ਉਤਪਤ 5
5
ਆਦਮ ਦੇ ਪਰਿਵਾਰ ਦਾ ਇਤਿਹਾਸ
1ਇਹ ਆਦਮ ਦੇ ਪਰਿਵਾਰ ਬਾਰੇ ਪੁਸਤਕ ਹੈ। ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਸਾਜਨਾ ਆਪਣੇ ਸਰੂਪ ਉੱਤੇ ਕੀਤੀ।#5:1 ਪਰਮੇਸ਼ੁਰ ਨੇ … ਨਕਲ ਉੱਤੇ ਕੀਤੀ ਮੂਲਅਰਥ, “ਉਸਨੇ ਉਸ ਨੂੰ ਪਰਮੇਸ਼ੁਰ ਦੇ ਰੂਪ ਵਿੱਚ ਬਣਾਇਆ।” ਦੇਖੋ ਉਤਪਤ. 1:27; 5:13 2ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਤੇ ਮਾਦਾ ਬਣਾਇਆ। ਅਤੇ ਓਸੇ ਦਿਨ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਸਾਜਿਆ ਸੀ ਉਸ ਨੇ ਉਨ੍ਹਾਂ ਨੂੰ “ਆਦਮ” ਦਾ ਨਾਮ ਦਿੱਤਾ।
3ਜਦੋਂ ਆਦਮ 130 ਵਰ੍ਹਿਆਂ ਦਾ ਸੀ, ਉਸ ਨੇ ਆਪਣੇ ਹੀ ਅਕਸ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ, ਜੋ ਸੁਭਾਅ ਵਿੱਚ ਉਸ ਵਾਂਗ ਹੀ ਸੀ। ਆਦਮ ਨੇ ਉਸ ਦਾ ਨਾਮ ਸੇਥ ਧਰਿਆ। 4ਸੇਥ ਦੇ ਜਨਮ ਤੋਂ ਬਾਅਦ, ਆਦਮ 800 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਆਦਮ ਦੇ ਹੋਰ ਧੀਆਂ ਪੁੱਤਰ ਹੋਏ। 5ਇਸ ਤਰ੍ਹਾਂ ਆਦਮ ਕੁੱਲ 930 ਵਰ੍ਹੇ ਜੀਵਿਆ; ਫ਼ੇਰ ਉਸ ਦਾ ਦੇਹਾਂਤ ਹੋ ਗਿਆ।
6ਜਦੋਂ ਸੇਥ 105 ਵਰ੍ਹੇ ਦਾ ਹੋਏਆ ਉਸ ਦੇ ਘਰ ਅਨੋਸ਼ ਨਾਮ ਦਾ ਪੁੱਤਰ ਪੈਦਾ ਹੋਇਆ। 7ਅਨੋਸ਼ ਦੇ ਜਨਮ ਤੋਂ ਬਾਅਦ ਸੇਥ 807 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ। 8ਇਸ ਤਰ੍ਹਾਂ ਸੇਥ ਕੁੱਲ 912 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।
9ਜਦੋਂ ਅਨੋਸ਼ 90 ਵਰ੍ਹਿਆਂ ਦਾ ਸੀ ਉਸ ਦੇ ਇੱਕ ਪੁੱਤਰ ਹੋਇਆ ਜਿਸਦਾ ਨਾਮ ਕੇਨਾਨ ਸੀ, 10ਕੇਨਾਨ ਦੇ ਜੰਮਣ ਤੋਂ ਬਾਅਦ ਅਨੋਸ਼ 815 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ। 11ਇਸ ਤਰ੍ਹਾਂ ਅਨੋਸ਼ ਕੁੱਲ 905 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।
12ਜਦੋਂ ਕੇਨਾਨ 70 ਵਰ੍ਹੇ ਦਾ ਸੀ ਉਸ ਦੇ ਘਰ ਮਹਲਲੇਲ ਨਾਮ ਦਾ ਪੁੱਤਰ ਪੈਦਾ ਹੋਇਆ। 13ਮਹਲਲੇਲ ਦੇ ਜਨਮ ਤੋਂ ਮਗਰੋਂ ਕੇਨਾਨ 840 ਵਰ੍ਹੇ ਜੀਵਿਆ। ਇਸ ਸਮੇਂ ਦੌਰਾਨ ਕੇਨਾਨ ਦੇ ਘਰ ਹੋਰ ਧੀਆਂ ਪੁੱਤਰ ਹੋਏ। 14ਇਸ ਤਰ੍ਹਾਂ ਕੇਨਾਨ ਕੁੱਲ 910 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।
15ਜਦੋਂ ਮਹਲਲੇਲ 65 ਵਰ੍ਹਿਆਂ ਦਾ ਸੀ ਉਸ ਦੇ ਘਰ ਯਰਦ ਨਾਮ ਦਾ ਪੁੱਤਰ ਪੈਦਾ ਹੋਇਆ। 16ਯਰਦ ਦੇ ਜਨਮ ਤੋਂ ਬਾਅਦ ਮਹਲਲੇਲ 830 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ। 17ਇਸ ਤਰ੍ਹਾਂ ਮਹਲਲੇਲ ਕੁੱਲ 895 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।
18ਜਦੋਂ ਯਰਦ 162 ਵਰ੍ਹਿਆਂ ਦਾ ਸੀ ਉਸ ਦੇ ਘਰ ਹਨੋਕ ਨਾਮ ਦਾ ਪੁੱਤਰ ਜਨਮਿਆ। 19ਹਨੋਕ ਦੇ ਜਨਮ ਤੋਂ ਬਾਅਦ ਯਰਦ 800 ਵਰ੍ਹਿਆਂ ਤੱਕ ਜੀਵਿਆ। ਉਸ ਸਮੇਂ ਦੌਰਾਨ, ਉਸ ਦੇ ਹੋਰ ਧੀਆਂ ਪੁੱਤਰ ਹੋਏ। 20ਇਸ ਤਰ੍ਹਾਂ ਯਰਦ ਕੁੱਲ 962 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।
21ਜਦੋਂ ਹਨੋਕ 65 ਵਰ੍ਹਿਆਂ ਦਾ ਸੀ ਉਸ ਦੇ ਘਰ ਮਥੂਸਲਹ ਨਾਮ ਦਾ ਪੁੱਤਰ ਜਨਮਿਆ। 22ਮਥੂਸਲਹ ਦੇ ਜਨਮ ਤੋਂ ਬਾਅਦ, ਹਨੋਕ ਨੇ ਪਰਮੇਸ਼ੁਰ ਦੇ ਨਾਮ ਤੁਰਦਿਆਂ 300 ਵਰ੍ਹੇ ਹੋਰ ਬਿਤਾਏ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ। 23ਇਸ ਤਰ੍ਹਾਂ, ਹਨੋਕ ਕੁੱਲ 365 ਵਰ੍ਹੇ ਜੀਵਿਆ। 24ਇੱਕ ਦਿਨ ਹਨੋਕ ਪਰਮੇਸ਼ੁਰ ਦੇ ਨਾਲ ਤੁਰ ਰਿਹਾ ਸੀ, ਅਤੇ ਹਨੋਕ ਗਾਇਬ ਹੋ ਗਿਆ। ਪਰਮੇਸ਼ੁਰ ਨੇ ਉਸ ਨੂੰ ਉੱਠਾ ਲਿਆ।
25ਜਦੋਂ ਮਥੂਸਲਹ 187 ਵਰ੍ਹਿਆਂ ਦਾ ਸੀ, ਉਸ ਦੇ ਘਰ ਲਾਮਕ ਨਾਮ ਦਾ ਪੁੱਤਰ ਜਨਮਿਆ। 26ਲਾਮਕ ਦੇ ਜਨਮ ਤੋਂ ਬਾਅਦ ਮਥੂਸਲਹ 782 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ। 27ਇਸ ਤਰ੍ਹਾਂ ਮਥੂਸਲਹ ਕੁੱਲ 969 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।
28ਜਦੋਂ ਲਾਮਕ 182 ਵਰ੍ਹਿਆਂ ਦਾ ਸੀ, ਉਸ ਦੇ ਘਰ ਇੱਕ ਪੁੱਤਰ ਜਨਮਿਆ। 29ਲਾਮਕ ਨੇ ਆਪਣੇ ਪੁੱਤਰ ਦਾ ਨਾਮ ਨੂਹ ਰੱਖਿਆ। ਲਾਮਕ ਨੇ ਆਖਿਆ, “ਕਿਸਾਨਾਂ ਵਾਂਗ ਕਰੜੀ ਮਿਹਨਤ ਕਰ, ਕਿਉਂਕਿ ਪਰਮੇਸ਼ੁਰ ਨੇ ਧਰਤੀ ਨੂੰ ਸਰਾਪ ਦਿੱਤਾ ਸੀ। ਪਰ ਨੂਹ ਸਾਨੂੰ ਅਰਾਮ ਦੇਵੇਗਾ।”
30ਨੂਹ ਦੇ ਜਨਮ ਤੋਂ ਬਾਅਦ ਲਾਮਕ 595 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ। 31ਇਸ ਤਰ੍ਹਾਂ ਲਾਮਕ ਕੁੱਲ 777 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।
32ਜਦੋਂ ਨੂਹ 500 ਵਰ੍ਹਿਆਂ ਦਾ ਸੀ ਉਸ ਦੇ ਘਰ ਸ਼ੇਮ, ਹਾਮ ਅਤੇ ਯਾਫ਼ਥ ਨਾਮ ਦੇ ਪੁੱਤਰ ਜਨਮੇ।
Zvasarudzwa nguva ino
ਉਤਪਤ 5: PERV
Sarudza vhesi
Pakurirana nevamwe
Sarudza zvinyorwa izvi
Unoda kuti zviratidziro zvako zvichengetedzwe pamidziyo yako yose? Nyoresa kana kuti pinda
Punjabi Holy Bible: Easy-to-Read Version
All rights reserved.
© 2002 Bible League International