ, “ਤੂੰ ਇੱਥੇ ਆ!” ਫ਼ੇਰ ਆਦਮੀਆਂ ਨੇ ਆਪਸ ’ਚ ਆਖਿਆ, “ਇਹ ਆਦਮੀ, ਲੂਤ, ਸਾਡੇ ਸ਼ਹਿਰ ਇੱਕ ਮਹਿਮਾਨ ਵਜੋਂ ਆਇਆ ਹੈ। ਹੁਣ ਇਹ ਸਾਨੂੰ ਦੱਸਣਾ ਚਾਹੁੰਦਾ ਹੈ ਕਿ ਸਾਨੂੰ ਕਿਵੇਂ ਜਿਉਣਾ ਚਾਹੀਦਾ ਹੈ!” ਆਦਮੀਆਂ ਨੇ ਲੂਤ ਨੂੰ ਆਖਿਆ, “ਅਸੀਂ ਤੇਰੇ ਨਾਲ ਇਨ੍ਹਾਂ ਨਾਲੋਂ ਵੀ ਬੁਰਾ ਸਲੂਕ ਕਰਾਂਗੇ।” ਇਸ ਤਰ੍ਹਾਂ ਆਦਮੀ ਲੂਤ ਦੇ ਨੇੜੇ-ਨੇੜੇ ਆਉਂਦੇ ਗਏ। ਉਹ ਦਰਵਾਜ਼ਾ ਤੋੜਨ ਹੀ ਵਾਲੇ ਸਨ।
10ਪਰ ਦੋ ਆਦਮੀਆਂ ਨੇ ਜਿਹੜੇ ਘਰ ਦੇ ਅੰਦਰ ਸਨ ਦਰਵਾਜ਼ਾ ਖੋਲ੍ਹਕੇ, ਆਪਣੇ ਹੱਥ ਬਾਹਰ ਕੱਢੇ ਅਤੇ ਲੂਤ ਨੂੰ ਘਰ ਅੰਦਰ ਖਿੱਚ ਲਿਆ ਅਤੇ ਦਰਵਾਜ਼ਾ ਬੰਦ ਕਰ ਦਿੱਤਾ। 11ਫ਼ੇਰ ਉਨ੍ਹਾਂ ਨੇ ਦਰਵਾਜ਼ੇ ਤੋਂ ਬਾਹਰ ਖੜ੍ਹੇ ਲੋਕਾਂ ਨਾਲ ਕੁਝ ਕੀਤਾ-ਉਨ੍ਹਾਂ ਨੇ ਉਨ੍ਹਾਂ ਸਾਰੇ ਬਦ ਆਦਮੀਆਂ ਨੂੰ, ਜਵਾਨ ਤੇ ਬੁੱਢਿਆਂ ਨੂੰ ਅੰਨ੍ਹਾ ਕਰ ਦਿੱਤਾ। ਇਸ ਲਈ ਘਰ ਵਿੱਚ ਦਾਖਲ ਹੋਣ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਲੋਕਾਂ ਨੂੰ ਦਰਵਾਜ਼ਾ ਨਹੀਂ ਮਿਲਿਆ।
ਸਦੂਮ ਤੋਂ ਬਚ ਨਿਕਲਣਾ
12ਉਨ੍ਹਾਂ ਦੋਹਾਂ ਆਦਮੀਆਂ ਨੇ ਲੂਤ ਨੂੰ ਆਖਿਆ, “ਕੀ ਤੇਰੇ ਪਰਿਵਾਰ ਦੇ ਹੋਰ ਲੋਕ ਵੀ ਇਸ ਨਗਰ ਵਿੱਚ ਰਹਿੰਦੇ ਨੇ? ਕੀ ਤੇਰੇ ਜੁਆਈ, ਪੁੱਤਰ, ਧੀਆਂ ਜਾਂ ਤੇਰੇ ਪਰਿਵਾਰ ਦੇ ਹੋਰ ਲੋਕ ਇੱਥੇ ਹਨ? ਜੇ ਇਵੇਂ ਹੈ ਤਾਂ ਤੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਹੁਣੇ ਚੱਲੇ ਜਾਣ ਲਈ ਆਖ ਦੇਵੇਂ। 13ਅਸੀਂ ਇਸ ਨਗਰ ਨੂੰ ਤਬਾਹ ਕਰਨ ਵਾਲੇ ਹਾਂ। ਯਹੋਵਾਹ ਨੇ ਇਹ ਸੁਣ ਲਿਆ ਸੀ ਕਿ ਇਹ ਸ਼ਹਿਰ ਕਿੰਨਾ ਬੁਰਾ ਹੈ, ਇਸੇ ਲਈ ਉਸ ਨੇ ਸਾਨੂੰ ਇਸ ਨੂੰ ਤਬਾਹ ਕਰਨ ਲਈ ਭੇਜਿਆ ਹੈ।”
14ਇਸ ਲਈ ਲੂਤ ਚੱਲਾ ਗਿਆ ਅਤੇ ਆਪਣੇ ਜੁਆਈਆਂ, ਉਨ੍ਹਾਂ ਆਦਮੀਆਂ ਨੂੰ ਜਿਨ੍ਹਾਂ ਨੇ ਇਸ ਦੀਆਂ ਹੋਰਨਾਂ ਧੀਆਂ ਨਾਲ ਸ਼ਾਦੀ ਕੀਤੀ ਸੀ, ਨਾਲ ਗੱਲ ਕੀਤੀ। ਲੂਤ ਨੇ ਆਖਿਆ, “ਛੇਤੀ ਕਰੋ, ਇਹ ਨਗਰ ਛੱਡ ਦਿਓ! ਯਹੋਵਾਹ ਛੇਤੀ ਹੀ ਇਸ ਨੂੰ ਤਬਾਹ ਕਰ ਦੇਵੇਗਾ!” ਪਰ ਉਨ੍ਹਾਂ ਆਦਮੀਆਂ ਨੇ ਸੋਚਿਆ ਕਿ ਲੂਤ ਮਜ਼ਾਕ ਕਰ ਰਿਹਾ ਹੈ।
15ਦੂਸਰੇ ਦਿਨ ਪ੍ਰਭਾਤ ਵੇਲੇ, ਦੂਤ ਲੂਤ ਨੂੰ ਛੇਤੀ ਕਰਨ ਲਈ ਆਖ ਰਹੇ ਸਨ। ਉਨ੍ਹਾਂ ਆਖਿਆ, “ਇਸ ਨਗਰ ਨੂੰ ਸਜ਼ਾ ਮਿਲੇਗੀ। ਇਸ ਲਈ ਆਪਣੀ ਪਤਨੀ ਅਤੇ ਆਪਣੀਆਂ ਉਨ੍ਹਾਂ ਧੀਆਂ ਨੂੰ ਨਾਲ ਲੈ ਕੇ ਜਿਹੜੀਆਂ ਹਾਲੇ ਤੱਕ ਤੇਰੇ ਨਾਲ ਰਹਿੰਦੀਆਂ ਹਨ, ਅਤੇ ਇਸ ਥਾਂ ਨੂੰ ਛੱਡ ਦੇ। ਫ਼ੇਰ ਤੂੰ ਨਗਰ ਦੇ ਨਾਲ ਤਬਾਹ ਨਹੀਂ ਹੋਵੇਂਗਾ।”
16ਪਰ ਲੂਤ ਝਿਝਕਿਆ, ਇਸ ਲਈ ਉਨ੍ਹਾਂ ਆਦਮੀਆਂ ਨੇ ਲੂਤ ਦੀ ਪਤਨੀ ਅਤੇ ਉਸ ਦੀਆਂ ਦੋਹਾਂ ਧੀਆਂ ਦੇ ਹੱਥ ਫ਼ੜ ਲਏ। ਕਿਉਂਕਿ ਯਹੋਵਾਹ ਲੂਤ ਉੱਤੇ ਮਿਹਰਬਾਨ ਸੀ, ਉਹ ਲੂਤ ਅਤੇ ਉਸ ਦੇ ਪਰਿਵਾਰ ਨੂੰ ਸੁਰੱਖਿਆ ਨਾਲ ਸ਼ਹਿਰ ਤੋਂ ਬਾਹਰ ਲੈ ਗਏ। 17ਜਦੋਂ ਉਹ ਬਾਹਰ ਆ ਗਏ, ਆਦਮੀਆਂ ਵਿੱਚੋਂ ਇੱਕ ਨੇ ਆਖਿਆ, “ਹੁਣ ਭੱਜੋ ਅਤੇ ਆਪਣੀ ਜਾਨ ਬਚਾਓ। ਪਿੱਛੇ ਮੁੜਕੇ ਨਹੀਂ ਦੇਖਣਾ ਅਤੇ ਵਾਦੀ ਵਿੱਚ ਕਿਸੇ ਥਾਂ ਉੱਤੇ ਵੀ ਨਹੀਂ ਰੁਕਣਾ। ਜਦੋਂ ਤੱਕ ਤੁਸੀਂ ਪਹਾੜਾਂ ਤਾਈਂ ਨਹੀਂ ਪਹੁੰਚ ਜਾਂਦੇ, ਭੱਜਦੇ ਰਹੋ। ਜੇ ਤੁਸੀਂ ਰੁਕ ਗਏ, ਤਾਂ ਤੁਸੀਂ ਵੀ ਨਗਰ ਦੇ ਨਾਲ ਤਬਾਹ ਹੋ ਜਾਵੋਂਗੇ!”
18ਪਰ ਲੂਤ ਨੇ ਦੋਹਾਂ ਆਦਮੀਆਂ ਨੂੰ ਆਖਿਆ, “ਸ਼੍ਰੀ ਮਾਨ, ਕਿਰਪਾ ਕਰਕੇ ਮੈਨੂੰ ਇੰਨੀ ਤੇਜ਼ੀ ਨਾਲ ਭੱਜਣ ਲਈ ਮਜਬੂਰ ਨਾ ਕਰੋ! 19ਤੁਸੀਂ ਮੇਰੇ ਉੱਤੇ, ਆਪਣੇ ਖਾਦਮ ਉੱਤੇ, ਮਿਹਰਬਾਨ ਰਹੇ ਹੋਂ। ਤੁਸੀਂ ਮਿਹਰ ਕਰਕੇ ਮੈਨੂੰ ਬਚਾਇਆ ਹੈ। ਪਰ ਮੈਂ ਪਹਾੜਾਂ ਤੱਕ ਸਾਰੇ ਰਾਹ ਭੱਜ ਕੇ ਨਹੀਂ ਜਾ ਸੱਕਦਾ। ਕੀ ਹੋਵੇਗਾ ਜੇ ਮੈਂ ਬਹੁਤ ਧੀਮੀ ਰਫ਼ਤਾਰ ਨਾਲ ਜਾਵਾਂ ਅਤੇ ਕੁਝ ਵਾਪਰ ਜਾਵੇ? ਮੈਂ ਤਾਂ ਮਾਰਿਆ ਜਾਵਾਂਗਾ! 20ਦੇਖੋ, ਇੱਥੇ ਇੱਕ ਬਹੁਤ ਛੋਟਾ ਨਗਰ ਨੇੜੇ ਹੀ ਹੈ। ਜਿਉਂਦੇ ਰਹਿਣ ਲਈ ਮੈਨੂੰ ਉਸ ਨਗਰ ਤਾਈਂ ਭੱਜ ਜਾਣ ਦਿਓ।”
21ਦੂਤ ਨੇ ਲੂਤ ਨੂੰ ਆਖਿਆ, “ਠੀਕ ਹੈ, ਮੈਂ ਤੈਨੂੰ ਅਜਿਹਾ ਕਰਨ ਦੀ ਇਜਾਜ਼ਤ ਦੇ ਦਿਆਂਗਾ। ਮੈਂ ਉਸ ਕਸਬੇ ਨੂੰ ਤਬਾਹ ਨਹੀਂ ਕਰਾਂਗਾ। 22ਪਰ ਉੱਥੋਂ ਤੱਕ ਭੱਜ ਕੇ ਚੱਲਾ ਜਾ। ਮੈਂ ਓਨੀ ਦੇਰ ਤੱਕ ਸਦੂਮ ਨੂੰ ਤਬਾਹ ਨਹੀਂ ਕਰ ਸੱਕਦਾ ਜਿੰਨੀ ਦੇਰ ਤੱਕ ਤੂੰ ਉਸ ਕਸਬੇ ਵਿੱਚ ਸੁਰੱਖਿਅਤ ਹੋਕੇ ਪਹੁੰਚ ਨਹੀਂ ਜਾਂਦਾ।” (ਉਸ ਕਸਬੇ ਦਾ ਨਾਮ ਸੋਆਰ ਹੈ, ਕਿਉਂਕਿ ਉਹ ਇੱਕ ਛੋਟਾ ਕਸਬਾ ਹੈ।)
ਸਦੂਮ ਤੇ ਅਮੂਰਾਹ ਦੀ ਤਬਾਹੀ
23ਜਦੋਂ ਲੂਤ ਸੋਆਰ ਵਿੱਚ ਦਾਖਲ ਹੋਇਆ ਤਾਂ ਸੂਰਜ ਹਾਲੇ ਚੜ੍ਹ ਰਿਹਾ ਸੀ। 24ਓਸੇ ਵੇਲੇ, ਯਹੋਵਾਹ ਨੇ ਸਦੂਮ ਅਤੇ ਅਮੂਰਾਹ ਨੂੰ ਤਬਾਹ ਕਰਨਾ ਸ਼ੁਰੂ ਕਰ ਦਿੱਤਾ। ਯਹੋਵਾਹ ਨੇ ਅਕਾਸ਼ ਉੱਤੋਂ ਅੱਗ ਦਾ ਮੀਂਹ ਵਰ੍ਹਾਇਆ। 25ਇਸ ਤਰ੍ਹਾਂ ਯਹੋਵਾਹ ਨੇ ਉਨ੍ਹਾਂ ਸ਼ਹਿਰਾਂ ਨੂੰ ਤਬਾਹ ਕਰ ਦਿੱਤਾ। ਯਹੋਵਾਹ ਨੇ ਸਾਰੀ ਵਾਦੀ ਨੂੰ ਤਬਾਹ ਕਰ ਦਿੱਤਾ-ਸਾਰੀ ਬਨਾਸਪਤੀ ਨੂੰ ਤੇ ਉਨ੍ਹਾਂ ਸ਼ਹਿਰਾਂ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੂੰ।
26ਭੱਜੇ ਜਾਂਦਿਆਂ ਲੂਤ ਦੀ ਪਤਨੀ ਨੇ ਸ਼ਹਿਰ ਵੱਲ ਮੁੜਕੇ ਵੇਖਿਆ ਅਤੇ ਲੂਣ ਦੀ ਸਿਲ ਬਣ ਗਈ।
27ਉਸ ਦਿਨ ਸਵੇਰੇ-ਸਵੇਰੇ ਅਬਰਾਹਾਮ ਉੱਠ ਪਿਆ ਅਤੇ ਉਸ ਥਾਂ ਤੇ ਗਿਆ ਜਿੱਥੇ ਉਹ ਯਹੋਵਾਹ ਦੇ ਸਨਮੁੱਖ ਖਲੋਤਾ ਸੀ। 28ਅਬਰਾਹਾਮ ਨੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਅਤੇ ਵਾਦੀ ਦੀ ਸਾਰੀ ਧਰਤੀ ਵੱਲ ਵੇਖਿਆ। ਅਬਰਾਹਾਮ ਨੂੰ ਸਾਰੀ ਧਰਤੀ ਚੋਂ ਬਹੁਤ ਸਾਰਾ ਧੂਆਂ ਨਿਕਲਦਾ ਨਜ਼ਰ ਆਇਆ। ਇਹ ਕਿਸੇ ਭਠੀ ਵਿੱਚੋਂ ਨਿਕਲਦੇ ਧੂੰਏਂ ਵਾਂਗ ਦਿਖਾਈ ਦਿੰਦਾ ਸੀ।
29ਪਰਮੇਸ਼ੁਰ ਨੇ ਵਾਦੀ ਦੇ ਸ਼ਹਿਰਾਂ ਨੂੰ ਤਬਾਹ ਕਰ ਦਿੱਤਾ। ਪਰ ਜਦੋਂ ਪਰਮੇਸ਼ੁਰ ਨੇ ਅਜਿਹਾ ਕੀਤਾ, ਉਸ ਨੇ ਅਬਰਾਹਾਮ ਨੂੰ ਯਾਦ ਕੀਤਾ ਅਤੇ ਉਸ ਨੇ ਅਬਰਾਹਾਮ ਦੇ ਭਤੀਜੇ ਨੂੰ ਤਬਾਹ ਨਹੀਂ ਕੀਤਾ ਲੂਤ ਵਾਦੀ ਦੇ ਸ਼ਹਿਰਾਂ ਵਿੱਚ ਰਹਿ ਰਿਹਾ ਸੀ। ਪਰ ਪਰਮੇਸ਼ੁਰ ਨੇ ਇਨ੍ਹਾਂ ਸ਼ਹਿਰਾਂ ਨੂੰ ਤਬਾਹ ਕਰਨ ਤੋਂ ਪਹਿਲਾਂ ਹੀ ਲੂਤ ਨੂੰ ਦੂਰ ਭੇਜ ਦਿੱਤਾ ਸੀ।
ਲੂਤ ਤੇ ਉਸ ਦੀਆਂ ਧੀਆਂ
30ਲੂਤ ਸੋਆਰ ਵਿੱਚ ਰਹਿਣ ਤੋਂ ਡਰਦਾ ਸੀ। ਇਸ ਲਈ ਉਹ ਅਤੇ ਉਸ ਦੀਆਂ ਦੋਵੇਂ ਧੀਆਂ ਪਹਾੜਾਂ ਵਿੱਚ ਰਹਿਣ ਲਈ ਚਲੀਆਂ ਗਈਆਂ। ਉਹ ਉੱਥੇ ਇੱਕ ਗੁਫ਼ਾ ਵਿੱਚ ਰਹਿਣ ਲੱਗੇ। 31ਇੱਕ ਦਿਨ, ਵੱਡੀ ਧੀ ਨੇ ਛੋਟੀ ਧੀ ਨੂੰ ਆਖਿਆ, “ਸਾਡਾ ਪਿਤਾ ਬੁੱਢਾ ਹੈ, ਅਤੇ ਧਰਤੀ ਉੱਤੇ ਕੋਈ ਅਜਿਹਾ ਨਹੀਂ ਬੱਚਿਆਂ ਜੋ ਸਾਡੇ ਨਾਲ ਬੱਚੇ ਪੈਦਾ ਕਰ ਸੱਕੇ। 32ਇਸ ਲਈ ਆ, ਆਪਾਂ ਆਪਣੇ ਪਿਤਾ ਨੂੰ ਮੈਅ ਨਾਲ ਮਦਹੋਸ਼ ਕਰ ਦੇਈਏ। ਫ਼ੇਰ ਅਸੀਂ ਉਸ ਨਾਲ ਜਿਸਨੀ ਸੰਬੰਧ ਬਣਾ ਸੱਕਾਂਗੀਆਂ। ਇਸ ਢੰਗ ਨਾਲ, ਆਪਾਂ ਆਪਣੇ ਪਿਤਾ ਰਾਹੀਂ ਵੰਸ਼ ਨੂੰ ਬਚਾ ਸੱਕਦੀਆਂ ਹਾਂ!”
33ਉਸ ਰਾਤ ਦੋਵੇ ਕੁੜੀਆਂ ਆਪਣੇ ਪਿਤਾ ਕੋਲ ਗਈਆਂ ਅਤੇ ਉਸ ਨੂੰ ਸ਼ਰਾਬੀ ਕਰ ਦਿੱਤਾ। ਫ਼ੇਰ ਵੱਡੀ ਕੁੜੀ ਪਿਤਾ ਦੇ ਬਿਸਤਰੇ ਉੱਤੇ ਗਈ ਅਤੇ ਉਸ ਨਾਲ ਸੰਭੋਗ ਕੀਤਾ। ਲੂਤ ਇੰਨਾ ਸ਼ਰਾਬੀ ਸੀ ਕਿ ਉਸ ਨੂੰ ਪਤਾ ਹੀ ਨਹੀਂ ਲੱਗਿਆ ਕਿ ਕੱਦੋਂ ਉਹ ਬਿਸਤਰੇ ਉੱਤੇ ਆਈ ਅਤੇ ਕਦੋਂ ਉੱਠ ਕੇ ਚਲੀ ਗਈ।
34ਅਗਲੇ ਦਿਨ, ਵੱਡੀ ਧੀ ਨੇ ਛੋਟੀ ਧੀ ਨੂੰ ਆਖਿਆ, “ਪਿੱਛਲੀ ਰਾਤ, ਮੈਂ ਆਪਣੇ ਪਿਤਾ ਨਾਲ ਸੁੱਤੀ ਸੀ। ਆ ਉਸ ਨੂੰ ਫ਼ਿਰ ਤੋਂ, ਅੱਜ ਰਾਤ ਸ਼ਰਾਬੀ ਕਰ ਦੇਈਏ। ਫ਼ੇਰ ਤੂੰ ਉਸ ਨਾਲ ਸੌਂ ਜਾਵੀਂ ਅਤੇ ਉਸ ਨਾਲ ਜਿਨਸੀ ਸੰਬੰਧ ਬਣਾਵੀਂ। ਇਸ ਤਰ੍ਹਾਂ, ਅਸੀਂ ਆਪਣੇ ਪਿਤਾ ਰਾਹੀਂ ਬੱਚੇ ਪੈਦਾ ਕਰ ਸੱਕਾਂਗੀਆਂ।” 35ਇਸ ਲਈ ਉਸ ਰਾਤ ਦੋਹਾਂ ਕੁੜੀਆਂ ਨੇ ਆਪਣੇ ਪਿਤਾ ਨੂੰ ਸ਼ਰਾਬੀ ਕਰ ਦਿੱਤਾ। ਫ਼ਿਰ ਛੋਟੀ ਕੁੜੀ ਉਸ ਨਾਲ ਸੁੱਤੀ ਅਤੇ ਸੰਭੋਗ ਕੀਤਾ। ਇੱਕ ਵਾਰ ਫ਼ੇਰ, ਲੂਤ ਇੰਨਾ ਸ਼ਰਾਬੀ ਸੀ ਕਿ ਉਸ ਨੂੰ ਪਤਾ ਨਹੀਂ ਚਲ ਸੱਕਿਆ ਕਦੋਂ ਉਹ ਬਿਸਤਰ ਉੱਤੇ ਆਈ ਅਤੇ ਕਦੋਂ ਉੱਠ ਕੇ ਚਲੀ ਗਈ।
36ਲੂਤ ਦੀਆਂ ਦੋਵੇਂ ਧੀਆਂ ਗਰਭਵਤੀ ਹੋ ਗਈਆਂ। ਉਨ੍ਹਾਂ ਦਾ ਪਿਤਾ ਉਨਾਂ ਦੇ ਬੱਚਿਆਂ ਦਾ ਪਿਤਾ ਸੀ। 37ਵੱਡੀ ਧੀ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸ ਦਾ ਨਾਮ ਮੋਆਬ ਰੱਖਿਆ। ਮੋਆਬ ਸਾਰੇ ਅਜੋਕੇ ਮੋਆਬੀ ਲੋਕਾਂ ਦਾ ਪਿਤਾ ਹੈ। 38ਛੋਟੀ ਧੀ ਨੇ ਵੀ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸ ਦਾ ਨਾਮ ਬਿਨ-ਅੰਮੀ ਰੱਖਿਆ। ਬਿਨ-ਅੰਮੀ ਅਜੋਕੇ ਸਮੇਂ ਦੇ ਸਾਰੇ ਅੰਮੋਨੀ ਲੋਕਾਂ ਦਾ ਪਿਤਾ ਹੈ।

Zvasarudzwa nguva ino

ਉਤਪਤ 19: PERV

Sarudza vhesi

Pakurirana nevamwe

Sarudza zvinyorwa izvi

None

Unoda kuti zviratidziro zvako zvichengetedzwe pamidziyo yako yose? Nyoresa kana kuti pinda